ਮਾਨਸਾ, 25 ਮਈ:
ਜਨਰਲ ਆਬਜ਼ਰਵਰ ਡਾ. ਐਸ. ਪ੍ਰਭਾਕਰ, ਆਈ.ਏ.ਐਸ. ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਲੋਕ ਸਭਾ ਚੋਣਾਂ ਲਈ ਤੈਨਾਤ ਕੀਤੇ ਮਾਈਕਰੋ ਆਬਜ਼ਰਵਰਾਂ ਦਾ ਸਿਖਲਾਈ ਸੈਸ਼ਨ ਕਰਵਾਇਆ ਗਿਆ।
ਬਤੌਰ ਮਾਸਟਰ ਟਰੇਨਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਅਸ਼ੋਕ ਕੁਮਾਰ ਅਤੇ ਨਰਿੰਦਰ ਸਿੰਘ ਮਾਨਸ਼ਾਹੀਆ ਨੇ ਸਮੂਹ ਮਾਈਕਰੋ ਆਬਜ਼ਰਬਵਰਾਂ ਨੂੰ ਲੋਕ ਸਭਾ ਚੋਣਾਂ ਅਮਨ-ਅਮਾਨ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਪੋਲਿੰਗ ਪ੍ਰਕਿਰਿਆ ਦੌਰਾਨ ਉਨ੍ਹਾਂ ਦੀ ਕਾਰਜਪ੍ਰਣਾਲੀ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਮਾਈਕਰੋ ਆਬਜ਼ਰਵਰਾਂ ਨੇ ਬਹੁਤ ਸਾਰੀਆਂ ਜ਼ਿੰਮੇਵਾਰੀਆਂ ਨਿਭਾਉਣੀਆਂ ਹੁੰਦੀਆਂ ਹਨ। ਪੋਲਿੰਗ ਸਟੇਸ਼ਨਾਂ ਦੀਆਂ ਤਿਆਰੀਆਂ ਦੇ ਜਾਇਜ਼ੇ ਤੋਂ ਲੈ ਕੇ ਸ਼ਾਂਤਮਈ ਮਤਦਾਨ ਯਕੀਨੀ ਬਣਾਉਣ ਲਈ ਮਾਈਕਰੋ ਆਬਜ਼ਰਵਰ ਸਮੁੱਚੀ ਚੋਣ ਪ੍ਰਕਿਰਿਆ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਮਾਈਕਰੋ ਆਬਜ਼ਰਵਰ ਚੋਣਾਂ ਨਾਲ ਸਬੰਧਤ ਸਮੁੱਚੇ ਕਾਰਜ ਲਈ ਸਿੱਧੇ ਤੌਰ ’ਤੇ ਆਬਜ਼ਰਵਰਾਂ ਨੂੰ ਰਿਪੋਰਟ ਕਰਨਗੇ।
ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਕੁੱਲ 62 ਮਾਈਕਰੋ ਅਬਜ਼ਰਵਰ ਤੈਨਾਤ ਕੀਤੇ ਗਏ ਹਨ। ਇਹ ਮਾਈਕਰੋ ਆਬਜ਼ਰਵਰ ਪੂਰੀ ਪੋਲਿੰਗ ਪ੍ਰਕਿਰਿਆ ਦੀ ਦੇਖ ਰੇਖ ਕਰਨਗੇ ਅਤੇ ਆਪਣੀ ਰਿਪੋਰਟ ਆਬਜ਼ਰਵਰ ਪਾਸ ਪੇਸ਼ ਕਰਨਗੇ। ਵਿਧਾਨ ਸਭਾ ਹਲਕਾ 96-ਮਾਨਸਾ ਲਈ 20 ਮਾਈਕਰੋ ਅਬਜ਼ਰਵਰ, ਵਿਧਾਨ ਸਭਾ ਹਲਕਾ 97-ਸਰਦੂਲਗੜ੍ਹ ਲਈ 32 ਮਾਈਕਰੋ ਅਬਜ਼ਰਵਰ ਅਤੇ ਵਿਧਾਨ ਸਭਾ ਹਲਕਾ 98-ਬੁਢਲਾਡਾ ਲਈ 10 ਮਾਈਕਰੋ ਆਬਜ਼ਰਵਰ ਚੋਣ ਡਿਊਟੀ ਲਈ ਤਾਇਨਾਤ ਕੀਤੇ ਗਏ ਹਨ।
ਇਸ ਮੌਕੇ ਸਹਾਇਕ ਨੋਡਲ ਅਫ਼ਸਰ ਮੈਨਪਾਵਰ ਨਰਿੰਦਰ ਸਿੰਘ ਮੋਹਲ, ਨੋਡਲ ਅਫ਼ਸਰ ਟਰੇਨਿੰਗ ਜਗਮੀਤ ਸਿੰਘ, ਲੈਕਚਰਾਰ ਵਿਨੈ ਕੁਮਾਰ ਤੋਂ ਇਲਾਵਾ ਸਮੂਹ ਮਾਈਕਰੋ ਆਬਜ਼ਰਵਰ ਮੌਜੂਦ ਸਨ।
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮਾਈਕਰੋ ਆਬਜ਼ਰਵਰਾਂ ਦਾ ਸਿਖਲਾਈ ਸੈਸ਼ਨ ਕਰਵਾਇਆ
Date: