ਮਿਸ਼ਨ ਗ੍ਰੀਨ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼, ਝੰਜੇੜੀ ਵਿਖੇ ਬੂਟੇ ਲਗਾਏ ਗਏ

ਮਿਸ਼ਨ ਗ੍ਰੀਨ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼, ਝੰਜੇੜੀ ਵਿਖੇ ਬੂਟੇ ਲਗਾਏ ਗਏ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਜੁਲਾਈ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਰੀ ਹਦਾਇਤਾਂ ਅਤੇ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਅਗਵਾਈ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼, ਝੰਜੇੜੀ ਵਿਖੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ।     ਇਸ ਮੌਕੇ ਤੇ ਸ੍ਰੀਮਤੀ ਸੁਰਭੀ […]

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਜੁਲਾਈ:

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਰੀ ਹਦਾਇਤਾਂ ਅਤੇ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਅਗਵਾਈ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼, ਝੰਜੇੜੀ ਵਿਖੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ।
     ਇਸ ਮੌਕੇ ਤੇ ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਕਾਲਜ ਦੇ ਵਿਦਿਆਰਥੀਆਂ, ਸਟਾਫ਼ ਅਤੇ ਫੈਕਲਟੀ ਮੈਂਬਰਾਂ ਨੂੰ ਅੱਜ ਦੇ ਦੌਰ ਵਿਚ ਵਧਦੇ ਸ਼ਹਿਰੀਕਰਨ, ਸਨਅਤੀਕਰਨ ਦੇ ਮੱਦੇਨਜ਼ਰ ਵੱਡੇ ਪੱਧਰ ਤੇ ਦਰੱਖਤਾਂ ਦੀ ਹੋ ਰਹੀ ਕਟਾਈ ਕਾਰਨ ਵਾਤਾਵਰਨ ਤੇ ਪੈ ਰਹੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਦਿਆਂ ਵੱਧ ਤੋਂ ਵੱਧ ਦਰੱਖਤ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ।

Tags:

Latest

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ
ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ
ਭਗਵੰਤ ਮਾਨ ਸਰਕਾਰ ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ
ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