Wednesday, January 8, 2025

ਸਵਦੇਸ ਦਰਸ਼ਨ 2.0 ਤਹਿਤ ਜ਼ਿਲ੍ਹੇ ਵਿਚ ਹੋਣਗੇ ਲੋਗੋ ਅਤੇ ਟੈਗਲਾਈਨ ਮੁਕਾਬਲੇ ਵਧੀਕ ਡਿਪਟੀ ਕਮਿਸ਼ਨਰ

Date:

ਅੰਮ੍ਰਿਤਸਰ 12 ਦਸੰਬਰ-

                 ਕੇਦਰ ਦੇ ਸੈਰ ਸਪਾਟਾ ਵਿਭਾਗ ਵਲੋ ਪੰਜਾਬ ਦੇ ਵਾਸੀਆਂ ਨੂੰ ਧਾਰਮਿਕ, ਇਤਿਹਾਸਕ ਅਤੇ ਵਿਰਾਸਤੀ ਸਥਾਨਾਂ ਬਾਰੇ ਜਾਣਕਾਰੀ ਦੇਣ ਲਈ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਸਵੇਦਸ਼ ਦਰਸ਼ਨ 2.0 ਤਹਿਤ ਲੋਗੋ  ਅਤੇ ਅੰਮ੍ਰਿਤਸਰ ਨੂੰ ਦਰਸਾਉਂਦੇ ਵਿਲੱਖਣ ਟੈਗਲਾਈਨ ਮੁਕਾਬਲੇ ਕਰਵਾਏ ਜਾ ਰਹੇ ਹਨ।

               ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ  ਰਾਜ ਦੇ  ਸਾਰੇ ਵਾਸੀ ਭਾਗ ਲੈ ਸਕਦੇ ਹਨ ਅਤੇ ਇਨ੍ਹਾਂ ਮੁਕਾਬਲਿਆਂ ਦੀ ਆਖਰੀ ਮਿਤੀ 31.12.2023 ਨਿਸ਼ਚਿਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਭਾਗ ਲੈਣ ਵਾਲੇ ਸਾਰੇ ਬਿਨੈਕਾਰ ਆਪਣੇ ਲੋਗੋ ਅਤੇ ਟੈਗਲਾਈਨ ਦੀਆਂ ਕ੍ਰਿਤੀਆਂ ਈ ਮੇਲ sadda.asr0gmail.com’ਤੇ ਭੇਜ ਸਕਦੇ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੇ ਸਾਰੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਬੱਚਿਆਂ ਨੂੰ ਉਤਸ਼ਾਹਤ ਕਰਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਸਕੂਲੀ ਅਧਿਆਪਕ ਅਤੇ ਸਟਾਫ ਦੇ ਮੈਂਬਰ ਵੀ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਕੂਲੀ ਬੱਚੇ ਆਪੋ ਆਪਣੇ ਇੰਦਰਾਜ ਸਕੂਲਾਂ ਦੇ ਪ੍ਰਿੰਸੀਪਲ ਨੂੰ ਦੇਣਗੇ ਅਤੇ ਪ੍ਰਿੰਸੀਪਲ ਚੁਣੇ ਗਏ ਵਧੀਆ ਇੰਦਰਾਜਾਂ ਨੂੰ sadda.asr0gmail.comਈ ਮੇਲ ’ਤੇ ਭੇਜਣਾ ਯਕੀਨੀ ਬਣਾਉਣਗੇ।

               ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਪਹਿਲੇ ਨੰਬਰ ਤੇ ਆਉਣ ਵਾਲੇ ਹਰੇਕ ਨੂੰ ਟੈਗਲਾਈਨ ਅਤੇ ਲੋਗੋ ਵਿੱਚ 10 ਹਜ਼ਾਰ, ਦੂਜੇ ਇਨਾਮ 6 ਹਜ਼ਾਰ ਅਤੇ ਤੀਜਾ ਇਨਾਮ 4 ਹਜ਼ਾਰ ਰੁਪਏ ਵਜੋਂ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਵੈਬਸਾਈਟ https://amritsar.nic.in /event/logo-design-and-tagline-competition/   ’ਤੇ ਜਾ ਸਕਦੇ ਹਨ।

Share post:

Subscribe

spot_imgspot_img

Popular

More like this
Related

ਤਹਿਸੀਲਦਾਰ ਦੇ ਨਾਮ ਉਪਰ 11000 ਰੁਪਏ ਰਿਸ਼ਵਤ ਹਾਸਲ ਕਰਦਾ ਵਸੀਕਾ ਨਵੀਸ ਰੰਗੇ ਹੱਥੀਂ ਗ੍ਰਿਫਤਾਰ

ਚੰਡੀਗੜ੍ਹ 7 ਜਨਵਰੀ 2025 -  ਪੰਜਾਬ ਵਿਜੀਲੈਂਸ ਬਿਉਰੋ ਨੇ ਰਾਜ...

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਫ਼ਰੀਦਕੋਟ 07 ਜਨਵਰੀ,2025   ਸ.ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ  ਆਪਣੇ ਗ੍ਰਹਿ...

ਪੰਜਾਬ ਵਿੱਚ ਹੁਣ ਤੱਕ ਰੂਫਟਾਪ ਸੋਲਰ ਦੀ ਕੁੱਲ ਸਥਾਪਿਤ ਸਮਰੱਥਾ 430 ਮੈਗਾਵਾਟ-ਵਿਧਾਇਕ ਸ਼ੈਰੀ ਕਲਸੀ

ਬਟਾਲਾ, 7 ਜਨਵਰੀ (   )  ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ...