ਸਵੀਪ ਗਤੀਵਿਧੀਆਂ ਤਹਿਤ ਸਿੱਖਿਆ ਵਿਭਾਗ ਫਾਜ਼ਿਲਕਾ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਭਾਸ਼ਣ ਅਤੇ ਮਹਿੰਦੀ ਮੁਕਾਬਲੇ 

ਫਾਜ਼ਿਲਕਾ 20 ਜਨਵਰੀ 2024….

          ਭਾਰਤ ਚੋਣ ਕਮਿਸ਼ਨ ਤੇ ਪੰਜਾਬ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਫਸਰ- ਕਮ-ਡਿਪਟੀ ਕਮਿਸ਼ਨਰ ਡਾ.ਸੇਨੂ ਦੁੱਗਲ ਆਈ.ਏ.ਐੱਸ ਦੇ ਦਿਸ਼ਾ ਨਿਰਦੇਸ਼ਾ ਹੇਠ ਸਵੀਪ ਗਤੀਵਿਧੀਆਂ ਤਹਿਤ ਜ਼ਿਲ੍ਹਾ ਪੱਧਰੀ ਭਾਸ਼ਣ ਅਤੇ ਮਹਿੰਦੀ ਮੁਕਾਬਲੇ ਕਰਵਾਏ ਗਏ। ਸਕੂਲੀ ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ਰਾਹੀਂ ਜ਼ਿਲ੍ਹੇ ਦੇ ਲੋਕਾਂ ਨੂੰ ਵੋਟਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ।  

          ਜ਼ਿਲ੍ਹਾ ਚੋਣ ਅਫਸਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਇਹ ਮੁਕਾਬਲੇ ਜ਼ਿਲ੍ਹਾ ਸਿੱਖਆ ਅਫਸਰ ਫਾਜਿਲਕਾ ਡਾ. ਸੁਖਬੀਰ ਸਿੰਘ ਬੱਲ ਦੇ ਸਹਿਯੋਗ ਨਾਲ ਸਿੱਖਿਆ ਵਿਭਾਗ ਫਾਜ਼ਿਲਕਾ ਵੱਲੋਂ ਕਰਵਾਏ ਗਏ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਵੋਟ ਦੇ ਹੱਕ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਸਵੀਪ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆ ਗਈਆਂ।  ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦਾ ਕੋਈ ਵੀ ਨੌਜਵਾਨ ਵਿਦਿਆਰਥੀ ਵੋਟ ਦੇ ਅਧਿਕਾਰ ਤੋਂ ਵਾਂਝਾਂ ਨਾ ਰਹੇ। ਉਨ੍ਹਾਂ ਕਿਹਾ ਕਿ ਵੋਟ ਹਰੇਕ ਨਾਗਰਿਕ ਦਾ ਅਧਿਕਾਰ ਹੈ, ਪਰ ਬਿਨ੍ਹਾਂ ਕਿਸੇ ਲਾਲਚ, ਡਰ ਅਤੇ ਭੈਅ ਤੋਂ ਵੋਟ ਦਾ ਇਸਤੇਮਾਲ ਕਰਨਾ ਵੀ ਹਰੇਕ ਨਾਗਰਿਕ ਦਾ ਫਰਜ਼ ਹੈ, ਜਿਸਨੂੰ ਖਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਜਿੰਨੀ ਜਲਦ ਸਮਝ ਆ ਜਾਵੇ ਤਾਂ ਬਹੁਤ ਵਧੀਆ ਹੋਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲ ਵਿੱਚ 25 ਜਨਵਰੀ ਨੂੰ ਵੋਟਰ ਡੇਅ ਮਨਾਇਆ ਜਾਵੇ ਤੇ ਨੌਜਵਾਨ ਵਿਦਿਆਰਥੀਆਂ ਨੂੰ ਵੋਟਰ ਦੀ ਮਹੱਤਤਾ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।

          ਸਵੀਪ ਪ੍ਰੋਜੈਕਟ ਦੇ ਇੰਚਾਰਜ ਸ੍ਰੀ. ਰਜਿੰਦਰ ਵਿਖੋਣਾ ਨੇ ਸਵੀਪ ਪ੍ਰੋਗਰਾਮ ਦੌਰਾਨ ਵੱਖ-ਵੱਖ ਗਤੀਵਿਧੀਆ ‘ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸਵੀਪ ਗਤੀਵਿਧੀਆਂ ਤਹਿਤ ਮਹਿੰਦੀ ਅਤੇ ਭਾਸ਼ਣ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ 25 ਜਨਵਰੀ ਨੂੰ ਵੋਟਰ ਡੇਅ ਤੇ ਸਨਮਾਨਿਤ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਵੀਪ ਗਤੀਵਿਧੀਆਂ ਤਹਿਤ ਪਹਿਲਾ ਇਹ ਮੁਕਾਬਲੇ ਸਕੂਲ ਪੱਧਰ ਤੇ ਫਿਰ ਤਹਿਸੀਲ ਪੱਧਰ ਤੇ ਅਤੇ ਹੁਣ ਅੱਜ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ ਹਨ। ਭਾਸ਼ਣ ਮੁਕਾਬਲੇ ਜੱਜਮੈਂਟ ਦੀ ਭ੍ਵਮਿਕਾ ਸ੍ਰੀ. ਸੋਹਣ ਲਾਲ ਸਰਕਾਰੀ ਸੀਨੀ. ਸੈਕੰਡਰੀ ਸਕੁਲ ਕਬੂਲਸ਼ਾਹ ਖੁੱਬਣ, ਦਿਨੇਸ਼ ਵਿਸਿਸਟ ਸਕੂਲ ਆਫ ਐਮੀਨੈਂਸ ਫਾਜ਼ਿਲਕਾ, ਮੋਨਿਕਾ ਰਾਣੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੰਗਰਖੇੜਾ ਵੱਲੋਂ ਭਾਖੂਬੀ ਨਿਭਾਈ ਗਈ। ਮਹਿੰਦੀ ਮੁਕਾਬਲੇ ਜੱਜਮੈਂਟ ਦੀ ਭੂਮਿਕਾ ਹਰਪ੍ਰੀਤ ਕੌਰ ਸਰਕਾਰੀ ਸੀਨੀ. ਸੈਕੰਡਰੀ ਸਕੂਲ ਲਮੋਚੜ ਕਲਾਂ ਅਤੇ ਅਦਿੱਤੀ ਸਰਕਾਰੀ ਸੀਨੀ. ਸੈਕੰਡਰੀ ਸਕੂਲ ਲਾਲੋਵਾਲੀ ਅਤੇ ਰਾਜਿੰਦਰ ਕੁਮਾਰ ਪ੍ਰਿੰਸੀਪਲ ਸਰਕਾਰੀ ਸੀਨੀ. ਸੈਕੰਡਰੀ ਸਕੂਲ ਲਮੋਚੜ ਕਲਾਂ ਵੱਲੋਂ ਕੀਤੀ ਗਈ। 

[wpadcenter_ad id='4448' align='none']