ਨਿਹਾਲ ਸਿੰਘ ਵਾਲਾ (ਮੋਗਾ) 12 ਫਰਵਰੀ:
ਵੱਧ ਤੋਂ ਵੱਧ ਲੋਕਾਂ ਵਿੱਚ ਸੜਕ ਸੁਰੱਖਿਆਂ ਨਿਯਮਾਂ ਦੀ ਚੇਤਨਤਾ ਪੈਦਾ ਕਰਨ ਦੇ ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਮੋਗਾ ਦੀ ਟ੍ਰੈਫਿਕ ਪੁਲਿਸ ਵੱਲੋਂ ਨਿਤ ਦਿਨ ਜਾਗਰੂਕਤਾ ਗਤੀਵਿਧੀਆਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ।ਇਨ੍ਹਾਂ ਗਤੀਵਿਧੀਆਂ ਦੀ ਲੜੀ ਵਿੱਚ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਸਿੰਘ ਵਾਲਾ ਦੇ ਵਿਦਿਆਰਥੀਆਂ ਨਾਲ ਟ੍ਰੈਫਿਕ ਪੁਲਿਸ ਵੱਲੋਂ ਇੱਕ ਜਾਗਰੂਕਤਾ ਰੈਲੀ ਕੱਢੀ ਗਈ।
ਰੈਲੀ ਤੋਂ ਪਹਿਲਾਂ ਸਕੂਲ ਵਿੱਚ ਇੱਕ ਜਾਗਰੂਕਤਾ ਸੈਮੀਨਾਰ ਦਾ ਵੀ ਆਯੋਜਨ ਕੀਤਾ ਗਿਆ। ਸੈਮੀਨਾਰ ਵਿੱਚ ਏ.ਐਸ.ਆਈ. ਕੇਵਲ ਸਿੰਘ ਇੰਚਾਰਜ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਦੋ ਪਹੀਆ ਵਾਹਨ ਚਲਾਉਦੇ ਸਮੇ ਹੈਲਮੇਟ ਦੀ ਵਰਤੋ ਕਰਨ, ਸੀਟ ਬੈਲਟ ਦੀ ਵਰਤੋਂ ਕਰਨ, ਓਵਰ ਸਪੀਡ ਵਹੀਕਲ ਨਾ ਚਲਾਉਣ, ਟ੍ਰੈਫਿਕ ਨਿਯਮਾ ਦੀ ਪਾਲਨਾ ਕਰਨ, ਲੇਨ ਡਰਾਈਵਿੰਗ ਸੰਬੰਧੀ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ ਅਤੇ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਹੈਡ ਕਾਂਸਟੇਬਲ ਸੁਖਜਿੰਦਰ ਸਿੰਘ ਟ੍ਰੈਫਿਕ ਐਜੂਕੇਸ਼ਨ ਸੈਲ ਮੋਗਾ ਨੇ ਵੀ ਸੰਬੋਧਨ ਕੀਤਾ।
ਸੈਮੀਨਾਰ ਵਿੱਚ ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸੰਬੰਧੀ ਜਾਗਰੂਕ ਫੈਲਾਉਣ ਤੋਂ ਇਲਾਵਾ ਇਸ ਦੇ ਸਹਾਇਤਾ ਨੰਬਰ 1930 ਦੀ ਜਾਣਕਾਰੀ ਵੀ ਦਿੱਤੀ।
ਇਸ ਮੌਕੇ ਇੰਚਾਰਜ ਪ੍ਰਿੰਸੀਪਲ ਜਗਤਾਰ ਸਿੰਘ ਸੈਦੋਕੇ, ਹਰਦੀਪ ਸਿੰਘ, ਸੁਖਮੰਦਰ ਸਿੰਘ, ਕਮਲਜੀਤ ਸਿੰਘ, ਪਰਮਿੰਦਰ ਸਿੰਘ ਅਤੇ ਗੁਰਦਿਆਲ ਸਿੰਘ ਅਧਿਆਪਕ ਹਾਜ਼ਰ ਸਨ ।
ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਸਕੂਲੀ ਬੱਚਿਆਂ ਨਾਲ ਕੱਢੀ ਟ੍ਰੈਫਿਕ ਨਿਯਮ ਜਾਗਰੂਕਤਾ ਰੈਲੀ
Date: