ਵਾਤਾਵਰਣ ਦੀ ਸ਼ੁੱਧਤਾ ਦੇ ਮੱਦੇਨਜ਼ਰ ਲਗਾਏ ਬੂਟੇ

ਬਠਿੰਡਾ, 10 ਜੁਲਾਈ : ਵਾਤਾਵਰਣ ਦੀ ਸ਼ੁੱਧਤਾ ਦੇ ਮੱਦੇਨਜ਼ਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀ ਉਪ ਮੰਡਲ ਇੰਜੀਨੀਅਰ ਸ੍ਰੀ ਜਗਦੀਪ ਸਿੰਘ ਸਰਾਂ, ਰਣਜੀਤ ਸਿੰਘ ਏ.ਈ. ਅਤੇ ਸਮੂਹ ਫੀਲਡ ਸਟਾਫ ਵੱਲੋ ਹੈਡ ਵਾਟਰ ਵਰਕਸ ਭਾਗੂ ਰੋਡ ਉੱਪਰ ਪੌਦੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ।

ਇਸ ਦੌਰਾਨ ਉਪ ਮੰਡਲ ਇੰਜੀਨੀਅਰ ਸ੍ਰੀ ਜਗਦੀਪ ਸਿੰਘ ਸਰਾਂ ਨੇ ਦੱਸਿਆ ਕਿ ਵਾਤਾਵਰਣ ਦੀ ਸ਼ੁੱਧਤਾ ਲਈ ਦਰਖਤਾਂ ਦੀ ਲੋੜ ਹੈ, ਜਿਸ ਸਬੰਧੀ ਮੰਡਲ ਨੰਬਰ 3 ਬਠਿੰਡਾ ਅਧੀਨ ਆਉਂਦੀਆਂ ਵੱਖ-ਵੱਖ ਜਲ ਸਪਲਾਈ ਤੇ ਵੱਖ-ਵੱਖ ਛਾਂਦਾਰ ਤੇ ਫਲਦਾਰ ਪੌਦੇ ਲਗਾਏ ਜਾ ਰਹੇ ਹਨ।

ਇਸ ਮੌਕੇ ਜੇ.ਟੀ. ਸ੍ਰੀ ਅਸ਼ੋਕ ਕੁਮਾਰ, ਜੇ.ਟੀ., ਸ੍ਰੀ ਹਰਪਾਲ ਸਿੰਘ, ਸ੍ਰੀ ਮਲਕੀਤ ਸਿੰਘ, ਸ੍ਰੀ ਗੁਰਤੇਂਜ ਸਿੰਘ, ਮੱਖਣ ਸਿੰਘ, ਅਮਰਜੀਤ ਸਿੰਘ, ਨਵਕਿਰਨ ਸਿੰਘ, ਅਮਰਜੀਤ ਸਿੰਘ, ਬਲਜੀਤ ਸਿੰਘ, ਇੰਦਰ ਮੋਹਨ, ਅਜੇ ਕੁਮਾਰ ਅਤੇ ਸ਼ੇਰੇ ਆਲਮ ਆਦਿ ਹਾਜ਼ਰ ਸਨ।

[wpadcenter_ad id='4448' align='none']