Thursday, January 9, 2025

ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਖਾਦ ਵਿਕ੍ਰੇਤਾਵਾਂ ਦੁਕਾਨਾਂ ਅਤੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਜਾਰੀ

Date:

ਫਰੀਦਕੋਟ 6 ਨਵੰਬਰ  2024  ()  ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ  ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਫਰੀਦਕੋਟ ਵਿੱਚ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਵੱਖ ਵੱਖ ਟੀਮਾਂ ਵੱਲੋਂ ਬਲਾਕ ਫ਼ਰੀਦਕੋਟ ਦੇ ਖਾਦ ਵਿਕ੍ਰੇਤਾਵਾਂ ਦੇ ਕਾਰੋਬਾਰ ਨਾਲ ਸੰਬੰਧਤ ਦੁਕਾਨਾਂ ਅਤੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਜਿਸ ਦੀ ਅਗਵਾਈ ਖੇਤੀਬਾੜੀ ਅਫਸਰ ਫਰੀਦਕੋਟ ਡਾ. ਗੁਰਪ੍ਰੀਤ ਸਿੰਘ ਵੱਲੋਂ ਕੀਤੀ ਗਈ ਅਤੇ ਟੀਮ ਵਿੱਚ ਹੋਰਨਾਂ ਤੋਂ ਇਲਾਵਾ ਡਾ. ਰਮਨਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਡਾਕਟਰ ਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਇੰਫੋਰਸਮੈਂਟ ਸ਼ਾਮਿਲ ਸਨ।

         ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ  ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਨੇ ਦੱਸਿਆ ਕਿ ਕਣਕ ਦੀ ਕਾਸ਼ਤ ਲਈ ਫਾਸਫੋਰਸ ਖੁਰਾਕੀ ਤੱਤ ਦੀ ਜ਼ਰੂਰਤ ਹੁੰਦੀ ਹੈ ਜਿਸ ਦੀ ਪੂਰਤੀ ਲਈ ਕਿਸਾਨਾਂ ਵੱਲੋਂ ਡੀ ਏ ਪੀ ਖਾਦ ਦੀ ਬਿਜਾਈ ਸਮੇਂ ਵਰਤੋਂ ਕੀਤੀ ਜਾਂਦੀ ਹੈ। ਉਨਾਂ ਦੱਸਿਆ ਕਿ ਡੀ ਏ ਪੀ ਖਾਦ ਦੇ ਬਦਲ ਵੱਜੋਂ ਕਿਸਾਨ ਖਾਦ ਅਤੇ ਟ੍ਰਿਪਲ ਸੁਪਰ ਫਾਸਫੇਟ ਖਾਦ ,ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੈਟਿਕ ਖਾਦਾਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ।ਉਨ੍ਹਾਂ ਦੱਸਿਆ ਕਿ ਟ੍ਰਿਪਲ ਸਪਰ ਫਾਸਫੇਟ ਵਿੱਚ ਡੀ ਏ ਪੀ ਵਾਂਗੂ 46% ਫਾਸਫੋਰਸ ਤੱਤ ਹੁੰਦਾ ਹੈ ਅਤੇ ਇਸ ਦੀ ਕੀਮਤ ਪ੍ਰਤੀ ਬੋਰੀ 1250/-ਰੁਪਏ ਹੈ ਜਦ ਕਿ ਡੀ ਏ ਪੀ ਦੀ ਕੀਮਤ ਪ੍ਰਤੀ ਬੈਗ 1350/- ਰੁਪਏ ਹੈ।ਉਨਾਂ ਦੱਸਿਆ ਕਿ ਕਿਸਾਨ ਖਾਦ (12:32:16) ਦੀ ਵਰਤੋਂ ਵੀ ਡੀ ਏ ਪੀ ਦੇ ਬਦਲ ਵੱਜੋਂ ਕੀਤੀ ਜਾ ਸਕਦੀ ਹੈ।ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਬਾਜ਼ਾਰ ਵਿੱਚ ਮੌਜੂਦ ਹੋਰ ਫਾਸਫੈਟਿਕ ਖਾਦਾਂ ਵੀ ਵਰਤੀਆਂ ਜਾ ਸਕਦੀਆਂ ਹਨ।ਉਨਾਂ ਖਾਦ ਵਿਕ੍ਰੇਤਾਵਾਂ ਨੂੰ ਹਦਾਇਤ ਕੀਤੀ ਕਿ ਪੌਸ ਮਸ਼ੀਨਾਂ ਵਿੱਚ ਮੌਜੂਦ ਵਿਕਰੀ ਕੀਤੀ ਖਾਦ ਦਾ ਸਟਾਕ ਨਿਲ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਪੌਸ ਮਸ਼ੀਨਾਂ ਅਤੇ ਦੁਕਾਨ ਤੇ ਅਣਵਿਕੀ ਖਾਦ ਦਾ ਸਟਾਕ ਇਕਸਾਰ ਹੋਵੇ ਤਾਂ ਜੋ ਜ਼ਰੂਰਤ ਅਨੁਸਾਰ ਭਾਰਤ ਸਰਕਾਰ ਤੋਂ ਡੀ ਏ ਪੀ ਖਾਦ ਮਿਲ ਸਕੇ।

