ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ

Punjab Assembly Winter Session:


 ਚੰਡੀਗੜ੍ਹ, 29 ਨਵੰਬਰ


Tribute to the departed personalities ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ  ਵਿਧਾਨ ਸਭਾ ਨੇ ਅੱਜ ਉੱਘੀਆਂ ਸ਼ਖਸੀਅਤਾਂ, ਆਜ਼ਾਦੀ ਘੁਲਾਟੀਆਂ, ਨਾਮਵਰ ਖੇਡ ਸ਼ਖਸੀਅਤ ਤੋਂ ਇਲਾਵਾ ਸਿਆਸੀ ਹਸਤੀਆਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ, ਜੋ ਸਦਨ ਦੇ ਪਿਛਲੇ ਸੈਸ਼ਨ ਤੋਂ ਬਾਅਦ ਫੌਤ ਹੋ ਗਏ।


16ਵੀਂ ਪੰਜਾਬ ਵਿਧਾਨ ਸਭਾ ਦੇ ਪੰਜਵੇਂ ਇਜਲਾਸ ਦੌਰਾਨ ਸਦਨ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਦਾਤੇਵਾਸ, ਨਾਮਵਰ ਕ੍ਰਿਕਟਰ ਅਤੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਬਿਸ਼ਨ ਸਿੰਘ ਬੇਦੀ ਅਤੇ ਬੇਗਮ ਮੁਨਵਰ ਉਨ-ਨਿਸ਼ਾ ਨੂੰ ਸਤਿਕਾਰ ਭੇਟ ਕੀਤਾ ਗਿਆ।

READ ALSO : ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ‘ਤੇ ADGP ਜੇਲ੍ਹ ਤਲਬ


ਇਸੇ ਤਰ੍ਹਾਂ ਸਦਨ ਨੇ ਸਾਬਕਾ ਮੰਤਰੀ ਰਘੂਨਾਥ ਸਹਾਏ ਪੁਰੀ ਦੀ ਪਤਨੀ ਕਾਮਨੀ ਪੁਰੀ, ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਮਾਤਾ ਬਲਬੀਰ ਕੌਰ, ਵਿਧਾਇਕ ਅਮੋਲਕ ਸਿੰਘ ਦੇ ਮਾਤਾ ਕਰਤਾਰ ਕੌਰ ਅਤੇ ਵਿਧਾਇਕ ਡਾ. ਰਵਜੋਤ ਸਿੰਘ ਦੇ ਮਾਤਾ ਸੁਰਿੰਦਰ ਕੌਰ ਤੋਂ ਇਲਾਵਾ ਆਜ਼ਾਦੀ ਘੁਲਾਟੀਏ ਅਮਰ ਸਿੰਘ ਸੁਖੀਜਾ ਤੇ ਜਵਾਹਰ ਲਾਲ, ਸਮਾਜ ਸੇਵੀ ਬਲਵੰਤ ਸਿੰਘ ਖੇੜਾ, ਹਰਸਿਮਰਨ ਸਿੰਘ ਫੌਜੀ ਅਤੇ ਹੋਮਗਾਰਡ ਜਵਾਨ ਜਸਪਾਲ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।


ਇਸ ਮੌਕੇ ਸਦਨ ਨੇ ਸਤਿਕਾਰ ਵਜੋਂ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ। Tribute to the departed personalities

[wpadcenter_ad id='4448' align='none']