Thursday, January 23, 2025

ਸੜ੍ਹਕ ਸੁਰੱਖਿਆ ਮਹੀਨਾ ਤਹਿਤ ਬਾਬਾ ਭਾਈ ਗੁਰਦਾਸ ਟਰੱਕ ਯੂਨੀਅਨ ਵਿਖੇ ਅੱਖਾਂ ਦੀ ਸਕਰੀਨਿੰਗ ਟੈਸਟ ਲਈ ਲਗਾਇਆ ਕੈਂਪ

Date:

ਮਾਨਸਾ, 24 ਜਨਵਰੀ :
ਪੰਜਾਬ ਸਰਕਾਰ ਵੱਲੋਂ 15 ਜਨਵਰੀ ਤੋਂ 14 ਫਰਵਰੀ 2024 ਤੱਕ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਸਿਵਲ ਸਰਜਨ ਡਾ.ਰਣਜੀਤ ਸਿੰਘ ਰਾਏ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਬਾਬਾ ਭਾਈ ਗੁਰਦਾਸ ਟਰੱਕ ਯੂਨੀਅਨ ਮਾਨਸਾ ਵਿਖੇ ਜ਼ਿਲਾ ਪੁਲਿਸ ਮਾਨਸਾ ਦੇ ਸਹਿਯੋਗ ਨਾਲ ਅੱਖਾਂ ਦਾ ਸਕਰੀਨਿੰਗ ਕੈਂਪ ਲਗਾਇਆ ਗਿਆ। ਇਸ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਉਪ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਦਰਸ਼ਨ ਸਿੰਘ ਧਾਲੀਵਾਲ ਨੇ ਕਿਹਾ ਕਿ ਧੂੰੰਦ ਦੇ  ਮੌਸਮ ਨੂੰ ਦੇਖਦਿਆਂ ਟਰੱਕ ਚਾਲਕ ਦੀ ਦਿ੍ਰਸ਼ਟੀ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਜੇਕਰ ਚਾਲਕ ਨੂੰ ਸਾਫ ਦਿਖਾਈ ਦੇ ਰਿਹਾ ਹੈ, ਤਾਂ ਹਾਦਸਿਆਂ ਤੋਂ ਬਚਿਆ ਜਾ ਸਕਦਾ ਹੈ। ਇਸ ਲਈ ਟਰੱਕ ਚਾਲਕਾਂ ਨੂੰ ਸਮੇਂ ਸਮੇਂ ਸਿਰ ਮਾਹਿਰ ਡਾਕਟਰ ਕੋਲ ਅੱਖਾਂ ਦੀ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ।
ਟਰੱਕ ਚਾਲਕਾਂ ਨੂੰ ਟਰੈਫਿਕ ਨਿਯਮਾਂ ਤੋਂ ਜਾਣੂ ਕਰਵਾਉਣ ਲਈ ਵਿੱਢੀ ਮੁਹਿੰਮ ਤਹਿਤ ਕੈਂਪ ਦੌਰਾਨ ਏ.ਐਸ.ਆਈ. ਸੁਰੇਸ਼ ਕੁਮਾਰ ਵੱਲੋਂ ਮਾਨਸਾ ਦੇ ਟਰੱਕ ਚਾਲਕਾਂ ਨੂੰ ਟ੍ਰੈਫਿ੍ਰਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਵਾਜਾਈ ਦੇ ਨਿਯਮਾਂ ਸਬੰਧੀ ਹਰ ਵਿਅਕਤੀ ਨੂੰ ਜਾਣਕਾਰੀ ਹੋਣੀ ਲਾਜਮੀ ਹੈ। ਸਾਨੂੰ ਸਾਰਿਆਂ ਨੂੰ ਆਵਾਜਾਈ ਦੇ ਨਿਯਮਾਂ ਨੂੰ ਧਿਆਨ ਵਿੱਚ ਰੱਖਦਿਆਂ ਹੀ ਵਾਹਨ ਚਲਾਉਣੇ ਚਾਹੀਦੇ ਹਨ, ਤਾਂ ਜੋ ਕਿਸੇ ਵੀ ਅਣਗਹਿਲੀ ਨਾਲ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਉਨ੍ਹਾਂ ਕਿਹਾ ਕਿ ਸੜ੍ਹਕੀ ਹਾਦਸਿਆਂ ਨੂੰ ਰੋਕਣ ਲਈ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਕਰਨਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ।
ਇਸ ਦੌਰਾਨ ਉਨ੍ਹਾਂ ਆਟੋ ਚਾਲਕਾਂ ਨੂੰ ਦੱਸਿਆ ਕਿ ਸਾਨੂੰ ਹਮੇਸ਼ਾਂ ਆਪਣੀ ਲਾਈਨ ਵਿੱਚ ਹੀ ਗੱਡੀ ਚਲਾਉਣੀ ਚਾਹੀਦੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਜਲਦਬਾਜ਼ੀ ਨਾਲ ਵਾਹਨ ਨਹੀਂ ਚਲਾਉਣਾ ਚਾਹੀਦਾ ਕਿਉਂਕ ਜਲਦਬਾਜ਼ੀ ਨਾਲ ਦੁਰਘਟਨਾਵਾਂ ਹੋਣ ਦਾ ਖ਼ਤਰਾ ਹਮੇਸ਼ਾਂ ਬਣਿਆ ਰਹਿੰਦਾ ਹੈ।
ਇਸ ਮੌਕੇ ਟਰੱਕ ਯੂਨੀਅਨ ਦੇ ਪ੍ਰਧਾਨ, ਮੈਂਬਰ, ਮੁਨਸ਼ੀ ਬੰਟੀ ਕੁਮਾਰ ਅਤੇ ਐਪਥਾਲਮਿਕ ਅਫ਼ਸਰ ਇੰਦਰਾਜ ਕੁਮਾਰ ਵੱਲੋਂ ਟਰੱਕ ਚਾਲਕਾਂ ਦੀ ਅੱਖਾਂ ਦੀ ਸਕਰੀਨਿੰਗ ਕੀਤੀ ਗਈ।   

