ਮਿਸ਼ਨ ਨਿਸ਼ਚੈ ਦੇ ਤਹਿਤ ਪਿੰਡ ਖਿਓਵਾਲੀ ਢਾਬ ਵਿੱਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ ਲੋਕਾਂ ਨਾਲ ਲਾਈ ਸੱਥ

ਫਾਜ਼ਿਲਕਾ 7 ਜੁਲਾਈ

ਫਾਜ਼ਿਲਕਾ ਜ਼ਿਲ੍ਹੇ ਵਿੱਚੋਂ ਨਸ਼ਿਆਂ ਦਾ ਸਮੂਲ ਨਾਸ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੇ ਮਿਸ਼ਨ ਨਿਸ਼ਚੇ ਤਹਿਤ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਅੱਜ ਪਿੰਡ ਖਿਓਵਾਲੀ ਢਾਬ ਵਿੱਚ ਪਿੰਡ ਵਾਸੀਆਂ ਦੇ ਨਾਲ ਸੱਥ ਸਥਾਈ ਲਗਾਈ ਗਈ। ਇਸ ਮੌਕੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ, ਐਸ.ਐਸ.ਪੀ ਡਾ. ਪ੍ਰਗਿਆ ਜੈਨ ਅਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਕੇਸ਼ ਕੁਮਾਰ ਪੋਪਲੀ ਨੇ ਪਿੰਡ ਵਾਸੀਆਂ ਨਾਲ ਸੱਥ ਵਿੱਚ ਬੈਠ ਕੇ ਨਸ਼ਿਆਂ ਦੇ ਖਿਲਾਫ ਇੱਕ ਸਾਂਝੇ ਅਭਿਆਨ ਦੀ ਰੂਪ ਰੇਖਾ ਤਿਆਰ ਕੀਤੀ।
 ਇਸ ਮੌਕੇ ਬੋਲਦਿਆਂ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਮਿਸ਼ਨ ਨਿਸ਼ਚੇ ਦਾ ਉਦੇਸ਼ ਸਮੂਹਿਕ ਕੋਸ਼ਿਸ਼ਾਂ ਨਾਲ ਨਸ਼ੇ ਨੂੰ ਮੁਕੰਮਲ ਤੌਰ ਤੇ ਖਤਮ ਕਰਨਾ ਹੈ। ਉਹਨਾਂ ਨੇ ਕਿਹਾ ਕਿ ਲੋਕ ਪੁਲਿਸ ਨਾਲ ਸੂਚਨਾ ਸਾਂਝੀ ਕਰਨ ਪੁਲਿਸ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖਦੇ ਹੋਏ ਅਜਿਹੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰੇਗੀ।
 ਐਸ.ਐਸ.ਪੀ ਡਾ ਪ੍ਰਗਿਆ ਜੈਨ ਨੇ ਇਸ ਮੌਕੇ ਕਿਹਾ ਕਿ ਪੁਲਿਸ ਵੱਲੋਂ ਹੁਣ ਜਿੱਥੇ ਨਸ਼ਾ ਵੇਚਣ ਵਾਲੇ ਪਕੜੇ ਜਾ ਰਹੇ ਹਨ ਉੱਥੇ ਨਸ਼ੇ ਤਸਕਰਾਂ ਦੀ ਮਦਦ ਕਰਨੇ ਵਾਲੇ ਲੋਕ ਵੀ ਕਾਬੂ ਕੀਤੇ ਜਾ ਰਹੇ ਹਨ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਚਾਇਤਾਂ ਵਿੱਚੋਂ ਕੋਈ ਵੀ ਨਸ਼ੇ ਵੇਚਣ ਵਾਲਿਆਂ ਦੀ ਹਮਾਇਤ ਨਾ ਕਰੇ। ਉਹਨਾਂ ਆਖਿਆ ਕਿ ਜੇਕਰ ਕੋਈ ਨਸ਼ੇ ਕਰਦਾ ਹੈ ਤਾਂ ਉਸਦਾ ਇਲਾਜ ਸੰਭਵ ਹੈ ਅਤੇ ਸਰਕਾਰ ਵੱਲੋਂ ਇਹ ਇਲਾਜ ਮੁਫਤ ਕੀਤਾ ਜਾਂਦਾ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿਡਰ ਹੋ ਕੇ ਨਸ਼ੇ ਦੇ ਖਿਲਾਫ ਇਸ ਅਭਿਆਨ ਵਿੱਚ ਪੁਲਿਸ ਦਾ ਸਾਥ ਦੇਣ ਤਾਂ ਅਸੀਂ ਨਸ਼ੇ ਦਾ ਮੁਕੰਮਲ ਖਾਤਮਾ ਕਰ ਪਾਵਾਂਗੇ। ਉਹਨਾਂ ਦੱਸਿਆ ਕਿ ਫਾਜ਼ਿਲਕਾ ਪੁਲਿਸ ਵੱਲੋਂ ਮਿਸ਼ਨ ਨਿਸਚੈ ਮਿਤੀ 26—6—2024 ਨੂੰ ਸ਼ੁਰੂ ਕੀਤਾ ਗਿਆ ਸੀ। ਜਿਸ ਤੋਂ ਲੈ ਕੇ ਅੱਜ ਤੱਕ ਕਰੀਬ 109 ਨਸ਼ਾ ਤਸਕਰਾਂ ਨੂੰ ਇਸ ਮਿਸ਼ਨ ਦੇ ਤਹਿਤ ਕਾਬੂ ਕੀਤਾ ਗਿਆ ਹੈ, ਜਿਸ ਵਿਚੋਂ 34 ਨਸ਼ਾ ਤਸਕਰਾਂ ਦੇ ਖਿਲਾਫ 110 ਸੀ.ਆਰ.ਪੀ.ਸੀ ਤਹਿਤ, 75 ਦੋਸ਼ੀਆਂ ਖਿਲਾਫ 129 ਬੀ.ਐਨ.ਐਸ.ਐਸ ( ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ) ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ, ਜਦਕਿ 12 ਦੋਸ਼ੀਆਂ ਨੂੰ ਐਨ.ਡੀ.ਪੀ.ਐਸ ਐਕਟ ਤਹਿਤ ਵੱਖ ਵੱਖ ਮੁਕੱਦਮਿਆਂ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਇਹਨਾਂ ਨਸ਼ਾ ਤਸਕਰਾਂ ਪਾਸੋਂ 67 ਕਿਲੋ 500 ਗ੍ਰਾਮ ਅਫੀਮ, 45 ਗ੍ਰਾਮ ਹੈਰੋਇਨ, 05 ਕਿਲੋਗ੍ਰਾਮ ਪੋਸਤ,   40000 ਰੁਪਏ ਦੀ ਡਰੱਗ ਮਨੀ ਅਤੇ ਕਰੀਬ 133 ਲੀਟਰ ਸ਼ਰਾਬ ਬਰਾਮਦ ਕੀਤੀ ਗਈ ਹੈ।  ਫਾਜ਼ਿਲਕਾ ਪੁਲਿਸ ਵੱਲੋਂ ਪਿਛਲੇ ਦਿਨੀਂ 66 ਕਿਲੋ ਅਫੀਮ ਦੀ ਵੱਡੀ ਰਿਕਵਰੀ ਵੀ ਮਿਸ਼ਨ ਨਿਸਚੈ ਦੇ ਤਹਿਤ ਹੀ ਕੀਤੀ ਗਈ ਹੈ, ਜਿਸ ਦੌਰਾਨ ਅਫ਼ੀਮ ਤਸਕਰੀ ਕਰਨ ਵਾਲ਼ੀਆਂ ਵੱਡੀਆਂ ਮੱਛੀਆਂ ਨੂੰ ਕਾਬੂ ਕੀਤਾ ਗਿਆ ਹੈ। ਮਿਸ਼ਨ ਨਿਸਚੈ ਦੇ ਤਹਿਤ ਕਰੀਬ 25 ਵਿਅਕਤੀਆਂ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਿਆ ਗਿਆ ਹੈ।
 ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਕੇਸ਼ ਕੁਮਾਰ ਪੋਪਲੀ ਪੀਸੀਐਸ ਨੇ ਦੱਸਿਆ ਕਿ ਜ਼ਿਲ੍ਹੇ ਦੇ 177 ਪਿੰਡਾਂ ਵਿੱਚ ਨਸ਼ਿਆਂ ਖਿਲਾਫ ਲੜਾਈ ਲਈ ਪਿੰਡ ਸੁਰੱਖਿਆ ਕਮੇਟੀਆਂ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਬਾਕੀ ਪਿੰਡਾਂ ਵਿੱਚ ਵੀ ਇਹ ਪ੍ਰਕਿਰਿਆ ਅਪਣਾਈ ਜਾ ਰਹੀ ਹੈ। ਉਹਨਾਂ ਨੇ ਆਖਿਆ ਕਿ ਜੇਕਰ ਕੋਈ ਨਸ਼ੇ ਤੋਂ ਪੀੜਿਤ ਹੈ ਤਾਂ ਉਸ ਨੂੰ ਪ੍ਰੇਰਿਤ ਕਰਕੇ ਹਸਪਤਾਲ ਤੱਕ ਲੈ ਕੇ ਆਇਆ ਜਾਵੇ ਤਾਂ ਜੋ ਉਸਦਾ ਮੁਫਤ ਇਲਾਜ ਕੀਤਾ ਜਾ ਸਕੇ। ਇਸ ਮੌਕੇ ਮਨੋਰੋਗ ਮਾਹਿਰ ਡਾ ਮਹੇਸ਼ ਨੇ ਲੋਕਾਂ ਨੂੰ ਨਸ਼ੇ ਛੱਡਣ ਲਈ ਮਨੋਵਿਗਿਆਨਿਕ ਤੌਰ ਤੇ ਪ੍ਰੇਰਿਤ ਕੀਤਾ। ਸਮਾਜ ਸੇਵੀ ਸੰਜੀਵ ਮਾਰਸ਼ਲ ਨੇ ਵੀ ਇਸ ਮੌਕੇ ਸੰਬੋਧਨ ਕਰਦਿਆਂ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿੱਢੇ ਅਭਿਆਨ ਦੀ ਜੋਰਦਾਰ ਸਲਾਘਾ ਕੀਤੀ। ਪਿੰਡ ਵਾਸੀਆਂ ਨੇ ਇਸ ਮੌਕੇ ਮਿਸ਼ਨ ਨਿਸ਼ਚੇ ਵਿੱਚ ਜੁੜਨ ਦਾ ਪ੍ਰਣ ਲਿਆ ਅਤੇ ਭਰੋਸਾ ਦਿੱਤਾ ਕਿ ਉਹ ਅਜਿਹੇ ਮਾੜੇ ਅਨਸਰਾਂ ਦੀ ਸੂਚਨਾ ਪੁਲਿਸ ਨੂੰ ਦੇਣਗੇ ਅਤੇ ਨਸ਼ਾ ਪੀੜਤਾਂ ਦੇ ਇਲਾਜ ਲਈ ਉਹਨਾਂ ਨੂੰ ਪ੍ਰੇਰਿਤ ਕਰਨਗੇ।
 ਇਸ ਮੌਕੇ ਪੁਲਿਸ ਵੱਲੋਂ ਪੌਦੇ ਅਤੇ ਸੂਚਨਾ ਕਿੱਟ ਵੀ ਵੰਡੀ ਗਈ ਤੇ ਨੌਜਵਾਨਾਂ ਨੂੰ ਖੇਡਾਂ ਦਾ ਸਮਾਨ ਵੀ ਦਿੱਤਾ ਗਿਆ। ਇਸ ਮੌਕੇ ਮੈਡਮ ਖੁਸ਼ੀ ਸਾਵਨ ਸੁੱਖਾ, ਐਸ.ਪੀ ਸ੍ਰੀ ਰਮਨੀਸ਼ ਚੌਧਰੀ, ਡੀ.ਐਸ.ਪੀ ਸ੍ਰੀ ਸੁਬੇਗ ਸਿੰਘ, ਜ਼ਿਲਾ ਪੰਚਾਇਤ ਅਤੇ ਵਿਕਾਸ ਅਫਸਰ ਗੁਰਦਰਸ਼ਨ ਲਾਲ, ਡਾ ਐਰਿਕ ਵੀ, ਹਾਜਰ ਸਨ।

[wpadcenter_ad id='4448' align='none']