Tuesday, December 24, 2024

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਢਾਈ ਸਾਲਾਂ ਵਿੱਚ ਪੰਜਾਬ ‘ਚ 86 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼ ਹੋਇਆ: ਸੌਂਦ

Date:

ਚੰਡੀਗੜ੍ਹ, 23 ਦਸੰਬਰ:  

ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੌਮੀ ਅਤੇ ਕੌਮਾਂਤਰੀ ਉਦਯੋਗਪਤੀਆਂ ਨੂੰ  ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਨਅਤ ਪੱਖੀ ਨੀਤੀਆਂ ਸਦਕਾ ਦੁਨੀਆਂ ਭਰ ਦੇ ਉਦਯੋਗਪਤੀ ਇੱਥੇ ਨਿਵੇਸ਼ ਕਰਨ ਵਿੱਚ ਰੁਚੀ ਦਿਖਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਰਚ 2022 ਤੋਂ ਲੈਕੇ ਹੁਣ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 86,541 ਕਰੋੜ ਰੁਪਏ ਦਾ ਨਿਵੇਸ਼ ਪ੍ਰਾਪਤ ਹੋ ਚੁੱਕਾ ਹੈ।

ਉਨ੍ਹਾਂ ਦੱਸਿਆ ਕਿ 2022 ਤੋਂ ਹੁਣ ਤੱਕ 5,300 ਤੋਂ ਜ਼ਿਆਦਾ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਨ੍ਹਾਂ ਵਿੱਚੋਂ 86,541 ਕਰੋੜ ਰੁਪਏ ਦਾ ਨਿਵੇਸ਼ ਹੋ ਚੁੱਕਾ ਹੈ, ਜਿਸ ਨਾਲ ਤਕਰੀਬਨ 3,92,540 ਵਿਅਕਤੀਆਂ ਨੂੰ ਰੁਜ਼ਗਾਰ ਮਿਲੇਗਾ।

ਉਨ੍ਹਾਂ ਦੱਸਿਆ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਪ੍ਰਾਪਤ ਹੋਏ ਕੁਝ ਪ੍ਰਮੁੱਖ ਪ੍ਰੋਜੈਕਟਾਂ ਵਿੱਚੋਂ ਟਾਟਾ ਸਟੀਲ ਲਿਮਟਿਡ ਨੇ (2600 ਕਰੋੜ ਰੁਪਏ), ਸਨਾਥਨ ਪੋਲੀਕੋਟ ਪ੍ਰਾਈਵੇਟ ਲਿਮਟਿਡ (1600 ਕਰੋੜ ਰੁਪਏ), ਅੰਬੂਜਾ ਸੀਮੈਂਟਸ ਲਿਮਿਟਡ (1400 ਕਰੋੜ ਰੁਪਏ), ਰੁਚਿਰਾ ਪੇਪਰਜ਼ ਲਿਮਟਿਡ (1137 ਕਰੋੜ ਰੁਪਏ), ਟੋਪਨ ਸਪੈਸ਼ਲਿਟੀ ਫਿਲਮਜ਼ ਲਿਮਿਟਡ (787 ਕਰੋੜ ਰੁਪਏ), ਨੇਸਲੇ ਇੰਡੀਆ ਲਿਮਟਿਡ (583 ਕਰੋੜ ਰੁਪਏ), ਹੈਪੀ ਫੋਰਜਿੰਗਜ਼ ਲਿਮਟਿਡ (438 ਕਰੋੜ ਰੁਪਏ), ਫਰੂਡੇਨਬਰਗ ਗਰੁੱਪ (339 ਕਰੋੜ ਰੁਪਏ), ਓਏਕੇਮੇਟਕੋਰਪ ਲਿਮਿਟਡ (309 ਕਰੋੜ ਰੁਪਏ) ਅਤੇ ਕਾਰਗਿਲ ਇੰਡੀਆ ਪ੍ਰਾਈਵੇਟ ਲਿਮਟਿਡ (160 ਕਰੋੜ ਰੁਪਏ) ਦਾ ਨਿਵੇਸ਼ ਕੀਤਾ ਹੈ।  

ਉਨ੍ਹਾਂ ਸੱਦਾ ਦਿੱਤਾ ਕਿ ਹੋਰ ਕਾਰੋਬਾਰੀ ਵੀ ਆਪਣੀਆਂ ਸਨਅਤਾਂ ਪੰਜਾਬ ਵਿੱਚ ਸ਼ੁਰੂ ਕਰਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਪੱਖੋਂ ਉਦਯੋਗਪਤੀਆਂ ਦਾ ਸਾਥ ਦੇਵੇਗੀ।

ਉਨ੍ਹਾਂ ਕਿਹਾ ਕਿ ਨਿਵੇਸ਼ ਲਈ ਪੰਜਾਬ ਦਾ ਮਾਹੌਲ ਸਾਜਗਾਰ, ਢੁਕਵਾਂ ਅਤੇ ਸ਼ਾਂਤੀਪੂਰਵਕ ਹੈ ਅਤੇ ਉਦਯੋਗਾਂ ਦੀ ਉੱਨਤੀ ਤੇ ਪ੍ਰਫੁੱਲਤਾ ਲਈ ਪੰਜਾਬ ਸਰਕਾਰ ਪੂਰੀ ਸੰਜੀਦਗੀ ਅਤੇ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਨੀਤੀਆਂ ਵੀ ਉਦਯੋਗ ਪੱਖੀ ਹਨ ਅਤੇ ਛੋਟੇ ਤੇ ਦਰਮਿਆਨੇ ਉਦਯੋਗਪਤੀ ਆਪਣਾ ਕਾਰੋਬਾਰ ਅੱਜ ਹੀ ਇਕ ਹਲਫ਼ੀਆ ਬਿਆਨ ਦੇ ਕੇ ਸ਼ੁਰੂ ਕਰ ਸਕਦੇ ਹਨ ਅਤੇ ਜ਼ਰੂਰੀ ਦਸਤਾਵੇਜ਼ੀ ਪ੍ਰਕਿਰਿਆ 3 ਸਾਲਾਂ ਦੇ ਅੰਦਰ ਅੰਦਰ ਪੂਰੀ ਕੀਤੀ ਜਾ ਸਕਦੀ ਹੈ।

