ਨਸ਼ਾ ਮੁਕਤੀ ਦੇ ਰਾਹ ਤੇ ਚੱਲੇ ਨੌਜਵਾਨਾਂ ਨੂੰ ਦਿੱਤੀ ਜਾਵੇਗੀ ਹੁਨਰ ਵਿਕਾਸ ਮਿਸ਼ਨ ਤਹਿਤ ਸਿਖਲਾਈ

ਨਸ਼ਾ ਮੁਕਤੀ ਦੇ ਰਾਹ ਤੇ ਚੱਲੇ ਨੌਜਵਾਨਾਂ ਨੂੰ ਦਿੱਤੀ ਜਾਵੇਗੀ ਹੁਨਰ ਵਿਕਾਸ ਮਿਸ਼ਨ ਤਹਿਤ ਸਿਖਲਾਈ

ਮੋਗਾ, 7 ਸੰਤਬਰਜ਼ਿਲ੍ਹੇ ਅੰਦਰ ਨਸ਼ਾ ਛੱਡ ਚੁੱਕੇ ਅਤੇ ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾ ਦੇ ਚੰਗੇ ਭਵਿੱਖ ਲਈ ਇਨ੍ਹਾਂ ਨੌਜਵਾਨਾਂ ਨੂੰ ਹੁਨਰਮੰਦ ਕਰਨ ਹਿੱਤ ਜਾਗਰੂਕਤਾ ਕੀਤੀਆਂ ਜਾਣ। ਜ਼ਿਲ੍ਹੇ ਅੰਦਰ ਚੱਲ ਰਹੇ ਨਸ਼ਿਆਂ ਤੋਂ ਮੁਕਤੀ ਦੇ ਪ੍ਰੋਗਰਾਮਾਂ ਵਿੱਚ ਹੁਨਰ ਸਿਖਲਾਈ ਮਿਸ਼ਨ ਦੀ ਟੀਮ ਨੂੰ ਜੋੜਦੇ ਹੋਏ ਹੁਨਰ ਸਿਖਲਾਈ ਅਤੇ ਰੋਜ਼ਗਾਰ, ਸਵੈ-ਰੋਜ਼ਗਾਰ ਦੇ ਮੌਕਿਆਂ ਬਾਰੇ ਨੌਜਵਾਨਾਂ ਨੂੰ ਜਾਗਰੂਕ […]