Share post:

Subscribe

spot_imgspot_img

Popular

More like this
Related

ਸਿਹਤ ਵਿਭਾਗ ਵੱਲੋਂ ਮਮਤਾ ਦਿਵਸ ਦੌਰਾਨ ਪਿੰਡ ਦੇ ਲੋਕਾਂ ਨੂੰ ਕੀਤਾ ਜਾਗਰੂਕ

ਫਾਜਿਲਕਾ 22 ਜਨਵਰੀਪੰਜਾਬ ਸਰਕਾਰ ਵੱਲੋਂ ਮਾਂ ਅਤੇ ਬੱਚੇ ਦੀ...

ਸੜ੍ਹਕ ਸੁਰੱਖਿਆ ਮਾਂਹ ਦੌਰਾਨ ਅਮਲੋਹ ਵਿਖੇ ਟਰੱਕ ਡਰਾਈਵਰਾਂ ਦੀਆਂ ਨਜ਼ਰ ਦੀ ਜਾਂਚ ਲਈ ਕੈਂਪ ਲਗਾਇਆ

ਅਮਲੋਹ/ਫ਼ਤਹਿਗੜ੍ਹ ਸਾਹਿਬ, 22 ਜਨਵਰੀ:           ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ...

ਬਸੰਤ ਮੇਲੇ ਦੇ ਨਾਕਆਊਟ ਮੁਕਾਬਿਲਾਂ ਦੀ ਹੋਈ ਸ਼ੁਰੂਆਤ

ਫਿਰੋਜ਼ਪੁਰ, 22 ਜਨਵਰੀ ( )              ਅੱਜ ਬਸੰਤ ਮੇਲੇ ਦੇ  ਪੰਤਗਬਾਜ਼ੀ   ਦੇ ਨਾਕਆਊਟ ਮੁਕਾਬਿਲਆਂ ਦੀ ਸ਼ੁਰੂਆਤ ਦੌਰਾਨ...

