Wednesday, January 22, 2025

ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਪੰਜਾਬੀਆਂ ਨੂੰ ਵੱਡਾ ਤੋਹਫ਼ਾ..

Date:

Union Transport Minister

ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਬੁੱਧਵਾਰ ਨੂੰ ਪੰਜਾਬ ਦੇ ਹੁਸ਼ਿਆਰਪੁਰ ਪਹੁੰਚੇ। ਇੱਥੇ ਉਨ੍ਹਾਂ ਨੇ 4 ਹਜ਼ਾਰ ਕਰੋੜ ਰੁਪਏ ਦੇ 29 ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ 12 ਹਜ਼ਾਰ ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਲੁਧਿਆਣਾ ਤੋਂ ਬਠਿੰਡਾ ਤੱਕ ਗ੍ਰੀਨ ਫੀਲਡ ਹਾਈਵੇਅ ਬਣਾਇਆ ਜਾਵੇਗਾ। ਇਹ 75 ਕਿਲੋਮੀਟਰ ਲੰਬਾ ਹੋਵੇਗਾ। ਇਸ ‘ਤੇ 2 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾਣਗੇ।

ਇਸ ਤੋਂ ਬਾਅਦ ਲੁਧਿਆਣਾ ਤੋਂ ਬਠਿੰਡਾ ਦੀ ਦੂਰੀ 45 ਮਿੰਟਾਂ ਵਿੱਚ ਤੈਅ ਹੋ ਜਾਵੇਗੀ। ਇਸ ਨੂੰ ਦਸੰਬਰ 2025 ਤੱਕ ਬਣਾਇਆ ਜਾਵੇਗਾ। ਜਿਸ ਨਾਲ ਹਲਵਾਰਾ ਏਅਰਪੋਰਟ ਨਾਲ ਵੀ ਕਨੈਕਟੀਵਿਟੀ ਹੋਵੇਗੀ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਹਵਾਈ ਅੱਡੇ ਤੋਂ ਰਮਦਾਸ ਤੱਕ 4 ਮਾਰਗੀ ਹਾਈਵੇਅ ਦਾ ਕੰਮ 2024 ਵਿੱਚ ਮੁਕੰਮਲ ਹੋ ਜਾਵੇਗਾ। ਇਸ ਨਾਲ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਨੂੰ ਜਾਣ ਵਾਲਾ ਰਸਤਾ ਆਸਾਨ ਹੋ ਜਾਵੇਗਾ। ਲੁਧਿਆਣਾ ਦੇ ਸਮਰਾਲਾ ਚੌਕ ਤੱਕ 13 ਕਿਲੋਮੀਟਰ ਸੜਕ ਦਾ ਕੰਮ ਜਨਵਰੀ 2024 ਤੱਕ ਮੁਕੰਮਲ ਕਰ ਲਿਆ ਜਾਵੇਗਾ

ਇਨ੍ਹਾਂ ਪ੍ਰਾਜੈਕਟਾਂ ਵਿੱਚੋਂ ਸਭ ਤੋਂ ਮਹੱਤਵਪੂਰਨ 40 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਹੁਸ਼ਿਆਰਪੁਰ ਤੋਂ NH 703 A ‘ਤੇ ਸਥਿਤ ਜਲੰਧਰ-ਕਪੂਰਥਲਾ ਸੜਕ ਦਾ 9 ਕਿਲੋਮੀਟਰ ਲੰਬਾ ਚਾਰ ਮਾਰਗੀ ਸੈਕਸ਼ਨ ਹੈ। ਇਸ ਤੋਂ ਇਲਾਵਾ NH 703 A ‘ਤੇ ਸਥਿਤ ਜਲੰਧਰ-ਮੱਖੂ ਰੋਡ ‘ਤੇ 3 ਛੋਟੇ ਪੁਲਾਂ ਦੀ ਮੁਰੰਮਤ ਕੀਤੀ ਜਾਣੀ ਹੈ। ਨਾਲ ਹੀ ਜਲੰਧਰ-ਫਗਵਾੜਾ (NH 44) ਹਾਈਵੇ ‘ਤੇ ਸਥਿਤ ਦਕੋਹਾ ਅੰਡਰਪਾਸ ਦਾ ਉਦਘਾਟਨ ਕੀਤਾ। ਇਸ ਨੂੰ 14 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਜਿਸ ਨਾਲ ਦਕੋਹਾ ਅਤੇ ਵੜਿੰਗ ਇਲਾਕੇ ਦੇ ਲੋਕਾਂ ਨੂੰ ਹਾਈਵੇਅ ‘ਤੇ ਆਉਣ-ਜਾਣ ‘ਚ ਵੱਡੀ ਸਹੂਲਤ ਮਿਲੇਗੀ।

ਨਿਤਿਨ ਗਡਕਰੀ ਨੇ ਲੁਧਿਆਣਾ ਵਿੱਚ ਜੀਟੀ ਰੋਡ ਅਤੇ ਨੈਸ਼ਨਲ ਹਾਈਵੇਅ 5 ਨੂੰ ਜੋੜਨ ਵਾਲੇ ਚਾਰ ਮਾਰਗੀ ਲਾਡੋਵਾਲ ਬਾਈਪਾਸ ਦਾ ਵੀ ਉਦਘਾਟਨ ਕੀਤਾ। ਲਾਡੋਵਾਲ ਬਾਈਪਾਸ ਦਾ ਨਿਰਮਾਣ ਲੁਧਿਆਣਾ-ਫਿਰੋਜ਼ਪੁਰ ਹਾਈਵੇਅ ਨੂੰ ਦਿੱਲੀ-ਜਲੰਧਰ ਹਾਈਵੇ (NH 44) ਨਾਲ ਜੋੜੇਗਾ। ਇਸ ਦੌਰਾਨ ਫਗਵਾੜਾ ਅਤੇ ਹੁਸ਼ਿਆਰਪੁਰ ਬਾਈਪਾਸ ਦੇ ਨਾਲ-ਨਾਲ ਫਗਵਾੜਾ ਹੁਸ਼ਿਆਰਪੁਰ ਨੂੰ ਚਹੁੰ ਮਾਰਗੀ ਬਣਾਉਣ ਦਾ ਨੀਂਹ ਪੱਥਰ ਵੀ ਰੱਖਿਆ ਗਿਆ।

