Monday, January 6, 2025

ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਪਸ਼ੂਆਂ ਦੇ ਬੀਮੇ ਦੀ ਰਾਸ਼ੀ ਤੇ 70 ਫੀਸਦੀ ਤੱਕ ਸਬਸਿਡੀ ਉਪਲੱਬਧ

Date:

ਅੰਮ੍ਰਿਤਸਰ  4 ਜਨਵਰੀ 2025 (        ) ਸ਼੍ਰੀ ਕਸ਼ਮੀਰ ਸਿੰਘ ਸੰਯੁਕਤ ਡਾਇਰੈਕਟਰ ਡੇਅਰੀ ਵਿਕਾਸ, ਮੋਹਾਲੀ ਨੇ ਦੱਸਿਆ ਕਿ ਪਸੂਆਂ ਨੂੰ ਹੋਣ ਵਾਲੀਆਂ ਬੀਮਾਰੀਆਂ ਮੂੰਹ ਖੁਰ, ਲੰਪੀ ਸਕਿੱਨ, ਗੱਲਘੋਟੂ ਆਦਿ ਕਾਰਨ ਕਈ ਵਾਰ ਪਸੂਆਂ ਦੀ ਮੋਤ ਹੋ ਜਾਂਦੀ ਹੈ। ਇਨ੍ਹਾਂ ਮੋਤਾਂ ਨਾਲ ਛੋਟੇ ਅਤੇ ਦਰਮਿਆਣੇ ਡੇਅਰੀ ਫਾਰਮਰਾਂ ਦਾ ਆਰਥਿਕ ਨੁਕਸਾਨ ਹੋ ਜਾਂਦਾ ਹੈ, ਭਾਵੇ ਕਿ ਇਨ੍ਹਾਂ ਬੀਮਾਰੀਆਂ ਦੀ ਰੋਕਥਾਮ ਲਈ ਸਰਕਾਰ ਵੱਲੋ ਪਸ਼ੂਆਂ ਦਾ ਸਮੇਂ ਸਮੇਂ ਤੇ ਟੀਕਾਕਰਨ ਕੀਤਾ ਜਾਂਦਾ ਹੈ , ਪਰ ਫਿਰ ਵੀ ਸਰਕਾਰ ਵੱਲੋ ਪਸ਼ੂ-ਧਨ ਦੇ ਵਿੱਤੀ ਨੁਕਸਾਨ ਨੂੰ ਘੱਟ ਕਰਨ ਲਈ ਬੀਮੇ ਦੀ ਰਾਸ਼ੀ ਤੇ ਸਬਸਿਡੀ ਦੀ ਸਹੂਲਤ ਵੀ ਦੇ ਦਿੱਤੀ ਗਈ ਹੈ। ਪਸ਼ੂਆਂ ਦੇ ਆਰਥਿਕ ਨੁਕਸਾਨ ਨੂੰ ਘੱਟ ਕਰਨ ਲਈ ਡੇਅਰੀ ਵਿਕਾਸ ਵਿਭਾਗ ,ਪੰਜਾਬ ਵੱਲੋ ਨੈਸ਼ਨਲ ਲਾਈਵਸਟਾਕ ਮਿਸ਼ਨ ਸਕੀਮ ਅਧੀਨ ਮੱਝਾਂ ਅਤੇ ਗਾਵਾਂ ਦੇ ਬੀਮੇ ਦੀ ਰਾਸ਼ੀ ਤੇ ਅਨੁਸੂਚਿਤ ਜਾਤੀ ਲਾਭਪਾਤਰੀਆਂ ਨੂੰ 70 ਪ੍ਰਤੀਸ਼ਤ ਸਬਸਿਡੀ ਅਤੇ ਜਨਰਲ ਜਾਤੀ ਲਾਭਪਾਤਰੀਆਂ ਨੂੰ 50 ਪ੍ਰਤੀਸ਼ਤ ਸਬਸਿਡੀ ਦਿੱਤੀ ਜਾ ਰਹੀ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡੇਅਰੀ ਸ: ਵਰਿਆਮ ਸਿੰਘ ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਫਾਰਮਰ 1 ਤੋ 5 ਪਸ਼ੂਆਂ ਦਾ ਬੀਮਾ ਕਰਵਾ ਸਕਦਾ ਹੈ। ਇਸ ਸਕੀਮ ਤਹਿਤ ਪ੍ਰਤੀ ਪਸੂ ਦੀ ਕੀਮਤ 70 ਹਜਾਰ ਰੁਪਏ ਨਿਰਧਾਰਿਤ ਕੀਤੀ ਗਈ ਹੈ। ਇਸ ਸਕੀਮ ਅਧੀਨ 1 ਸਾਲ ਦਾ ਬੀਮਾਂ ਐਸ.ਸੀ ਅਤੇ ਐਸ.ਟੀ ਫਾਰਮਰਾਂ ਦੇ ਪਸੂਆਂ ਲਈ 672 ਰੁਪਏ ਵਿੱਚ, 2 ਸਾਲ ਦਾ ਬੀਮਾਂ 1260 ਰੁਪਏ ਵਿੱਚ ਅਤੇ 3 ਸਾਲ ਦਾ ਬੀਮਾਂ 1680 ਰੁਪਏ ਪ੍ਰਤੀ ਪਸ਼ੂ ਅਦਾ ਕਰਕੇ ਕਰਵਾ ਸਕਦਾ ਹੈ। ਜਨਰਲ ਜਾਤੀ ਦੇ ਫਾਰਮਰਾਂ ਦੇ ਪਸੂਆਂ ਦਾ ਬੀਮਾਂ 1 ਸਾਲ ਲਈ 1120 ਰੁਪਏ ਵਿੱਚ, 2 ਸਾਲ ਦਾ ਬੀਮਾਂ 2100/- ਰੁਪਏ ਵਿੱਚ ਅਤੇ 3 ਸਾਲ ਦਾ ਬੀਮਾਂ 2800/- ਰੁਪਏ ਪ੍ਰਤੀ ਪਸ਼ੂ ਅਦਾ ਕਰਕੇ ਕਰਵਾ ਸਕਦਾ ਹੈ। ਇਸ ਸਕੀਮ ਦਾ ਲਾਭ ਕੋਈ ਵੀ ਦੁੱਧ ਉਤਪਾਦਕ ਜਿਸ ਨੇ ਬੈਂਕ ਤੋਂ ਡੇਅਰੀ ਕਰਜਾ ਲਿਆ ਹੈ ਜਾ ਨਹੀਂ ਲਿਆ ਹੈ, ਕਿਸਾਨ ਕ੍ਰੈਡਿਟ ਕਾਰਡ ਸਕੀਮ ਲਈ ਹੈ ਜਾ ਨਹੀਂ ਲਈ ਹੈ, ਸਕੀਮ ਦਾ ਲਾਭ ਲੈ ਸਕਦਾ ਹੈ। ਇਸ ਤੋਂ ਇਲਾਵਾ ਸਿੱਧੇ ਤੌਰ ਤੇ ਡੇਅਰੀ ਕਿੱਤਾ ਕਰਨ ਵਾਲੇ ਕਿਸਾਨ ਵੀ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਦੁੱਧ ਉਤਪਾਦਕ ਇਸ ਸਕੀਮ ਦਾ ਵੱਧ ਤੋ ਵੱਧ ਲਾਭ ਲੈਣ ਦੀ ਅਪੀਲ ਕੀਤੀ।

