ਅਸ਼ੀਰਵਾਦ ਸਕੀਮ ਤਹਿਤ ਜ਼ਿਲ੍ਹੇ ਦੇ ਯੋਗ ਲਾਭਪਾਤਰੀਆਂ ਨੂੰ 6,44,13,000 ਰੁਪਏ ਦੀ ਰਾਸ਼ੀ ਜਾਰੀ: ਡਿਪਟੀ ਕਮਿਸ਼ਨਰ

ਫਿਰੋਜ਼ਪੁਰ, 25 ਜੂਨ 2024.

            ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਅਸ਼ੀਰਵਾਦ ਸਕੀਮ ਤਹਿਤ ਜਿਲ੍ਹੇ ਅੰਦਰ 6,44,13,000 ਰੁਪਏ ਦੀ ਰਾਸ਼ੀ ਦੀ ਪ੍ਰਵਾਨਗੀ ਪੰਜਾਬ ਸਰਕਾਰ ਪਾਸੋਂ ਪ੍ਰਾਪਤ ਹੋਈ ਹੈ ਜੋ ਕਿ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਛੇਤੀ ਹੀ ਆਨਲਾਈਨ ਤਬਦੀਲ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦਿੱਤੀ।

            ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ 51000 ਰੁਪਏ ਦੀ ਆਰਥਿਕ ਸਹਾਇਤਾ ਸਰਕਾਰ ਵੱਲੋਂ ਦਿੱਤੀ ਜਾਂਦੀ ਹੈ । ਜਿਲ੍ਹੇ ਅੰਦਰ ਅਪ੍ਰੈਲ 2023 ਤੋਂ ਲੈ ਕੇ ਦਸੰਬਰ 2023 ਤੱਕ ਦੇ 1263 ਲਾਭਪਾਤਰੀਆਂ ਨੂੰ 6,44,13,000/- ਰੁਪਏ ਦੀ ਅਦਾਇਗੀ ਸਿੱਧੇ ਤੌਰ ‘ਤੇ ਡੀ.ਬੀ.ਟੀ ਮੋਡ ਰਾਹੀਂ ਉਨ੍ਹਾਂ ਦੇ ਨਿੱਜੀ ਬੈਂਕ ਖਾਤਿਆਂ ਵਿਚ ਕੀਤੀ ਜਾ ਰਹੀ ਹੈ।

            ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸ੍ਰੀ ਗੁਰਮੀਤ ਸਿੰਘ ਬਰਾੜ ਨੇ ਦੱਸਿਆ ਗਿਆ ਕਿ ਆਸ਼ੀਰਵਾਦ ਸਕੀਮ ਤਹਿਤ ਜਿਨ੍ਹਾਂ ਲਾਭਪਾਤਰੀਆਂ ਵੱਲੋਂ ਅਪ੍ਰੈਲ 2023 ਤੋਂ ਲੈ ਕੇ ਦਸੰਬਰ 2023 ਤੱਕ ਆਸ਼ੀਰਵਾਦ ਸਕੀਮ ਤਹਿਤ ਆਨਲਾਈਨ ਅਪਲਾਈ ਕੀਤਾ ਹੋਇਆ ਹੈ, ਉਹ ਲਾਭਪਾਤਰੀ ਤੁਰੰਤ ਹੀ ਆਪਣਾ ਬੈਂਕ ਖਾਤਾ ਚੈੱਕ ਕਰਕੇ ਚੱਲੂ ਰੱਖਣ ਤਾਂ ਜੋ ਲਾਭਪਾਤਰੀਆਂ ਨੂੰ ਬਣਦੀ ਰਾਸ਼ੀ ਦੀ ਆਨਲਾਈਨ ਟਰਾਂਜੈਕਸ਼ਨ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾ ਸਕੇ।

One attachment • Scanned by Gmail

[wpadcenter_ad id='4448' align='none']