ਸ੍ਰੀ ਮੁਕਤਸਰ ਸਾਹਿਬ, 9 ਜੁਲਾਈ
ਡਾ.ਬਲਜੀਤ ਕੌਰ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਪੰਜਾਬ ਦੇ ਯਤਨਾਂ ਸਦਕਾ ਅਸ਼ੀਰਵਾਦ ਸਕੀਮ ਤਹਿਤ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਦੇ ਲਾਭਪਾਤਰੀਆਂ ਦੇ ਮਹੀਨਾ ਮਾਰਚ 2023 ਤੋਂ ਮਹੀਨਾ ਦਸੰਬਰ 2023 ਤੱਕ ਦੇ ਕੁੱਲ 237 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ 120.87 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਇਹ ਜਾਣਕਾਰੀ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਦਿੱਤੀ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ/ਈਸਾਈ ਬਰਾਦਰੀ ਦੀਆਂ ਲੜਕੀਆਂ ਕਿਸੇ ਵੀ ਜਾਤੀ ਦੀਆਂ ਵਿਧਵਾਵਾਂ ਦੀਆਂ ਲੜਕੀਆਂ, ਪੱਛੜੀਆਂ ਸ੍ਰੇ਼ਣੀਆਂ ਅਤੇ ਆਰਥਿਕ ਤੌਰ ਤੇ ਪੱਛੜੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀਆਂ ਦੀਆਂ ਵਿਧਵਾਵਾਂ ਅਤੇ ਤਲਾਕਸ਼ੁਦਾ ਔਰਤਾਂ ਨੂੰ ਉਹਨਾਂ ਦੇ ਮੁੜ ਵਿਆਹ ਸਮੇਂ 51000/- ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਵਜੋਂ
ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦਿੱਤੀ ਜਾਂਦੀ ਹੈ।
ਜਿ਼ਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸ੍ਰੀ ਜਗਮੋਹਨ ਸਿੰਘ ਅਨੁਸਾਰ 237 ਲਾਭਪਾਤਰੀਆਂ ਨੂੰ ਅਸ਼ੀਰਵਾਦ ਸਕੀਮ ਤਹਿਤ 51000/- ਰੁਪਏ ਪ੍ਰਤੀ ਲਾਭਪਾਤਰੀ ਦੇ ਹਿਸਾਬ ਨਾਲ ਅਦਾਇਗੀ ਜਿ਼ਲ੍ਹਾ ਖਜ਼ਾਨਾ ਦਫ਼ਤਰ ਰਾਹੀਂ ਤੁਰੰਤ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਡੀ.ਬੀ.ਟੀ. ਮੋਡ ਰਾਹੀਂ ਕੀਤੀ ਜਾ ਰਹੀ ਹੈ।
ਅਸ਼ੀਰਵਾਦ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ ਲਾਭਪਾਤਰੀਆਂ ਨੂੰ 120.87 ਲੱਖ ਰੁਪਏ ਦੀ ਰਾਸ਼ੀ ਕੀਤੀ ਜਾਰੀ
[wpadcenter_ad id='4448' align='none']