ਬਰਤਾਨੀਆ ‘ਚ ਲਾਪਤਾ ਭਾਰਤੀ ਵਿਦਿਆਰਥੀ ਗੁਰਸ਼ਮਨ ਸਿੰਘ ਭਾਟੀਆ ਦੀ ਲਾਸ਼ ਬਰਾਮਦ

Uk Missing Punjabi Student

ਬਰਤਾਨੀਆ ਵਿੱਚ ਲਾਪਤਾ ਹੋਏ ਭਾਰਤੀ ਵਿਦਿਆਰਥੀ ਗੁਰਸ਼ਮਨ ਸਿੰਘ ਭਾਟੀਆ ਦੀ ਲਾਸ਼ ਬਰਾਮਦ ਕਰ ਲਈ ਗਈ ਹੈ। ਬ੍ਰਿਟੇਨ ਦੀ ਮੈਟਰੋਪੋਲੀਟਨ ਪੁਲਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਇਸ ਘਟਨਾ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਪੁਲਸ ਨੂੰ ਸੂਚਿਤ ਕਰਨ। ਦੱਸ ਦੇਈਏ ਕਿ ਗੁਰਸ਼ਮਨ ਸਿੰਘ ਭਾਟੀਆ ਬਰਤਾਨੀਆ ਵਿੱਚ ਪੜ੍ਹਦਾ ਸੀ ਅਤੇ 14 ਦਸੰਬਰ ਦੀ ਰਾਤ ਨੂੰ ਲਾਪਤਾ ਹੋ ਗਿਆ ਸੀ। ਹੁਣ ਉਸ ਦੀ ਲਾਸ਼ ਪੂਰਬੀ ਲੰਡਨ ਦੇ ਕੈਨਰੀ ਵਹਾਫ਼ ਇਲਾਕੇ ਦੀ ਇੱਕ ਝੀਲ ਵਿੱਚੋਂ ਬਰਾਮਦ ਹੋਈ ਹੈ।

ਇਹ ਵੀ ਪੜ੍ਹੋ: ਲੋਕ ਸਭਾ ਚੋਣਾਂ 2024 ਸਬੰਧੀ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਕਰਵਾਈ ਸਾਂਝੀ ਟ੍ਰੇਨਿੰਗ 

ਪੁਲਿਸ ਨੇ ਲੋਕਾਂ ਨੂੰ ਸੂਚਨਾ ਦੇਣ ਦੀ ਕੀਤੀ ਅਪੀਲ

ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫੋਨ ਅਤੇ ਵਿੱਤੀ ਡੇਟਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਬ੍ਰਿਟਿਸ਼ ਪੁਲਿਸ ਅਧਿਕਾਰੀ ਜੇਮਸ ਕੋਨਵੇ ਨੇ ਕਿਹਾ, ‘ਅਸੀਂ ਇਸ ਮਾਮਲੇ ਦੀ ਜਾਂਚ ਕਰ ਰਹੇ ਹਾਂ ਅਤੇ ਕੋਈ ਵੀ ਜਾਣਕਾਰੀ ਮਿਲਣ ‘ਤੇ ਜਾਣਕਾਰੀ ਦਿੱਤੀ ਜਾਵੇਗੀ। ਅਸੀਂ ਗੁਰਸ਼ਮਨ ਸਿੰਘ ਦੀ ਇੱਕ ਸੀਸੀਟੀਵੀ ਫੁਟੇਜ ਜਾਰੀ ਕੀਤੀ ਹੈ, ਜੋ ਉਸ ਦੇ ਲਾਪਤਾ ਹੋਣ ਤੋਂ ਕੁਝ ਸਮਾਂ ਪਹਿਲਾਂ ਲਈ ਗਈ ਸੀ। ਅਸੀਂ ਜਨਤਾ ਨੂੰ ਅਪੀਲ ਕੀਤੀ ਹੈ ਕਿ ਜਿਸ ਕਿਸੇ ਨੇ ਵੀ ਉਸਨੂੰ 14 ਦਸੰਬਰ ਦੀ ਸ਼ਾਮ ਜਾਂ 15 ਦਸੰਬਰ ਦੀ ਸਵੇਰ ਨੂੰ ਮਾਰਸ਼ ਵਾਲ ਖੇਤਰ ਵਿੱਚ ਦੇਖਿਆ ਹੈ, ਉਹ ਸਾਡੇ ਨਾਲ ਸੰਪਰਕ ਕਰੇ।

ਗੁਰਸ਼ਮਨ ਸਿੰਘ 14 ਦਸੰਬਰ ਦੀ ਰਾਤ ਤੋਂ ਲਾਪਤਾ

ਗੁਰਸ਼ਮਨ ਸਿੰਘ 14 ਦਸੰਬਰ ਦੀ ਰਾਤ ਨੂੰ ਮਾਰਸ਼ ਵਾਲ ਇਲਾਕੇ ਵਿੱਚ ਆਪਣੇ ਦੋਸਤਾਂ ਨਾਲ ਪਾਰਟੀ ਕਰ ਰਿਹਾ ਸੀ। ਇਸ ਤੋਂ ਬਾਅਦ ਹੀ ਉਹ ਲਾਪਤਾ ਹੋ ਗਿਆ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ। ਦੱਸ ਦੇਈਏ ਕਿ ਭਾਰਤੀ ਵਿਦਿਆਰਥੀ ਦੇ ਲਾਪਤਾ ਹੋਣ ਤੋਂ ਬਾਅਦ ਭਾਰਤੀ ਮੂਲ ਦੇ ਵਿਦਿਆਰਥੀਆਂ ਨੇ ਸੋਸ਼ਲ ਮੀਡੀਆ ‘ਤੇ ਉਸ ਨੂੰ ਲੱਭਣ ਦੀ ਅਪੀਲ ਕੀਤੀ ਸੀ। ਗੁਰਸ਼ਮਨ ਸਿੰਘ ਭਾਟੀਆ ਲੌਂਗਬਰਗ ਯੂਨੀਵਰਸਿਟੀ, ਯੂਕੇ ਤੋਂ ਡਿਜੀਟਲ ਫਾਈਨਾਂਸ ਵਿੱਚ ਐਮਐਸਸੀ ਕਰ ਰਿਹਾ ਸੀ। ਉਹ ਪਿਛਲੇ ਹਫ਼ਤੇ ਬਰਤਾਨੀਆ ਵਿੱਚ ਲਾਪਤਾ ਹੋ ਗਿਆ ਸੀ, ਜਿਸ ਤੋਂ ਬਾਅਦ ਭਾਰਤ ਵਿੱਚ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਇਸ ਬਾਰੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਜਾਣਕਾਰੀ ਦਿੱਤੀ ਸੀ। Uk Missing Punjabi Student