ਫਗਵਾੜਾ ਅਤੇ ਹੁਸ਼ਿਆਰਪੁਰ ਵਿਚਕਾਰ ਚਾਰ ਮਾਰਗੀ ਬਣਨ ਨਾਲ 100 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਸੰਪਰਕ ਹੋਵੇਗਾ। ਇਹ ਯਾਤਰਾ ਇੱਕ ਘੰਟੇ ਤੋਂ ਘਟ ਕੇ 30 ਮਿੰਟ ਰਹਿ ਜਾਵੇਗੀ। ਬਾਈਪਾਸ ਦੇ ਬਣਨ ਨਾਲ ਸ਼ਹਿਰ ਵਿੱਚ ਰਹਿਣ ਵਾਲੇ ਲੋਕਾਂ ਨੂੰ ਭੀੜ-ਭੜੱਕੇ ਤੋਂ ਵੀ ਰਾਹਤ ਮਿਲੇਗੀ। ਹੁਸ਼ਿਆਰਪੁਰ ਦਾ ਨੈਸ਼ਨਲ ਹਾਈਵੇਅ 44 (ਜੀ.ਟੀ. ਰੋਡ) ਨਾਲ ਸਿੱਧਾ ਸੰਪਰਕ ਹੋਵੇਗਾ। ਇਸ ਦੇ ਨਾਲ ਹੀ ਸੇਤੂ ਬੰਧਨ ਯੋਜਨਾ ਤਹਿਤ ਜਲੰਧਰ ਦੇ ਪਿੰਡ ਕੰਗਣੀਵਾਲ ਵਿੱਚ ਰੇਲਵੇ ਓਵਰਬ੍ਰਿਜ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਇਹ 46 ਕਿਲੋਮੀਟਰ ਲੰਬੇ ਜਲੰਧਰ ਬਾਈਪਾਸ ਪ੍ਰੋਜੈਕਟ ਵਿੱਚ ਬਣਾਇਆ ਜਾ ਰਿਹਾ ਹੈ।

READ ALSO:ਸਰੀਰ ਦੇ ਵਧੇ ਹੋਏ ਯੂਰਿਕ ਐਸਿਡ ਨੂੰ ਬੈਲੇਂਸ ਕਰਨ ਲਈ ਅਲਸੀ ਦੇ ਬੀਜ ਦਾ ਕਰੋ ਸੇਵਨ

ਅੰਮ੍ਰਿਤਸਰ, ਕਪੂਰਥਲਾ ਅਤੇ ਲੁਧਿਆਣਾ ਜ਼ਿਲ੍ਹਿਆਂ ਵਿੱਚ ਕੁੱਲ 9 ਪ੍ਰਾਜੈਕਟ ਬਣਾਏ ਜਾ ਰਹੇ ਹਨ। ਫ਼ਿਰੋਜ਼ਪੁਰ ਬਾਈਪਾਸ ਨੂੰ ਚਾਰ ਮਾਰਗੀ ਬਣਾਉਣ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਕਰਤਾਰਪੁਰ-ਅੰਮ੍ਰਿਤਸਰ ਵਿਚਕਾਰ ਪਿੰਡ ਗਹਿਰੀ ਮੰਡੀ ਅਤੇ ਤਰਨਤਾਰਨ ਵਿਖੇ ਰੇਲਵੇ ਓਵਰਬ੍ਰਿਜ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ। ਸੁਲਤਾਨਪੁਰ ਲੋਧੀ-ਮੱਖੂ ’ਤੇ ਦੋ ਮਾਰਗੀ ਰੇਲਵੇ ਪੁਲ ਦਾ ਨੀਂਹ ਪੱਥਰ ਰੱਖਿਆ ਗਿਆ ਹੈ।

Union Transport Minister

Share post:

Subscribe

spot_imgspot_img

Popular

More like this
Related

ਆਈ.ਟੀ.ਆਈ. ਬੁਢਲਾਡਾ ਵਿਖੇ ਨਵੀਂ ਵਰਕਸ਼ਾਪ, ਕਲਾਸ ਰੂਮ, ਮਲਟੀਪਰਪਜ਼ ਹਾਲ ਅਤੇ ਨਵੀਂ ਲਾਇਬ੍ਰੇਰੀ ਬਣਾਈ ਜਾਵੇਗੀ-ਵਿਧਾਇਕ ਬੁੱਧ ਰਾਮ

ਬੁਢਲਾਡਾ/ਮਾਨਸਾ, 22 ਜਨਵਰੀ:                        ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ...

30000 ਰੁਪਏ ਰਿਸ਼ਵਤ ਲੈਂਦਾ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 22 ਜਨਵਰੀ:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ...

ਮੇਲਾ ਮਾਘੀ ਦੌਰਾਨ ਮਿਲਿਆ ਲਾਪਤਾ ਬੱਚਾ

ਸ਼੍ਰੀ ਮੁਕਤਸਰ ਸਾਹਿਬ 22 ਜਨਵਰੀ                                                        ਮੇਲਾ ਮਾਘੀ ਸ੍ਰੀ ਮੁਕਤਸਰ ਸਾਹਿਬ ਵਿਖੇ ਦੋ...