Wednesday, January 8, 2025

ਪੰਜਾਬ ਵਿੱਚ ਹੁਣ ਤੱਕ ਰੂਫਟਾਪ ਸੋਲਰ ਦੀ ਕੁੱਲ ਸਥਾਪਿਤ ਸਮਰੱਥਾ 430 ਮੈਗਾਵਾਟ-ਵਿਧਾਇਕ ਸ਼ੈਰੀ ਕਲਸੀ

Date:

ਬਟਾਲਾ, 7 ਜਨਵਰੀ (   )  ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ,ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਪੀ.ਐੱਸ.ਪੀ.ਸੀ.ਐੱਲ. ਦੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦਿੰਦੇ ਹੋਏ, ਭਾਰਤ ਸਰਕਾਰ ਨੇ ਕਾਰਪੋਰੇਸ਼ਨ ਨੂੰ ਵਿੱਤੀ ਸਾਲ 2022-23 ਦੌਰਾਨ ਸੂਬੇ ਦੀ ਰੂਫਟਾਪ ਸੋਲਰ ਊਰਜਾ ਵਿੱਚ 60.51 ਮੈਗਾਵਾਟ ਦੇ ਸਫਲਤਪੂਰਵਕ ਵਾਧੇ ਲਈ 11.39 ਕਰੋੜ ਰੁਪਏ ਦਾ ਵਿੱਤੀ ਇਨਾਮ ਦਿੱਤਾ ਹੈ। ਇਸ ਸਮਰੱਥਾ ਵਾਧੇ ਨਾਲ ਰੋਜ਼ਾਨਾ ਲਗਭਗ 2.4 ਲੱਖ ਯੂਨਿਟ ਸੂਰਜੀ ਊਰਜਾ ਪੈਦਾ ਹੋਣ ਦੀ ਉਮੀਦ ਹੈ, ਜੋ ਕਿ ਪੰਜਾਬ ਵੱਲੋਂ ਸਾਫ਼ ਅਤੇ ਟਿਕਾਊ ਊਰਜਾ ਅਪਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ।

ਰੂਫਟਾਪ ਸੋਲਰ ਸਮਰੱਥਾ ਦੀ ਸਮਰੱਥਾ ਵਿੱਚ ਹੋਈ ਮਹੱਤਵਪੂਰਨ ਤਰੱਕੀ ’ਤੇ ਰੋਸ਼ਨੀ ਪਾਉਂਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਵਿੱਤੀ ਸਾਲ 2023-24 ਦੌਰਾਨ ਵੀ 86 ਮੈਗਾਵਾਟ ਦਾ ਪ੍ਰਭਾਵਸ਼ਾਲੀ ਵਾਧਾ ਹੋਇਆ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਵਿੱਚ ਰੂਫ਼ਟਾਪ ਸੋਲਰ ਦੀ ਕੁੱਲ ਸਥਾਪਿਤ ਸਮਰੱਥਾ ਹੁਣ ਤੱਕ 430 ਮੈਗਾਵਾਟ ਹੋ ਗਈ ਹੈ, ਜੋ ਰਾਜ ਦੀ ਨਵਿਆਉਣਯੋਗ ਊਰਜਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਇਸ ਪ੍ਰਾਪਤੀ ਦੇ ਬਹੁਪੱਖੀ ਲਾਭਾਂ ਨੂੰ ਦਰਸਾਉਂਦੇ ਹੋਏ, ਉਨ੍ਹਾਂ ਨੇ ਕਿਹਾ ਕਿ ਇਸ ਸਮਰੱਥਾ ਵਾਧੇ ਤੋਂ ਪੈਦਾ ਹੋਣ ਵਾਲੀ ਸੂਰਜੀ ਊਰਜਾ ਪੀ.ਐਸ.ਪੀ.ਸੀ.ਐਲ ਦੇ ਖਪਤਕਾਰਾਂ ਲਈ ਬਿਜਲੀ ਦੇ ਬਿੱਲਾਂ ਵਿੱਚ ਮਹੱਤਵਪੂਰਨ ਕਮੀ ਕਰੇਗੀ ਅਤੇ ਵਾਤਾਵਰਣ ਨੂੰ ਬਹੁਤ ਲਾਭ ਪਹੁੰਚਾਏਗੀ।  ਉਨ੍ਹਾਂ ਨੇ ਰਾਜ ਦੇ ਘਰੇਲੂ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਰੂਫ਼ਟਾਪ ਸੋਲਰ ਸਿਸਟਮ ਲਗਾਉਣ ਅਤੇ ਪਹਿਲੇ 2 ਕਿਲੋਵਾਟ ਲਈ 30,000 ਰੁਪਏ ਪ੍ਰਤੀ ਕਿਲੋਵਾਟ, 2 ਕਿਲੋਵਾਟ ਤੋਂ 3 ਕਿਲੋਵਾਟ ਤੱਕ 18,000 ਰੁਪਏ ਪ੍ਰਤੀ ਕਿਲੋਵਾਟ ਅਤੇ 3 ਕਿਲੋਵਾਟ ਲਈ ਕੁੱਲ 78,000 ਰੁਪਏ ਦੀ ਸਬਸਿਡੀ ਦਾ ਲਾਭ ਲੈਣ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪੀ.ਐਸ.ਪੀ.ਸੀ.ਐਲ ਨੇ ਰੂਫ਼ਟਾਪ ਸੋਲਰ ਨੂੰ ਅਪਣਾਉਣ ਦੀ ਸਹੂਲਤ ਨੂੰ ਉਤਸ਼ਾਹਿਤ ਕਰਨ ਲਈ ਇੱਕ ਸਮਰਪਿਤ ਨੋਡਲ ਦਫ਼ਤਰ ਸ਼ੁਰੂ ਕੀਤਾ ਹੈ।  ਇਸ ਪਹਿਲਕਦਮੀ ਦਾ ਉਦੇਸ਼ ਸੂਰਜੀ ਊਰਜਾ ਦੀ ਵਰਤੋਂ ਕਰਨ ਵਿੱਚ ਦਿਲਚਸਪੀ ਰੱਖਣ ਵਾਲੇ ਵਿਅਕਤੀਆਂ ਅਤੇ ਸੰਸਥਾਵਾਂ ਲਈ ਸਿੰਗਲ-ਪੁਆਇੰਟ ਸੰਪਰਕ ਪ੍ਰਦਾਨ ਕਰਨਾ ਹੈ। ਇਸ ਨੋਡਲ ਦਫ਼ਤਰ ਨਾਲ 9646129246 ’ਤੇ ਫ਼ੋਨ ਕਰ ਕੇ ਜਾਂ rts.ipc0gmail.com ’ਤੇ ਈਮੇਲ ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

20000 ਰੁਪਏ ਰਿਸ਼ਵਤ ਲੈੰਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 8 ਜਨਵਰੀ 2025 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...

ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਬਠਿੰਡਾ ਦੇ ਆਂਗਣਵਾੜੀ ਕੇਂਦਰਾਂ ਦੀ ਕੀਤੀ ਅਚਨਚੇਤ ਚੈਕਿੰਗ

ਚੰਡੀਗੜ੍ਹ, 8 ਜਨਵਰੀ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ...

ਮੁੱਖ ਮੰਤਰੀ ਨੇ ਸਾਲ 2025 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਕੀਤਾ ਜਾਰੀ

ਚੰਡੀਗੜ੍ਹ, 8 ਜਨਵਰੀ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉਸਾਰੂ ਮੀਟਿੰਗਾਂ

ਚੰਡੀਗੜ੍ਹ, 8 ਜਨਵਰੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ...