ਮੁੱਖ ਮੰਤਰੀ ਵੱਲੋਂ ਕੰਢੀ ਖੇਤਰ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਯਤਨ ਹੋਰ ਤੇਜ਼ ਕਰਨ ਦੇ ਹੁਕਮ

ਕੰਢੀ ਖੇਤਰ ਨੂੰ ਪ੍ਰਮੁੱਖ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਲਈ ਅਧਿਕਾਰੀਆਂ ਨੂੰ ਵਿਸਥਾਰਤ ਰੂਪ-ਰੇਖਾ ਤਿਆਰ ਕਰਨ ਲਈ ਕਿਹਾ
ਰਣਜੀਤ ਸਾਗਰ ਡੈਮ, ਸ਼ਾਹਪੁਰ ਕੰਢੀ ਡੈਮ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਕੰਢੀ ਖੇਤਰਾਂ ਦੇ ਆਲੇ-ਦੁਆਲੇ ਦੇ ਖੇਤਰਾਂ ਦੇ ਵਿਕਾਸ ਉਤੇ ਜ਼ੋਰ

ਚੰਡੀਗੜ੍ਹ, 29 ਜੂਨ:
TOURISM IN KANDI REGIONS ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬਾ ਸਰਕਾਰ ਦੇ ਅਧਿਕਾਰੀਆਂ ਨੂੰ ਕੰਢੀ ਖੇਤਰ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਢੁਕਵੇਂ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ।
ਇੱਥੇ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਰਣਜੀਤ ਸਾਗਰ ਡੈਮ, ਸ਼ਾਹਪੁਰ ਕੰਢੀ ਡੈਮ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਕੰਢੀ ਖੇਤਰਾਂ ਦੇ ਆਲੇ-ਦੁਆਲੇ ਦੇ ਖੇਤਰਾਂ ਦੇ ਵਿਕਾਸ ਲਈ ਸਖ਼ਤ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਇਨ੍ਹਾਂ ਖੇਤਰਾਂ ਪ੍ਰਤੀ ਆਕਰਸ਼ਿਤ ਕਰਨ ਲਈ ਤਰਜੀਹੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕੀਤਾ ਜਾ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਇਲਾਕਿਆਂ ਨੂੰ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦੀਆਂ ਵੱਡੀਆਂ ਸੰਭਾਵਨਾਵਾਂ ਮੌਜੂਦ ਹਨ ਜਿਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ। TOURISM IN KANDI REGIONS
ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਪਿਛਲੀਆਂ ਸਰਕਾਰਾਂ ਦੀ ਅਣਗਹਿਲੀ ਕਾਰਨ ਵਿਕਾਸ ਪੱਖੋਂ ਇਹ ਖੇਤਰ ਹੁਣ ਤੱਕ ਨਜ਼ਰਅੰਦਾਜ਼ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਸੈਰ-ਸਪਾਟੇ ਦੀਆਂ ਅਥਾਹ ਸੰਭਾਵਨਾਵਾਂ ਦਾ ਲਾਭ ਉਠਾਇਆ ਜਾਣਾ ਚਾਹੀਦਾ ਹੈ ਤਾਂ ਕਿ ਕੁਦਰਤੀ ਸੁੰਦਰਤਾ ਵਾਲੇ ਇਨ੍ਹਾਂ ਮਨਮੋਹਕ ਸਥਾਨਾਂ ਵੱਲ ਸੈਲਾਨੀਆਂ ਨੂੰ ਆਕਰਸ਼ਿਤ ਕੀਤਾ ਜਾ ਸਕੇ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਮੁੱਚੇ ਖੇਤਰ ਦੇ ਵਿਕਾਸ ਲਈ ਵਿਸਥਾਰਤ ਖਾਕਾ ਤਿਆਰ ਕਰਨ ਲਈ ਆਖਿਆ ਤਾਂ ਜੋ ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਵੱਡਾ ਹੁਲਾਰਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਇਲਾਕਾ ਕੁਦਰਤੀ ਸੋਮਿਆਂ ਨਾਲ ਲਬਰੇਜ਼ ਹੈ ਜੋ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਆਪਣੇ ਪ੍ਰਤੀ ਆਕਰਸ਼ਿਤ ਕਰ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ ਤਾਂ ਕਿ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਤਬਦੀਲੀ ਆ ਸਕੇ। TOURISM IN KANDI REGIONS
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਜਲ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਾਟਰ ਐਡਵੈਂਚਰ ਟੂਰਿਜ਼ਮ ਨੀਤੀ ਨੂੰ ਪਹਿਲਾਂ ਹੀ ਹਰੀ ਝੰਡੀ ਦੇ ਦਿੱਤੀ ਹੈ ਜਿਸ ਨੂੰ ਇੱਥੇ ਵੀ ਲਾਗੂ ਕੀਤਾ ਜਾ ਸਕਦਾ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਉਹ ਦਿਨ ਦੂਰ ਨਹੀਂ, ਜਦੋਂ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਤੋਂ ਬਾਅਦ ਇਹ ਖੇਤਰ ਦੇਸ਼ ਭਰ ਵਿਚ ਸੈਲਾਨੀਆਂ ਦਾ ਕੇਂਦਰ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਖੇਤਰ ਪੰਜਾਬ ਨੂੰ ਅੰਤਰਰਾਸ਼ਟਰੀ ਸੈਰ ਸਪਾਟੇ ਦੇ ਨਕਸ਼ੇ ‘ਤੇ ਹੋਰ ਉਭਾਰਨ ਵਿਚ ਸਹਾਈ ਹੋ ਸਕਦਾ ਹੈ।

[wpadcenter_ad id='4448' align='none']