ਫਾਜ਼ਿਲਕਾ 22 ਜੁਲਾਈ
ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਦੀ ਅਗਵਾਈ ਹੇਠ ਐਸ.ਐਮ.ਓ ਡਾ: ਵਿਕਾਸ ਗਾਂਧੀ ਦੀ ਦੇਖ-ਰੇਖ ‘ਚ ਬਲਾਕ ਖੂਈਖੇੜਾ ਵਿੱਚ 1 ਜੁਲਾਈ ਤੋਂ 31 ਅਗਸਤ ਤੱਕ ਚੱਲ ਰਹੀ ਸਟਾਪ ਡਾਇਰੀਆ ਮੁਹਿੰਮ ਤਹਿਤ ਬਲਾਕ ਦੀਆਂ ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾ ਕੇ ਬੱਚਿਆਂ ਨੂੰ ਓ.ਆਰ.ਐੱਸ. ਦੇ ਪੈਕੇਟ ਵੰਡੇ ਜਾ ਰਹੇ ਹਨ।
ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਇਹ ਮੁਹਿੰਮ 2 ਮਹੀਨੇ ਤੱਕ ਚੱਲੇਗੀ। ਜਿਸ ਵਿੱਚ ਆਸ਼ਾ ਵਰਕਰਾਂ ਨੇ ਆਪਣੇ ਇਲਾਕੇ ਵਿੱਚ ਘਰ-ਘਰ ਜਾ ਕੇ ਛੋਟੇ ਬੱਚਿਆਂ ਦਾ ਸਰਵੇਖਣ ਕੀਤਾ ਅਤੇ ਇਨ੍ਹਾਂ ਘਰਾਂ ਵਿੱਚ ਛੇ ਮਹੀਨੇ ਤੋਂ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਇੱਕ-ਇੱਕ ਪੈਕੇਟ ਓ.ਐਸ.ਐਮ. ਅਤੇ ਇਸ ਤੋਂ ਇਲਾਵਾ ਜਿਹੜੇ ਬੱਚੇ ਡਾਇਰੀਆ ਤੋਂ ਪੀੜਤ ਹਨ, ਉਨ੍ਹਾਂ ਨੂੰ ਜ਼ਿੰਕ ਦੀਆਂ ਗੋਲੀਆਂ ਵੀ ਵੰਡੀਆਂ ਜਾ ਰਹੀਆਂ ਹਨ। ਇਸ ਦੌਰਾਨ ਜ਼ਿਆਦਾ ਉਲਟੀਆਂ ਅਤੇ ਦਸਤ ਲੱਗਣ ਵਾਲੇ ਬੱਚਿਆਂ ਨੂੰ ਨੇੜਲੇ ਸਿਹਤ ਕੇਂਦਰ ਵਿਖੇ ਰੈਫਰ ਕੀਤਾ ਜਾ ਰਿਹਾ ਹੈ, ਜਿੱਥੇ ਮੈਡੀਕਲ ਅਫ਼ਸਰ ਵੱਲੋਂ ਉਨ੍ਹਾਂ ਦੀ ਜਾਂਚ ਕੀਤੀ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਬਲਾਕ ਅਧੀਨ ਪੈਂਦੇ ਇੱਕ ਸੀਐਚਸੀ, ਛੇ ਪੀਐਚਸੀ ਅਤੇ 33 ਸਬ ਸੈਂਟਰਾਂ ਵਿੱਚ ਓਆਰਐਸ ਅਤੇ ਜ਼ਿੰਕ ਕਾਰਨਰ ਸਥਾਪਿਤ ਕੀਤੇ ਗਏ ਹਨ। ਜਿੱਥੇ ਹਰ ਰੋਜ਼ ਆਉਣ ਵਾਲੇ ਛੋਟੇ ਬੱਚਿਆਂ ਨੂੰ ਓ.ਆਰ.ਐਸ ਘੋਲ ਦਿੱਤਾ ਜਾ ਰਿਹਾ ਹੈ।
ਐਸ.ਐਮ.ਓ ਡਾ.ਵਿਕਾਸ ਗਾਂਧੀ ਨੇ ਦੱਸਿਆ ਕਿ ਗਰਮੀ ਅਤੇ ਬਰਸਾਤ ਦੇ ਮੌਸਮ ਕਾਰਨ ਬੱਚਿਆਂ ਵਿੱਚ ਪਾਣੀ ਦੀ ਕਮੀ ਕਾਰਨ ਡਾਇਰੀਆ ਹੋਣ ਕਾਰਨ ਕਈ ਵਾਰ ਬੱਚਿਆਂ ਦੀ ਜਾਨ ਵੀ ਖਤਰੇ ਵਿੱਚ ਪੈ ਸਕਦੀ ਹੈ। ਇਸ ਲਈ ਜੇਕਰ ਬੱਚੇ ਨੂੰ ਦਸਤ ਲੱਗਣ ਤੋਂ ਤੁਰੰਤ ਬਾਅਦ ਓ.ਆਰ.ਐਸ ਦਾ ਘੋਲ ਦਿੱਤਾ ਜਾਵੇ ਤਾਂ ਬੱਚੇ ਦੀ ਹਾਲਤ ਗੰਭੀਰ ਹੋਣ ਤੋਂ ਬਚਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਟਾਪ ਡਾਇਰੀਆ ਮੁਹਿੰਮ ਦੌਰਾਨ ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾ ਕੇ 5 ਸਾਲ ਤੱਕ ਦੇ ਬੱਚੇ ਹੋਣ ਵਾਲੇ ਸਾਰੇ ਪਰਿਵਾਰਾਂ ਨੂੰ ਓ.ਆਰ.ਐਸ ਦੇ ਪੈਕੇਟ ਵੰਡੇ ਜਾ ਰਹੇ ਹਨ ਤਾਂ ਜੋ ਡਾਇਰੀਆ ਹੋਣ ਦੀ ਸੂਰਤ ਵਿੱਚ ਬੱਚੇ ਨੂੰ ਤੁਰੰਤ ਓ.ਆਰ.ਐਸ. ਘੋਲ ਦਿੱਤਾ ਜਾ ਸਕੇ | ਇਸ ਤੋਂ ਇਲਾਵਾ ਆਸ਼ਾ/ਏ.ਐਨ.ਐਮ ਨੇ ਪਰਿਵਾਰਾਂ ਨੂੰ ਓ.ਆਰ.ਐਸ ਘੋਲ ਤਿਆਰ ਕਰਨ ਅਤੇ ਦਸਤ ਹੋਣ ਦੀ ਸੂਰਤ ਵਿੱਚ ਬੱਚੇ ਨੂੰ ਕਿਵੇਂ ਪਿਲਾਉਣਾ ਹੈ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਨਾਲ ਹੀ ਮਾਵਾਂ ਨੂੰ ਆਪਣੇ ਨਵਜੰਮੇ ਬੱਚਿਆਂ ਨੂੰ ਪਹਿਲੇ ਛੇ ਮਹੀਨਿਆਂ ਤੱਕ ਸਿਰਫ ਮਾਂ ਦਾ ਦੁੱਧ ਚੁੰਘਾਉਣ ਅਤੇ 6 ਮਹੀਨਿਆਂ ਬਾਅਦ ਪੂਰਕ ਖੁਰਾਕ ਬਾਰੇ ਵੀ ਜਾਣਕਾਰੀ ਦਿੱਤੀ।