ਆਮਦਨ ਕਰ ਵਿਭਾਗ ਵੱਲੋਂ “ਵਿਵਾਦ ਤੇ ਵਿਸ਼ਵਾਸ ਸਕੀਮ ” ਸਬੰਧੀ ਪ੍ਰੋਗਰਾਮ ਕਰਵਾਇਆ

ਮਾਲੇਰਕੋਟਲਾ 22 ਜਨਵਰੀ :                    ਆਮਦਨ ਕਰ ਵਿਭਾਗ ਮਾਲੇਰਕੋਟਲਾ ਵੱਲੋਂ ਸਥਾਨਕ ਮਾਲੇਰਕੋਟਲਾ ਕਲੱਬ ਵਿਖੇ ਵਿਵਾਦ ਤੋਂ ਵਿਸਵਾਸ਼ ਸਕੀਮ 2024 ਤਹਿਤ ਪ੍ਰੋਗਰਾਮ ਚੀਫ ਕਮਿਸ਼ਨਰ ਇਨਕਮ ਟੈਕਸ ਅੰਮ੍ਰਿਤਸਰ ਲਾਲ ਚੰਦ ਆਈ.ਆਰ.ਐਸ ਤੇ ਪ੍ਰਿੰਸੀਪਲ ਕਮਿਸ਼ਨਰ ਆਫ਼ ਇਨਕਮ ਟੈਕਸ-1 ਲੁਧਿਆਣਾ ਸ਼੍ਰੀ ਸੁਰਿੰਦਰ ਕੁਮਾਰ ਆਈ.ਆਰ.ਐਸ ਦੇ ਦਿਸ਼ਾ ਨਿਰਦੇਸ਼ਾ ਤਹਿਤ ਕਰਵਾਇਆ ਗਿਆ।                 ਸਮਾਗਮ ‘ਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਐਡੀਸ਼ਨਲ ਕਮਿਸ਼ਨਰ ਇਨਕਮ ਟੈਕਸ ਰੇਂਜ 4 ਲੁਧਿਆਣਾ ਰਿਸ਼ੀ ਕੁਮਾਰ ਆਈ.ਆਰ.ਐਸ, ਵਰਿੰਦਰਾ ਸਿੰਘ ਏ.ਸੀ.ਆਈ.ਟੀ ਸਰਕਲ-4 ਲੁਧਿਆਣਾ ਰੇਂਜ ਅਤੇ ਆਈ.ਟੀ.ਓ ਮਾਲੇਰਕੋਟਲਾ ਮਨਦੀਪ ਦੱਤ ਨੇ ਸ਼ਹਿਰ ਦੇ ਵਕੀਲਾਂ ਅਤੇ ਸੀ.ਏ ਨਾਲ ਸਾਂਝੀ ਮੀਟਿੰਗ ਕਰਦਿਆਂ ਕੇਂਦਰ ਸਰਕਾਰ ਵੱਲੋਂ ਚਲਾਈ ਗਈ ਸਕੀਮ ਸਬੰਧੀ ਦੱਸਿਆ ਕਿ ਜਿਹੜੇ ਲੋਕਾਂ ਵੱਲ ਇਨਕਮ ਟੈਕਸ ਵਿਭਾਗ ਦੇ ਟੈਕਸ ਬਕਾਇਆ ਹਨ ਉਨ੍ਹਾਂ ’ਤੇ ਕਿਸੇ ਕਿਸਮ ਦਾ ਜੁਰਮਾਨਾ ਜਾਂ ਵਿਆਜ਼ ਨਹੀਂ ਲਾਇਆ ਜਾਵੇਗਾ ਜੇਕਰ ਉਹ 31 ਜਨਵਰੀ ਤੱਕ ਟੈਕਸ ਜਮ੍ਹਾਂ ਕਰਵਾਉਂਦੇ ਹਨ।               ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਵੱਲ ਐਗਜ਼ੰਪਸ਼ਨ ਤੇ ਡਿਡਕਸ਼ਨਾਂ ਰਾਹੀਂ ਟੀਡੀਐੱਸ ਗਲਤ ਰਿਫ਼ੰਡ ਲਿਆ ਗਿਆ ਹੈ ਉਨ੍ਹਾਂ ਦੀ ਵੀ ਜਾਂਚ ਕਰਵਾਈ ਜਾ ਰਹੀ ਹੈ, ਉਹ ਅਪਣੀ ਰਿਟਰਨਾ ਨੂੰ ਅਪਡੇਟ ਕਰਵਾ ਲੈਣ।ਰਿਸ਼ੀ ਕੁਮਾਰ ਨੇ ਦੱਸਿਆ ਕਿ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ‘ਚ ਭਾਰੀ ਜੁਰਮਾਨੇ ਅਤੇ ਵਿਆਜ਼ ਤੋਂ ਬਚਿਆ ਜਾ ਸਕੇ। ਇਸ ਤੋਂ ਪਹਿਲਾਂ ਟੈਕਸ ਬਾਰ ਐਸੋਸੀਏਸ਼ਨ ਮਾਲੇਰਕੋਟਲਾ ਅਤੇ ਸੀ.ਏ ਐਸੋਸੀਏਸ਼ਨ ਵੱਲੋਂ ਵਿਭਾਗ ਦੇ ਅਧਿਕਾਰੀਆਂ ਦਾ ਸਵਾਗਤ ਕੀਤਾ ਗਿਆ।            ਇਸ ਮੌਕੇ ਮੁਹੰਮਦ ਜਾਵੇਦ ਫਾਰੂਕੀ, ਬਰਿਜ ਭੂਸ਼ਣ ਬਾਂਸਲ, ਸੁਰਿੰਦਰ ਕੁਮਾਰ, ਸਤੀਸ਼ ਕੁਮਾਰ, ਮਨਦੀਪ ਸਿੰਘ, ਹਿਤੇਸ਼ ਗੁਪਤਾ, ਬੂਟਾ ਖਾਂ, ਰਮਨ ਵਰਮਾ, ਮੁਹੰਮਦ ਰਮਜ਼ਾਨ (ਸਾਰੇ ਵਕੀਲ), ਵੀਪਨ ਜੈਨ, ਅਜੈ ਅੱਗਰਵਾਲ, ਅਕਸ਼ੇ ਕੁਮਾਰ (ਸਾਰੇ ਸੀ.ਏ) ਆਦਿ ਹਾਜ਼ਰ ਸਨ।