ਸੱਭਿਆਚਾਰਕ ਪ੍ਰੋਗਰਾਮ ਦਾ ਦੇਸ਼ ਦੇ ਦੂਸਰੇ ਰਾਜਾਂ ਤੋਂ ਆਏ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਨੇ ਖੂਬ ਆਨੰਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਸਤੰਬਰ: 

Tourism and culture  ਸੂਬੇ ਵਿਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਕਰਵਾਏ ਗਏ ਪਹਿਲੇ ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ ਦੇ ਦੂਸਰੇ ਦਿਨ ਦੀ ਸ਼ਾਮ ਕਰਵਾਏ ਗਏ ਸੱਭਿਆਚਾਰਕ ਪ੍ਰੋਗਰਾਮ ਦਾ ਦੇਸ਼ ਦੇ ਦੂਸਰੇ ਰਾਜਾਂ ਤੋਂ ਆਏ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਨੇ ਖੂਬ ਆਨੰਦ ਮਾਣਿਆ।

ਪੰਜਾਬ ਟੂਰਜਿਮ ਸਮਿਟ ਅਤੇ ਟਰੈਵਲ ਮਾਰਟ ਦੇ ਇਸ ਮੰਚ ਰਾਹੀਂ ਸੂਬੇ ਦੇ ਅਮੀਰ ਸੱਭਿਆਚਾਰ ਨੂੰ ਪ੍ਰਦਰਸ਼ਨ ਕਰਨ ਦੀ ਦਿਸ਼ਾ ਵਿਚ ਇਕ ਕਦਮ ਹੋਰ ਅੱਗੇ ਵਧਦਿਆਂ ਹਰਭਜਨ ਸ਼ੇਰਾ ਅਤੇ ਬੀਰ ਸਿੰਘ ਨੇ ਪੰਜਾਬੀ ਗਾਇਕੀ ਦੇ ਵੱਖ ਵੱਖ ਰੰਗਾਂ ਰਾਹੀਂ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਦੀ ਪੰਜਾਬੀ ਸੰਗੀਤ ਨਾਲ ਮੁਲਾਕਾਤ ਕਰਵਾਈ ਗਈ।

ਇਸ ਮੌਕੇ ਸੈਰ ਸਪਾਟਾ ਤੇ ਸੱਭਿਆਚਾਰ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸੱਭਿਆਚਾਰ ਤੇ ਅਮੀਰ ਵਿਰਸੇ ਬਾਰੇ ਦੇਸ਼ ਦੁਨੀਆ ਨੂੰ ਜਾਣੂੰ ਕਰਵਾਉਣ ਲਈ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਟੂਰਿਜ਼ਮ ਸਮਿਟ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਪੰਜਾਬ ਟੂਰਜਿਮ ਖੇਤਰ ਨੂੰ ਪ੍ਰਫੂਲਿਤ ਕਰਨ ਵਿੱਚ ਸਹਾਇਕ ਸਿੱਧ ਹੋਵੇਗਾ।

READ ALSO : ਅੰਮ੍ਰਿਤਸਰ ‘ਚ ਮਹਿਲਾ ਵਕੀਲ ਨੇ ਕੀਤੀ ਖੁਦਕੁਸ਼ੀ

 ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੁਨੀਆ ਦੇ ਨਕਸ਼ੇ ਤੇ ਲਿਆਉਣ ਵਿੱਚ ਪੰਜਾਬੀ ਸੰਗੀਤ ਦਾ ਅਹਿਮ ਯੋਗਦਾਨ ਹੈ ਅਤੇ  ਅਸੀਂ ਹੁਣ ਪੰਜਾਬ ਦੇ ਸੈਰ ਸਪਾਟਾ ਨੂੰ  ਹੋਰ ਪ੍ਰਫੁੱਲਤ ਕਰਨ ਲਈ ਵੀ ਪੰਜਾਬੀ ਸੰਗੀਤ ਦੀ ਵੀ ਵਰਤੋਂ ਕਰਾਂਗੇ।

 ਹਰਭਜਨ ਸ਼ੇਰਾ ਅਤੇ ਬੀਰ ਸਿੰਘ ਦੀ ਗਾਇਕੀ ਦਾ ਰੰਗ ਨੂੰ ਆਪਣੀ ਸ਼ਾਨਦਾਰ ਪੇਸ਼ਕਾਰੀ ਨਾਲ ਨਿਵੇਸ਼ਕਾਂ ਅਤੇ ਟੂਰ ਅਪਰੇਟਰਾ ਤੇ ਪੂਰਾ ਪੰਜਾਬੀ ਰੰਗ ਚੜ੍ਹ ਗਿਆ ਸੀ।

ਸਮਾਗਮ ਵਿੱਚ ਮੰਚ ਸੰਚਾਲਨ  ਸਤਿੰਦਰ ਸੱਤੀ ਵਲੋਂ ਕੀਤਾ ਗਿਆ।Tourism and culture

ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਗੁਰਮੀਤ ਸਿੰਘ ਖੁੱਡੀਆਂ, ਪੰਜਾਬੀ ਗਾਇਕੀ ਅਫ਼ਸਾਨਾ ਖਾਨ,ਨੀਰੂ ਬਾਜਵਾ ਤੋਂ  ਇਲਾਵਾ ਜਲਦ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫਿਲਮ ਬੂਹੇ ਬਾਰੀਆਂ ਦੀ ਸਾਰੀ ਟੀਮ ਵੀ  ਹਾਜ਼ਰ ਸੀ।Tourism and culture

[wpadcenter_ad id='4448' align='none']