ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ

ਸਿਵਲ ਸਰਜਨ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ

ਅੰਮ੍ਰਿਤਸਰ 5 ਅਕਤੂਬਰ (         )—ਪੰਜਾਬ ਸਰਕਾਰ ਦੇ ਹੁਕਮਾਂ ਅਨੂਸਾਰ ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਅਚਨਚੇਤ ਚੈਕਿੰਗ ਕੀਤੀ । ਇਹ ਜਾਣਕਾਰੀ ਦਿੰਦਿਆ ਡਾ ਕਿਰਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਪੱਧਰ ਤੇ ਸਵੇਰੇ 8 ਵਜੇ ਤੋਂ ਹੀ ਚੈਕਿੰਗ ਦੀ ਸ਼ੁਰੂਆਤ ਕੀਤੀ ਗਈ, ਜਿਸ ਦੌਰਾਣ ਉਹਨਾਂ ਵਲੋਂ ਸੈਟੇਲਾਈਟ ਹਸਪਤਾਲ ਤੇ ਆਮ ਆਦਮੀਂ ਕਲੀਨਿਕ ਸੱਕਤਰੀ ਬਾਗ, ਯੂ.ਪੀ.ਐਚ.ਸੀ. ਤੇ ਆਮ ਆਦਮੀਂ ਕਲੀਨਿਕ ਭਗਤਾਂਵਾਲਾ, ਯੂ.ਪੀ.ਐਚ.ਸੀ. ਤੇ ਆਮ ਆਦਮੀਂ ਕਲੀਨਿਕ […]

ਅੰਮ੍ਰਿਤਸਰ 5 ਅਕਤੂਬਰ (         )—ਪੰਜਾਬ ਸਰਕਾਰ ਦੇ ਹੁਕਮਾਂ ਅਨੂਸਾਰ ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਅਚਨਚੇਤ ਚੈਕਿੰਗ ਕੀਤੀ । ਇਹ ਜਾਣਕਾਰੀ ਦਿੰਦਿਆ ਡਾ ਕਿਰਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਪੱਧਰ ਤੇ ਸਵੇਰੇ 8 ਵਜੇ ਤੋਂ ਹੀ ਚੈਕਿੰਗ ਦੀ ਸ਼ੁਰੂਆਤ ਕੀਤੀ ਗਈ, ਜਿਸ ਦੌਰਾਣ ਉਹਨਾਂ ਵਲੋਂ ਸੈਟੇਲਾਈਟ ਹਸਪਤਾਲ ਤੇ ਆਮ ਆਦਮੀਂ ਕਲੀਨਿਕ ਸੱਕਤਰੀ ਬਾਗ, ਯੂ.ਪੀ.ਐਚ.ਸੀ. ਤੇ ਆਮ ਆਦਮੀਂ ਕਲੀਨਿਕ ਭਗਤਾਂਵਾਲਾ, ਯੂ.ਪੀ.ਐਚ.ਸੀ. ਤੇ ਆਮ ਆਦਮੀਂ ਕਲੀਨਿਕ ਜੌਧ ਨਗਰ, ਆਮ ਆਦਮੀਂ ਕਲੀਨਿਕ ਈਸਟ ਮੋਹਨ ਨਗਰ, ਆਮ ਆਦਮੀਂ ਕਲੀਨਿਕ ਫੋਕਲ ਪੁਆਇਂਟ, ਯੂ.ਪੀ.ਐਚ.ਸੀ. ਤੇ ਆਮ ਆਦਮੀਂ ਕਲੀਨਿਕ ਗਵਾਲ ਮੰਡੀ, ਯੂ.ਪੀ.ਐਚ.ਸੀ. ਤੇ ਆਮ ਆਦਮੀਂ ਕਲੀਨਿਕ ਪੁਤਲੀਘਰ ਅਤੇ ਆਮ ਆਦਮੀਂ ਕਲੀਨਿਕ ਰਣਜੀਤ ਐਵੀਨਿਓ ਵਿਖੇ ਚੈਕਿੰਗ ਕੀਤੀ ਗਈ।

ਉਨ੍ਹਾਂ ਕਿਹਾ ਕਿ  ਇਸਦੇ ਨਾਲ ਹੀ ਦੂਸਰੀ ਟੀਮ ਵਿਚ ਸਹਾਇਕ ਸਿਵਲ ਸਰਜਨ ਡਾ ਰਜਿੰਦਰ ਪਾਲ ਕੌਰ ਵਲੋਂ ਆਮ ਆਦਮੀਂ ਕਲੀਨਿਕ ਤਹਿਸੀਲਪੁਰਾ, ਆਮ ਆਦਮੀਂ ਕਲੀਨਿਕ ਨਵਾਂ ਪਿੰਡ, ਆਮ ਆਦਮੀਂ ਕਲੀਨਿਕ ਤੇ ਪੀ.ਐਚ.ਸੀ. ਜੰਡਿਆਲਾ ਗੁਰੂ ਅਤੇ ਸੀ.ਐਚ.ਸੀ. ਮਾਨਾਂਵਾਲਾ ਵਿਖੇ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਣ ਬਹੁਤ ਸਾਰੇ ਆਮ ਆਦਮੀਂ ਕਲੀਨਿਕਾਂ ਅਤੇ ਵੱਖ-ਵੱਖ ਸੰਸਥਾਵਾਂ ਦਾ ਸਟਾਫ ਗੈਰ ਹਾਜਰ ਪਾਇਆ ਗਿਆ। ਇਸਦੇ ਸੰਬਧ ਵਿੱਚ ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਗੰਭੀਰ ਨੋਟਿਸ ਲੈਂਦਿਆ ਜਵਾਬਤਲਬੀ ਦੇ ਨਾਲ-ਨਾਲ ਵਿਭਾਗੀ ਕਾਰਵਾਈ ਕਰਨ ਲਈ ਵੀ ਕਿਹਾ ਗਿਆ।

 ਇਸ ਤੋਂ ਇਲਾਵਾ ਕੁਝ ਸੈਂਟਰਾਂ ਵਿਚ ਕੰਮ ਬਹੁਤ ਵਧੀਆ ਪਾਇਆ ਗਿਆ, ਜਿਸਤੇ ਉਹਨਾਂ ਵਲੋਂ ਸਟਾਫ ਦੀ ਸ਼ਲਾਘਾ ਵੀ ਕੀਤੀ ਗਈ। ਇਸਤੋਂ ਇਲਾਵਾ ਓ.ਪੀ.ਡੀ. ਸੇਵਾਵਾਂ, ਦਵਾਈਆਂ, ਲੈਬ ਟੈਸਟ ਅਤੇ ਆਨ ਲਾਈਨ ਰਿਕਾਰਡ ਦੀ ਜਾਂਚ ਕੀਤੀ ਗਈ ਅਤੇ ਮਰੀਜਾਂ ਕੋਲੋ ਵੀ ਪੁਛ-ਗਿਛ ਕੀਤੀ ਗਈ ਅਤੇ ਸੰਬਧਤ ਸਟਾਫ ਨੂੰ ਮੌਕੇ ਤੇ ਹੋਰ  ਬੇਹਤਰ ਸੇਵਾਵਾਂ ਦੇਣ ਸੰਬਧੀ ਹਿਦਾਇਤਾਂ ਦਿੱਤੀਆਂ ਗਈਆ। ਉਹਨਾਂ ਵਲੋਂ ਸਮੂਹ ਸਟਾਫ ਨੂੰ ਸਮੇਂ ਦੇ ਪਾਬੰਦ ਰਹਿਣ, ਸਾਫ ਸਫਾਈ ਦਾ ਧਿਆਨ ਰੱਖਣ, ਮਰੀਜਾਂ ਨਾਲ ਚੰਗਾ ਵਿਵਹਾਰ ਕਰਨ ਅਤੇ ਸੇਵਾ ਭਾਵ ਨਾਲ ਕੰਮ ਕਰਨ ਲਈ ਪਹਿਲਾਂ ਤੋਂ ਹੀ ਹਿਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ।

Tags:

Advertisement

Latest

ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾ
ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ
ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ
ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