ਮੋਗਾ, 7 ਸੰਤਬਰ
ਜ਼ਿਲ੍ਹੇ ਅੰਦਰ ਨਸ਼ਾ ਛੱਡ ਚੁੱਕੇ ਅਤੇ ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾ ਦੇ ਚੰਗੇ ਭਵਿੱਖ ਲਈ ਇਨ੍ਹਾਂ ਨੌਜਵਾਨਾਂ ਨੂੰ ਹੁਨਰਮੰਦ ਕਰਨ ਹਿੱਤ ਜਾਗਰੂਕਤਾ ਕੀਤੀਆਂ ਜਾਣ। ਜ਼ਿਲ੍ਹੇ ਅੰਦਰ ਚੱਲ ਰਹੇ ਨਸ਼ਿਆਂ ਤੋਂ ਮੁਕਤੀ ਦੇ ਪ੍ਰੋਗਰਾਮਾਂ ਵਿੱਚ ਹੁਨਰ ਸਿਖਲਾਈ ਮਿਸ਼ਨ ਦੀ ਟੀਮ ਨੂੰ ਜੋੜਦੇ ਹੋਏ ਹੁਨਰ ਸਿਖਲਾਈ ਅਤੇ ਰੋਜ਼ਗਾਰ, ਸਵੈ-ਰੋਜ਼ਗਾਰ ਦੇ ਮੌਕਿਆਂ ਬਾਰੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਇਹ ਨੌਜਵਾਨ ਬਿਹਤਰ ਜੀਵਨ ਦੇ ਮੌਕੇ ਪ੍ਰਾਪਤ ਕਰ ਸਕਣ ਅਤੇ ਉਸਾਰੂ ਸਮਾਜ ਵਿੱਚ ਇੱਕ ਚੰਗਾ ਰੋਲ ਅਦਾ ਕਰ ਸਕਣ।
ਇਹਨਾਂ ਸ਼ਬਦਾਂ ਦੀ ਪ੍ਰਗਟਾਵਾ ਐਸ.ਐਸ. ਪੀ ਮੋਗਾ ਸ੍ਰੀ ਅੰਕੁਰ ਗੁਪਤਾ ਨੇ ਹੁਨਰ ਵਿਕਾਸ ਮਿਸ਼ਨ ਮੋਗਾ ਦੀ ਟੀਮ ਨਾਲ ਵਿਸ਼ੇਸ਼ ਮੀਟਿੰਗ ਕਰਨ ਮੌਕੇ ਕੀਤਾ। ਇਸ ਮੌਕੇ ਉਹਨਾਂ ਨਾਲ ਐਸ ਪੀ ਹੈਡਕੁਆਟਰ ਸ਼੍ਰੀ ਗੁਰਸ਼ਰਨਜੀਤ ਸਿੰਘ ਸੰਧੂ ਵੀ ਸ਼ਾਮਿਲ ਸਨ।ਉਹਨਾਂ ਕਿਹਾ ਕਿ ਪੰਜਾਬ ਹੁਨਰ ਵਿਕਾਸ ਦੀ ਟੀਮ ਜੇਕਰ ਪੁਲਿਸ ਪ੍ਰਸ਼ਾਸ਼ਨ ਦੇ ਤਾਲਮੇਲ ਨਾਲ ਕੰਮ ਕਰੇਗੀ ਤਾਂ ਨੌਜਵਾਨਾਂ ਨੂੰ ਹੋਰ ਵੀ ਵਧੀਆ ਤਰੀਕੇ ਨਾਲ ਚੰਗੇ ਰਾਹਾਂ ਉਪਰ ਤੋਰਿਆ ਜਾ ਸਕੇਗਾ।
ਇਸ ਮੌਕੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਬਲਾਕ ਮਿਸ਼ਨ ਮੈਨੇਜਰ ਸ੍ਰੀਮਤੀ ਮਨਪ੍ਰੀਤ ਕੌਰ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸ਼ਨ ਦੀ ਸਹਾਇਤਾ ਨਾਲ ਇਹਨਾਂ ਨੌਜਵਾਨਾਂ ਦੀ ਰੁਚੀ ਅਤੇ ਮਾਰਕੀਟ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਸਕਿਲ ਕੋਰਸ ਕਰਵਾਏ ਜਾਣਗੇ। ਇਲੈਕਟਰੀਸ਼ੀਅਨ, ਪਲੰਬਰ, ਫੂਡ, ਗਾਰਡਨਰ ਤੋਂ ਇਲਾਵਾ ਬਹੁਤ ਸਾਰੇ ਆਫਲਾਇਨ ਕੋਰਸ ਉਪਲੱਬਧ ਹਨ ਇਸ ਤੋ ਬਿਨਾਂ ਅੰਤਰਰਾਸ਼ਟਰੀ ਕੰਪਨੀਆ ਮਾਈਕਰੋਸਾਫਟ, ਆਈ ਬੀ.ਐਮ ਦੇ ਸਹਿਯੋਗ ਨਾਲ ਸਰਕਾਰ ਵੱਲੋ ਆਨਲਾਇਨ ਕੋਰਸ ਕਰਵਾਏ ਜਾ ਰਹੇ ਹਨ ਜਿਸ ਵਿੱਚ ਕਪਿੰਊਟਰ ਸਾਖਰਤਾ, ਆਰਟੀਫੀਸ਼ੀਅਲ ਇੰਨਟੈਲੀਜੈਂਸੀ ਤੋ ਇਲਵਾ ਸਮੇਂ ਦੀ ਮੰਗ ਅਨੁਸਾਰ ਵੱਖ ਵੱਖ ਕੋਰਸ ਸ਼ਾਮਿਲ ਹਨ।
ਸੀਨੀਅਰ ਕਪਤਾਨ ਪੁਲਿਸ ਦੇ ਹੁਕਮਾਂ ਅਨੁਸਾਰ ਜ਼ਿਲ੍ਹੇ ਅੰਦਰ  ਹੁਨਰ ਸਿਖਲਾਈ ਸਬੰਧੀ ਜਾਗਰੂਕਤਾ ਗਤੀਵਿਧੀਆ ਸੁਰੂ ਕਰ ਦਿੱਤੀਆ ਗਈਆ ਹਨ। ਐਸ ਪੀ ਹੈਡਕੁਆਰਟਰ ਸ਼੍ਰੀ ਗੁਰਸ਼ਰਨਜੀਤ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ ਹੇਠ ਸਬ ਇੰਸਪੈਕਟਰ ਹਰਜੀਤ ਸਿੰਘ ਅਤੇ ਉਹਨਾਂ ਦੀ ਟੀਮ ਨੇ ਬਲਾਕ ਮਿਸ਼ਨ ਮੈਨੇਜਰ ਮਨਪ੍ਰੀਤ ਕੌਰ ਸਮੇਤ ਜਨੇਰ ਵਿਖੇ ਨਸ਼ਾ ਛਡਾਉ ਕੇਂਦਰ ਵਿਖੇ ਜਾਗਰੂਕਤਾ ਕੈਂਪ ਲਗਾਇਆ ਅਤੇ ਇਲਾਜ ਕਰਵਾ ਰਹੇ ਨੌਜਵਾਨਾਂ ਨੂੰ ਨਸ਼ੇ ਛੱਡਣ, ਸੋਹਣੀ ਜਿੰਦਗੀ ਜਿਉਣ ਲਈ ਪ੍ਰੇਰਿਆ। ਇਸ ਮੌਕੇ ਨੋਜਵਾਨਾਂ ਨੇ ਬੜੇ ਉਤਸ਼ਾਹ ਨਾਲ ਪ੍ਰੋਗਰਾਮ ਵਿੱਚ ਭਾਗ ਲਿਆ। ਕੇਦਰ ਦੇ ਇੰਚਾਰਜ ਹਰਪ੍ਰੀਤ ਸਿੰਘ ਵੀ ਇਸ ਮੌਕੇ  ਸਮੇਤ ਟੀਮ ਹਾਜਰ ਸਨ।

Tags:

Advertisement

Latest

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ
ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ
ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ
ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