Wednesday, January 1, 2025

ਟ੍ਰਾਂਸਜੈਂਡਰ ਵੋਟਰਾਂ ਨੂੰ ਕੀਤਾ ਗਿਆ ਜਾਗਰੂਕ

Date:

ਅੰਮ੍ਰਿਤਸਰ 4 ਅਪ੍ਰੈਲ 2024—ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਵਿਧਾਨ ਸਭਾ ਚੋਣ ਹਲਕਾ ਅੰਮ੍ਰਿਤਸਰ ਉੱਤਰੀ  ਅੰਮ੍ਰਿਤਸਰ ਪੱਛਮੀ ਅਤੇ ਅੰਮ੍ਰਿਤਸਰ ਕੇਂਦਰੀ ਦੇ ਟ੍ਰਾਂਸਜੈਂਡਰ ਵੋਟਰਾਂ ਲਈ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ ਚਲਾਈ ਗਈ।

ਇਸ ਬਾਰੇ ਜਾਣਕਾਰੀ ਦਿੰਦਿਆਂ ਹੋਏ ਜਿਲ੍ਹਾ ਸਮਾਜਿਕ ਸੁੱਰਖਿਆ ਅਫ਼ਸਰ ਸ੍ਰੀਮਤੀ ਮੀਨਾ ਦੇਵੀ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਵੱਡੀ ਪੱਧਰ ਤੇ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।

ਉਹਨਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਸਮਾਜ ਦੇ ਹਨ ਵਰਗ ਨੂੰ ਅਗਾਮੀ ਲੋਕ ਸਭਾ 2024 ਚੋਣਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।ਇਸੇ ਲੜੀ ਵਜੋਂ ਅੱਜ ਟ੍ਰਾਂਸਜੈਂਡਰ ਵੋਟਰਾਂ ਨੂੰ ਉਹਨਾਂ ਦੇ ਘਰਾਂ ਵਿੱਚ ਪਹੁੰਚ ਕਰ ਕੇ ਆਪਣੇ ਵੋਟ ਦੇ ਅਧਿਕਾਰ ਦੀ ਸੂਝ-ਬੂਝ ਨਾਲ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ਗਿਆ।

ਉਹਨਾਂ ਕਿਹਾ ਕਿ ਇਸੇ ਤਰ੍ਹਾਂ ਦੀ ਜਾਗਰੂਕਤਾ ਮੁਹਿੰਮ ਅਗਲੇ ਕੁੱਝ ਦਿਨਾਂ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ। ਚੋਣ ਕਮਿਸ਼ਨ ਵਲੋਂ ਇਸ ਵਾਰ ‘ਅਬ ਕੀ ਬਾਰ ਸੱਤਰ ਪਾਰ’ ਦਾ ਨਾਅਰਾ ਦਿੱਤਾ ਗਿਆ ਹੈ,ਇਸ ਲਈ ਲੋਕਾਂ ਨੂੰ ਵੱਧ ਚੜ੍ਹ ਕੇ ਵੋਟਾਂ ਵਿੱਚ ਭਾਗ ਲੈਣਾ ਚਾਹੀਦਾ ਹੈ।ਸਾਰੇ ਟ੍ਰਾਂਸਜੈਂਡਰ ਵੋਟਰ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀ ਪੋਲਿੰਗ ਵਿੱਚ ਜ਼ਰੂਰ ਆਪਣੇ ਵੋਟ ਪਾਉਣ ਦੇ ਸੰਵਿਧਾਨਿਕ ਹੱਕ ਦੀ ਵਰਤੋਂ ਕਰਨ।

Share post:

Subscribe

spot_imgspot_img

Popular

More like this
Related

ਡਿਪਟੀ ਕਮਿਸ਼ਨਰ ਨੇ 10 ਆਸ਼ਾ ਵਰਕਰਾਂ ਨੂੰ ਟੀ ਬੀ ਮੁਹਿੰਮ ਵਿੱਚ ਵਧੀਆ ਕਾਰਗੁਜਾਰੀ ਵਿਖਾਉਣ ਲਈ ਕੀਤਾ ਸਨਮਾਨਿਤ

ਅੰਮ੍ਰਿਤਸਰ 31 ਦਸੰਬਰ 2024-- ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਸਿਹਤ...

ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾਣ ਸਖਤ ਕਦਮ – ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 31 ਦਸੰਬਰ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ...

ਡਾ. ਰੇਨੂੰ ਸਿੰਘ ਵਲੋਂ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ,  31 ਦਸੰਬਰ, 2024: ਨਵੇਂ ਸਾਲ ਦੀ...

ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ ਸਬੰਧੀ ਹਦਾਇਤਾਂ ਜਾਰੀ

ਫਰੀਦਕੋਟ, 31 ਦਸੰਬਰ (           ) ਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ....