ਅਸ਼ੀਰਵਾਦ ਸਕੀਮ ਤਹਿਤ ਜਿਲ੍ਹੇ ਵਿੱਚ 5411 ਲਾਭਪਾਤਰੀਆਂ ਨੂੰ 27.59  ਕਰੋੜ ਰੁਪਏ ਦੀ ਰਾਸ਼ੀ ਕੀਤੀ ਜਾਰੀ-ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 9 ਜੁਲਾਈ 2024— ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰੀ ਸ਼੍ਰੀਮਤੀ ਬਲਜੀਤ ਕੌਰ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ  ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਅਸ਼ੀਰਵਾਦ ਸਕੀਮ ਤਹਿਤ ਜਿਲ੍ਹਾ ਅੰਮ੍ਰਿਤਸਰ ਦੇ 5411 ਲਾਭਾਪਾਤਰੀਆਂ ਨੂੰ 27 ਕਰੋੜ 59 ਲੱਖ 61 ਹਜ਼ਾਰ ਰੁਪਏ ਦੀ ਰਾਸ਼ੀ ਅਪ੍ਰੈਲ 2023 ਤੋਂ ਜੂਨ  2024 ਤੱਕ ਦੇ ਲਾਭਪਾਤਰੀਆਂ ਨੂੰ ਪ੍ਰਵਾਨਗੀ ਜਾਰੀ ਕੀਤੀ ਗਈ ਹੈ।

            ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ  ਨੇ ਦੱਸਿਆ ਕਿ ਇਕ ਹਫਤੇ ਦੇ ਅੰਦਰ ਅੰਦਰ 5411  ਲਾਭਪਾਤਰੀਆਂ ਦੇ ਖਾਤੇ ਵਿੱਚ ਅਸ਼ੀਰਵਾਦ ਸਕੀਮ ਤਹਿਤ ਆਨਲਾਈਨ ਰਾਸ਼ੀ ਟਰਾਂਸਫਰ ਹੋ ਜਾਵੇਗੀ। ਸ੍ਰੀ ਥੋਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ/ਈਸਾਈ ਬਰਾਦਰੀ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀਆਂ ਵਿਧਵਾਵਾਂ ਦੀਆਂ  ਲੜਕੀਆਂ, ਪੱਛੜੀ ਸ੍ਰੇਣੀ ਦੀਆਂ ਲੜਕੀਆਂ ਅਤੇ ਆਰਥਿਕ ਤੌਰ ਤੇ ਪੱਛੜੇ ਪਰਿਵਾਰ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀਆਂ ਦੀਆਂ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਉਨ੍ਹਾਂ ਦੇ ਮੁੜ ਵਿਆਹ ਸਮੇਂ 51000 ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ।

            ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਚਲਾਈ ਜਾ ਰਹੀ ਭਲਾਈ ਸਕੀਮ ਅਸ਼ੀਰਵਾਦ ਨੂੰ ਸੁਖਾਲਾ ਬਣਾਉਂਦੇ ਹੋਏ 1 ਅਪ੍ਰੈਲ, 2023 ਤੋਂ https:ashirwad.punjab.gov.in   ਪੋਰਟਲ ਜਾਰੀ ਕੀਤਾ ਗਿਆ ਹੈ ਜਿਸ ਅਨੁਸਾਰ ਬਿਨੈਕਾਰ ਘਰ ਬੈਠੇ ਹੀ ਇਸ ਸਕੀਮ ਤਹਿਤ ਆਪਣੀ ਫਾਇਲ ਆਨ ਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਸਕੀਮ ਦਾ ਲਾਭ ਇਕ ਪਰਿਵਾਰ ਦੀਆਂ 2 ਲੜਕੀਆਂ ਨੂੰ ਹੀ ਦਿੱਤਾ ਜਾ ਸਕਦਾ ਹੈ ਅਤੇ ਲਾਭਪਾਤਰੀ ਦਾ ਪੰਜਾਬ ਦਾ ਵਸਨੀਕ ਹੋਣਾ ਜਰੂਰੀ ਹੈ ਅਤੇ ਉਸ ਦੀ ਸਲਾਨਾ ਆਮਦਨ 32790/-ਰੁਪਏ ਹੋਣੀ ਚਾਹੀਦੀ ਹੈ।

            ਜਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਸ੍ਰੀ ਪੱਲਵ ਸਰੇਸ਼ਟਾ ਨੇ ਦੱਸਿਆ ਕਿ ਪ੍ਰਾਪਤ ਹੋਈ ਰਾਸ਼ੀ ਡੀ:ਬੀ:ਟੀ ਮੋਡ ਰਾਹੀਂ ਲਾਭਾਤਰੀਆਂ ਦੇ ਬੈਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ ।

[wpadcenter_ad id='4448' align='none']