ਸ੍ਰੀ ਮੁਕਤਸਰ ਸਾਹਿਬ, 31 ਅਗਸਤ:
ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਸਰਕਾਰੀ ਸਹੂਲਤਾਂ ਉਪਲੱਬਧ ਕਰਾਉਣ ਲਈ ਵਚਨਬੱਧ ਹੈ, ਜਿਸ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਪਾਠੀ ਵੱਲੋਂ ਹਲਕਾ ਗਿੱਦੜਬਾਹਾ ਵਿਖੇ ਆਉਣ ਵਾਲੀ 3 ਸਤੰਬਰ ਨੂੰ ਖੁੱਲਾ ਦਰਬਾਰ ਲਗਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ ਅਤੇ ਮੌਕੇ ‘ਤੇ ਲੋਕਾਂ ਦੇ ਮਸਲੇ ਹੱਲ ਕੀਤੇ ਜਾਣਗੇ।
ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੁਆਰਾ ਚਲਾਈ ਗਈ ਇਸ ਮੁਹਿੰਮ ਵਿੱਚ ਸ਼ਮੂਲੀਅਤ ਕਰਕੇ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ।
[wpadcenter_ad id='4448' align='none']