ਸੌਂਦ ਨੇ ਦੱਸਿਆ ਕਿ ਸੂਬੇ ਦਾ “ਇਨਵੈਸਟ ਪੰਜਾਬ” ਪੋਰਟਲ ਆਪਣੀ ਕਾਰਗੁਜ਼ਾਰੀ ਸਦਕਾ 28 ਰਾਜਾਂ ਵਿੱਚੋਂ ਪਹਿਲਾ ਸਥਾਨ ਰੱਖਦਾ ਹੈ ਅਤੇ ਇਸ ਉੱਤੇ 58 ਹਜ਼ਾਰ ਦੇ ਕਰੀਬ ਛੋਟੇ ਅਤੇ ਦਰਮਿਆਨੇ ਨਵੇਂ ਉਦਯੋਗਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ, ਜੋ ਕਿ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ।

ਸੌਂਦ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਉਦਯੋਗ ਮੰਤਰੀ ਵੱਜੋਂ ਅਹੁਦਾ ਸੰਭਾਲਿਆ ਹੈ, ਬਹੁਤ ਸਾਰੇ  ਕਾਰੋਬਾਰੀਆਂ, ਐਸੋਸੀਏਸ਼ਨਾਂ, ਉਦਯੋਗਿਕ ਚੈਂਬਰਾ ਅਤੇ ਸਨਅਤੀ ਸਮੂਹ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰਿਆਂ ਤੋਂ ਮਿਲੇ ਮਸ਼ਵਰੇ ਅਤੇ ਸੁਝਾਅ ਨੂੰ ਨਵੀਆਂ ਨੀਤੀਆਂ ਅਤੇ ਯੋਜਨਾਵਾਂ ਬਣਾਉਣ ਸਮੇਂ ਧਿਆਨ ਵਿਚ ਰੱਖਿਆ ਜਾਵੇਗਾ। ਉਨ੍ਹਾਂ ਉਮੀਦ ਪ੍ਰਗਟਾਈ ਕਿ ਉਦਯੋਗ ਪੱਖੀ ਨੀਤੀਆਂ ਸਦਕਾ ਪੰਜਾਬ ਦਾ ਸਨਅਤੀ ਖੇਤਰ ਜਲਦ ਹੀ ਦਿਨ ਦੁੱਗਣੀ ਤੇ ਰਾਤ ਚੌਗਣੀ ਤਰੱਕੀ ਕਰੇਗਾ ਅਤੇ ਹੋਰ ਜ਼ਿਆਦਾ ਨਵਾਂ ਨਿਵੇਸ਼ ਪੰਜਾਬ ਵਿੱਚ ਆਵੇਗਾ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਸਾਲ 2024 ਵਿੱਚ ਐਨ.ਓ.ਸੀ. ਤੋਂ ਬਿਨਾਂ ਰਜਿਸਟਰੀਆਂ ਦਾ ਸੁਫ਼ਨਾ ਹੋਇਆ ਸਾਕਾਰ

ਚੰਡੀਗੜ੍ਹ, 23 ਦਸੰਬਰ ਪੰਜਾਬ ਸਰਕਾਰ ਵੱਲੋਂ ਸੂਬਾ ਦੇ ਲੋਕਾਂ ਖਾਸ...

ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦੇ ਨਵੇਂ ਸੈਸ਼ਨ ਦੀ ਜਨਵਰੀ ‘ਚ ਸ਼ੁਰੂਆਤ  

ਲੁਧਿਆਣਾ, 23 ਦਸੰਬਰ (000) – ਜ਼ਿਲ੍ਹਾ ਭਾਸ਼ਾ ਅਫ਼ਸਰ ਲੁਧਿਆਣਾ...

23 ਦਸੰਬਰ ਤੋਂ ਸ਼ੁਰੂ ਹੋ ਰਹੀ ਹੈ ਬੱਚਿਆਂ ਲਈ ਵਿਸ਼ੇਸ਼ ਪੈਂਟਾਵੇਲੈਂਟ ਟੀਕਾਕਰਣ ਮੁਹਿੰਮ: ਡਾ ਕਵਿਤਾ ਸਿੰਘ

ਫਾਜਿਲਕਾ: 23 ਦਸੰਬਰ 2024 ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦੇ...

ਸ਼ਹੀਦੀ ਸਭਾ: ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੀ ਸੰਗਤ ਦੀ ਸਹੂਲਤ ਲਈ 20 ਪਾਰਕਿੰਗ ਥਾਂਵਾਂ ਤੇ 100 ਸ਼ਟਲ ਬੱਸਾਂ ਦੀ ਵਿਵਸਥਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 23 ਦਸੰਬਰ: ਸ਼ਹੀਦੀ ਸਭਾ ਤੋਂ ਪਹਿਲਾਂ ਸਪੈਸ਼ਲ ਡਾਇਰੈਕਟਰ...