ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਅਜਨਾਲਾ ਪੁਲਿਸ ਨੇ ਕੀਤਾ ਰਿਹਾਅ

ਚੰਡੀਗੜ੍ਹ, 24 ਫਰਵਰੀ 2023- ਵਾਰਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਅਜਨਾਲਾ ਪੁਲਿਸ ਦੇ ਵਲੋਂ ਰਿਹਾਅ ਕਰ ਦਿੱਤਾ ਗਿਆ ਹੈ।
ਰਿਹਾਅ ਹੋਣ ਤੋਂ ਬਾਅਦ ਉਹ ਸਿੱਧਾ ਸ੍ਰੀ ਦਰਬਾਰ ਸਾਹਿਬ ਜਾਣਗੇ। ਭਾਈ ਅੰਮ੍ਰਿਤਪਾਲ ਸਿੰਘ ਵੀ ਆਪਣੇ ਜਥੇ ਸਮੇਤ ਸ੍ਰੀ ਦਰਬਾਰ ਸਾਹਿਬ ਲਈ ਰਵਾਨਾ ਹੋ ਗਏ ਹਨ। ਉਨ੍ਹਾਂ ਸੰਗਤਾਂ ਨੂੰ ਇਕੱਠੇ ਹੋ ਕੇ ਸ੍ਰੀ ਦਰਬਾਰ ਸਾਹਿਬ ਪਹੁੰਚਣ ਦੀ ਅਪੀਲ ਕੀਤੀ।

[wpadcenter_ad id='4448' align='none']