ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ’ਤੇ  ਪੂਰਨ ਤੌਰ ’ਤੇ ਪਾਬੰਦੀ

ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ’ਤੇ  ਪੂਰਨ ਤੌਰ ’ਤੇ ਪਾਬੰਦੀ

ਮਾਨਸਾ, 01 ਅਪ੍ਰੈਲ :  ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਨਸਾ ਅੰਦਰ ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯਤਰਾਂ ਦੀ ਵਰਤੋਂ ’ਤੇ ਪੂਰਨ ਤੌਰ ’ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ।  ਉਨ੍ਹਾਂ ਕਿਹਾ ਕਿ ਮੈਰਿਜ […]

ਮਾਨਸਾ, 01 ਅਪ੍ਰੈਲ : 

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਨਸਾ ਅੰਦਰ ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯਤਰਾਂ ਦੀ ਵਰਤੋਂ ’ਤੇ ਪੂਰਨ ਤੌਰ ’ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ। 

ਉਨ੍ਹਾਂ ਕਿਹਾ ਕਿ ਮੈਰਿਜ ਪੈਲੇਸਾਂ, ਧਾਰਮਿਕ ਸਥਾਨਾਂ ਅਤੇ ਆਮ ਪਬਲਿਕ ਵੱਲੋਂ ਸਭਿਆਚਾਰਕ ਅਤੇ ਧਾਰਮਿਕ ਪ੍ਰੋਗਰਾਮਾਂ ਵਿੱਚ ਲਾਊਡ ਸਪੀਕਰ, ਆਰਕੈਸਟਰਾ ਅਤੇ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਦਾ ਪ੍ਰਯੋਗ ਕੀਤਾ ਜਾਂਦਾ ਹੈ, ਜਿਸ ਦੇ ਫਲਸਰੂਪ ਆਮ ਲੋਕਾਂ, ਮਾਨਸਿਕ ਰੋਗੀਆਂ ਅਤੇ ਬੱਚਿਆਂ ਦੀ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ ਅਤੇ ਬੱਚਿਆਂ ਦੀ ਪੜ੍ਹਾਈ ਵੀ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੋਆਇਜ਼) ਐਕਟ 1956 ਅਨੁਸਾਰ ਕੋਈ ਵੀ ਵਿਅਕਤੀ ਬਿਨ੍ਹਾਂ ਪੂਰਵ ਪ੍ਰਵਾਨਗੀ ਲਾਊਡ ਸਪੀਕਰ ਜਾਂ ਅਵਾਜ਼ੀ ਯੰਤਰਾਂ ਦੀ ਵਰਤੋਂ ਨਹੀਂ ਕਰ ਸਕਦਾ।

ਹੁਕਮ ਵਿੱਚ ਕਿਹਾ ਗਿਆ ਕਿ ਜਿਸ ਵੀ ਮੈਰਿਜ ਪੈਲੇਸ, ਹੋਟਲ ਰੈਸਟੋਰੈਂਟ ਜਾਂ ਆਮ ਪਬਲਿਕ ਨੇ ਲਾਊਡ ਸਪੀਕਰ ਲਗਾਉਣਾ ਹੋਵੇਗਾ, ਉਹ ਵੱਖਰੇ ਤੌਰ ’ਤੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਤੋਂ ਪ੍ਰਵਾਨਗੀ ਲਵੇਗਾ, ਪ੍ਰੰਤੂ ਇਸ ਪ੍ਰਵਾਨਗੀ ਦਾ ਭਾਵ ਕਿਸੇ ਵੀ ਤਰ੍ਹਾਂ ਆਮ ਪਬਲਿਕ ਦੀ ਸ਼ਾਂਤੀ ਭੰਗ ਕਰਨਾ ਨਹੀਂ ਹੋਵੇਗਾ। ਇਸ ਲਈ ਰਾਤ ਨੂੰ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਲਾਊਡ ਸਪੀਕਰ ਜਾਂ ਆਵਾਜ਼ੀ ਯੰਤਰਾਂ ਦੀ ਵਰਤੋਂ ’ਤੇ ਪੂਰਨ ਪਾਬੰਦੀ ਹੋਵੇਗੀ।

ਇਹ ਹੁਕਮ 31 ਮਈ 2024 ਤੱਕ ਲਾਗੂ ਰਹੇਗਾ।

Tags:

Latest

'ਯੁੱਧ ਨਸ਼ਿਆਂ ਵਿਰੁੱਧ': 305ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.2 ਕਿਲੋ ਹੈਰੋਇਨ ਸਮੇਤ 117 ਨਸ਼ਾ ਤਸਕਰ ਕਾਬੂ
ਪੰਜਾਬ ਪੁਲਿਸ ਵੱਲੋਂ ਵਿਜ਼ਨ 2026 ਦਾ ਖ਼ਾਕਾ ਪੇਸ਼: ਪੁਲਿਸ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣ ਲਈ ਵਿਆਪਕ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾਵੇਗਾ
ਸਾਲ 2025 ਦਾ ਸੰਸਦੀ ਮਾਮਲੇ ਵਿਭਾਗ ਦਾ ਲੇਖਾ-ਜੋਖਾ; ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ*
ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਬਲਾਕ ਅਫ਼ਸਰ ਗ੍ਰਿਫਤਾਰ
ਸਾਲ 2025 ਦੌਰਾਨ ਪ੍ਰਸ਼ਾਸਨਿਕ ਸੇਵਾਵਾਂ ਵਿੱਚ ਪੰਜਾਬ ਡਿਜੀਟਲ ਸੁਧਾਰਾਂ ਦਾ ਗਵਾਹ ਬਣਿਆ: ਨਾਗਰਿਕਾਂ ਨੂੰ ਉਨ੍ਹਾਂ ਦੇ ਦਰ ‘ਤੇ ਮਿਲ ਰਹੀਆਂ ਸੇਵਾਵਾਂ: ਅਮਨ ਅਰੋੜਾ