ਉਨਾਂ ਸਮੂਹ ਡੀਲਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੰਸ ਅਤੇ ਹੋਰ ਜਰੂਰੀ ਦਸਤਾਵੇਜ ਪੂਰੇ ਕਰਕੇ ਰੱਖਣ ਅਤੇ ਇਸ ਵਿੱਚ ਕਿਸੇ ਵੀ ਤਰ੍ਹਾ ਦੀ ਕੁਤਾਹੀ ਨਾ ਵਰਤੀ ਜਾਵੇ ਅਤੇ ਸਟਾਕ ਬੋਰਡ ਉੱਪਰ ਰੋਜਾਨਾਂ ਖਾਦ ਦਾ ਸਟਾਕ ਅਤੇ ਰੇਤ ਲਿਖਿਆ ਜਾਵੇ ।ਉਨਾਂ ਕਿਹਾ ਕਿ ਡੀਲਰਾਂ ਵੱਲੋਂ ਕਿਸਾਨਾਂ ਨੂੰ ਜੋ ਵੀ ਖੇਤੀ ਸਮੱਗਰੀ ਦੀ ਵਿਕਰੀ ਕੀਤੀ ਜਾਂਦੀ ਹੈ , ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਸਮੱਗਰੀ ਹੀ ਕਿਸਾਨਾਂ ਨੂੰ ਵਿਕਰੀ ਕੀਤੀ ਜਾਵੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ ।ਉਨਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ,ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985  ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 ਉਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖਾਦ,ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਉਸ ਦੀ ਲਿਖਤੀ ਤੌਰ ਤੇ ਸ਼ਿਕਾਇਤ ਸੰਬੰਧਤ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਕਰਨ।

Share post:

Subscribe

spot_imgspot_img

Popular

More like this
Related

ਗੁੰਮਸ਼ੁਦਾ ਲੜਕੀ ਦੀ ਤਾਲਾਸ਼

ਅੰਮ੍ਰਿਤਸਰ 9 ਜਨਵਰੀ 2025---           ਚੌਂਕੀ ਗਲਿਆਰਾ ਇੰਚਾਰਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੱਦਮਾ ਮੁਦਈ ਪਰਗਟ ਸਿੰਘ ਪੁੱਤਰ ਕਰਮ ਸਿੰਘ ਵਾਸੀ ਕੁਆਟਰ ਨੰ 12 ਆਟਾ ਮੰਡੀ ਸਾਇਡ ਕੰਪਲੈਕਸ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਿਆਨ ਵਿੱਚ ਦੱਸਿਆ ਕਿ ''ਮੈਂ ਉਕਤ ਪਤੇ ਦਾ ਰਹਿਣ ਵਾਲਾ ਹਾਂ ਮੇਰੀ ਸਭ ਤੋਂ ਵੱਡੀ ਲੜਕੀ ਅਰਸ਼ਦੀਪ ਕੌਰ ਉਮਰ 24 ਸਾਲ ਜਿਸਦੀ ਸ਼ਾਦੀ ਮਿਤੀ 21-11-2022 ਨੂੰ ਬਲਵਿੰਦਰ ਸਿੰਘ ਵਾਸੀ ਫਰੀਦਾਬਾ ਹਾਲ ਕੈਨੇਡਾ ਨਾਲ ਹੋਈ ਸੀ। ਜੋ ਦਿਮਾਗੀ ਤੌਰ ਤੇ ਪਰੇਸ਼ਾਨ ਹੋਣ ਕਰਕੇ ਉਸਦਾ ਇਲਾਜ ਅੰਮ੍ਰਿਤਸਰ ਤੋਂ ਚੱਲ ਰਿਹਾ ਸੀ ਜਿਸ ਕਰਕੇ ਉਹ ਪਿਛਲੇ ਕਰੀਬ 03 ਮਹੀਨਿਆਂ ਤੋਂ ਮੇਰੇ ਪਾਸ ਮੇਰੇ ਘਰ ਕੁਆਟਰ ਆਟਾ ਮੰਡੀ ਵਿਚ ਰਹਿ ਰਹੀ ਸੀ। ਮਿਤੀ 2-12-2024 ਨੂੰ  ਮੇਰੀ ਲੜਕੀ ਅਰਸ਼ਦੀਪ ਕੌਰ ਗੁਰਦੁਆਰਾ ਕੌਲਸਰ ਸਾਹਿਬ ਦੇ ਸਰੋਵਰ ਦੀ ਚੱਲ ਰਹੀ ਸੇਵਾ ਵਿਚ ਸ਼ਾਮਲ ਹੋਣ ਵਾਸਤੇ ਗਈ ਸੀ। ਜੋ ਸ਼ਾਮ 5:00 ਵਜੇ ਤੱਕ ਘਰ ਵਾਪਸ  ਨਹੀਂ ਆਈ, ਜਿਸਤੇ ਮੈਂ ਅਤੇ ਮੇਰੀ ਪਤਨੀ ਨੇ ਲੜਕੀ ਅਰਸ਼ਦੀਪ ਕੌਰ ਦੀ ਭਾਲ ਵੱਖ-ਵੱਖ ਰਿਸ਼ਤੇਦਾਰਾਂ, ਅੰਮ੍ਰਿਤਸਰ ਦੇ ਗੁਰਦੁਆਰਿਆਂ ਅਤੇ ਸ਼ਹਿਰ ਦੇ ਬਾਹਰ ਗੁਰਦੁਆਰਿਆਂ ਵਿੱਚ ਭਾਲ ਕੀਤੀ ਪਰ ਮੈਨੂੰ ਮੇਰੀ ਲੜਕੀ ਨਹੀਂ ਮਿਲੀ। ਜਿਸ ਸਬੰਧੀ ਮੁਕਦਮਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ। ਦੌਰਾਨੇ ਤਫਤੀਸ਼ ਇਸ ਮੁਕੱਦਮਾ ਵਿਚ ਲੜਕੀ ਅਰਸ਼ਦੀਪ ਕੌਰ ਦਾ ਹੁਣ ਤੱਕ ਕੋਈ ਪਤਾ ਨਹੀਂ ਚਲ ਸਕਿਆ। ਜੇਕਰ ਇਸ ਸਬੰਧੀ ਕਿਸੇ ਨੂੰ ਕੋਈ ਜਾਣਕਾਰੀ ਮਿਲੇ ਤਾਂ ਮੁੱਖ ਅਫ਼ਸਰ ਥਾਣਾ ਈ ਡਵੀਜਨ ਦੇ ਨੰਬਰ 97811-30205,  ਇੰਚਾਰਜ ਚੌਂਕੀ ਗਲਿਆਰਾ  ਦੇ ਨੰਬਰ 97811-30219 ਅਤੇ ਏਐਸਆਈ ਅਮਰਜੀਤ ਸਿੰਘ ਦੇ ਨੰਬਰ 97801-31971 ਤੇ ਸੂਚਨਾ ਦੇ ਸਕਦੇ ਹਨ।

ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਪੰਜਾਬ ਸਭ ਤੋਂ ਅੱਗੇ: ਮੋਹਿੰਦਰ ਭਗਤ

ਚੰਡੀਗੜ੍ਹ, ਜਨਵਰੀ 9ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...