         ਉਨ੍ਹਾਂ ਦੱਸਿਆ ਕਿ ਜਿਲ੍ਹਾ ਨਾਲ ਸਬੰਧਤ ਦੁੱਧ ਉਤਪਾਦਕ ਵਧੇਰੇ ਜਾਣਕਾਰੀ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਸਾਹਮਣੇ ਵੇਰਕਾ ਮਿਲਕ ਪਲਾਂਟ ਅਤੇ ਫੋਨ ਨੰਬਰ 0183-263083 ਤੇ  ਸਪੰਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

ਪ੍ਰਧਾਨ ਮੰਤਰੀ ਆਵਾਸ ਯੋਜਨਾ ਸਬੰਧੀ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ 8 ਜਨਵਰੀ ਨੂੰ ਲਗਾਇਆ ਜਾਵੇਗਾ ਕੈਂਪ : ਵਿਧਾਇਕ ਡਾ: ਅਜੇ ਗੁਪਤਾ

ਅੰਮ੍ਰਿਤਸਰ, 6 ਜਨਵਰੀ, 2025: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ...

ਜਲੰਧਰ ਦਿਹਾਤੀ ਪੁਲਿਸ ਨੇ ਬਲਾਚੌਰੀਆ ਅਤੇ ਕੌਸ਼ਲ ਗਿਰੋਹ ਦੇ ਮੁੱਖ ਸ਼ੂਟਰ ਨੂੰ ਕੀਤਾ ਗ੍ਰਿਫਤਾਰ

ਜਲੰਧਰ, 6 ਜਨਵਰੀ :    ਸੰਗਠਿਤ ਅਪਰਾਧ ਦੇ ਖਿਲਾਫ ਇੱਕ ਵੱਡੀ...

ਰਾਸ਼ਟਰੀ ਸੁਰੱਖਿਆ ਮਹੀਨਾ ਤਹਿਤ ਸੜਕ ਸੁਰੱਖਿਆ ਜਾਗਰੂਕਤਾ ਕੈਂਪ

ਹੁਸ਼ਿਆਰਪੁਰ, 6 ਜਨਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ...