ਸੰਯੁਕਤ ਰਾਸ਼ਟਰ ‘ਚ ਘੱਟ ਗਿਣਤੀਆਂ ਦੀ ਮਾੜੀ ਹਾਲਤ ‘ਤੇ ਭਾਰਤ ਨੇ ਪਾਕਿਸਤਾਨ ਨੂੰ ਸੁਣਾਈਆਂ ਖਰੀਆਂ-ਖਰੀਆਂ, ਕਿਹਾ- ਹਰ ਪੱਧਰ ‘ਤੇ ਘੱਟ ਗਿਣਤੀਆਂ ‘ਤੇ ਜ਼ੁਲਮ

United Nations

United Nations

ਭਾਰਤ ਨੇ ਪਾਕਿਸਤਾਨ ਵਿੱਚ ਘੱਟ ਗਿਣਤੀਆਂ ਦੀ ਮਾੜੀ ਹਾਲਤ ਦੀ ਸਖ਼ਤ ਆਲੋਚਨਾ ਕੀਤੀ ਹੈ। ਨੇ ