Tractor Stunt Banned :
ਪੰਜਾਬ ਵਿੱਚ ਟਰੈਕਟਰਾਂ ਉਪਰ ਸਟੰਟ ਵਿਖਾਉਣ ਦਾ ਰੁਝਾਨ ਕਾਫੀ ਵਧ ਗਿਆ ਹੈ। ਖੇਡ ਮੇਲਿਆਂ ਤੇ ਹੋਰ ਸਮਾਰੋਹਾਂ ਦੌਰਾਨ ਖਾਸ ਤੌਰ ਉਤੇ ਪਿੰਡਾਂ ਦੇ ਨੌਜਵਾਨ ਟਰੈਕਟਰਾਂ ਰਾਹੀਂ ਆਪਣੇ ਸਟੰਟ ਦਾ ਮੁਜ਼ਾਹਰਾ ਕਰਦੇ ਹਨ। ਹਾਲ ਹੀ ਵਿੱਚ ਗੁਰਦਾਸਪੁਰ ਦੇ ਫਤਿਹਗੜ੍ਹ ਚੂੜੀਆਂ ਦੇ ਪਿੰਡ ਸਾਰਚੂਰ ਤੋਂ ਸਟੰਟ ਵਿਖਾਉਂਦੇ ਹੋਏ ਨੌਜਵਾਨ ਦੀ ਮੌਤ ਹੋ ਗਈ। ਇਸ ਹਾਦਸੇ ਦੀ ਵੀਡੀਓ ਪੰਜਾਬ ਭਰ ਵਿੱਚ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਤੋਂ ਬਾਅਦ ਇਸ ਸੰਬੰਧੀ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ।
ਇਹ ਵੀ ਪੜ੍ਹੋ: ਅੱਜ ਤੋਂ ਇਨ੍ਹਾਂ 18 ਸਮਾਰਟਫੋਨਾਂ ਫੋਨਾਂ ‘ਚ ਕੰਮ ਨਹੀਂ ਕਰੇਗਾ WhatsApp
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ ਅਤੇ ਕਿਹਾ ਹੈ ਕਿ ਪਿਆਰੇ ਪੰਜਾਬੀਓ ਟਰੈਕਟਰ ਨੂੰ ਖੇਤਾਂ ਦਾ ਰਾਜਾ ਕਿਹਾ ਜਾਂਦਾ ਹੈ..ਇਹਨੂੰ ਮੌਤ ਦਾ ਦੂਤ ਨਾ ਬਣਾਓ.. ਟਰੈਕਟਰ ਅਤੇ ਸਬੰਧਤ ਸੰਦਾਂ ਨਾਲ ਕਿਸੇ ਵੀ ਕਿਸਮ ਦੇ ਸਟੰਟ ਜਾਂ ਖਤਰਨਾਕ ਪ੍ਰਦਰਸ਼ਨ ਤੇ ਪੰਜਾਬ ਚ ਪਾਬੰਦੀ ਲਗਾਈ ਜਾ ਰਹੀ ਹੈ..ਬਾਕੀ ਵੇਰਵੇ ਜਲਦੀ.. Tractor Stunt Banned :
ਦੱਸ ਦਈਏ ਕਿ ਬੀਤੇ ਦਿਨੀਂ ਜ਼ਿਲੇ ਦੇ ਫਤਿਹਗੜ੍ਹ ਚੂੜੀਆਂ ਹਲਕੇ ਦੇ ਅਧੀਨ ਪੈਂਦੇ ਪਿੰਡ ਸਰਚੂਰ ‘ਚ 29 ਸਾਲਾ ਸੁਖਮਨਦੀਪ ਦੀ ਸਟੰਟ ਕਰਦੇ ਸਮੇਂ ਮੌਤ ਹੋ ਗਈ ਸੀ। ਇਸ ਘਟਨਾ ਤੋਂ ਸਬਕ ਲੈਂਦਿਆ ਪੰਜਾਬ ਸਰਕਾਰ ਨੇ ਤੁਰੰਤ ਟਰੈਕਟਰ ਅਤੇ ਸਬੰਧਤ ਸੰਦਾਂ ਨਾਲ ਕਿਸੇ ਵੀ ਕਿਸਮ ਦੇ ਸਟੰਟ ਜਾਂ ਪ੍ਰਦਰਸ਼ਨ ਉਤੇ ਪਾਬੰਦੀ ਲਾ ਦਿੱਤੀ ਹੈ। Tractor Stunt Banned :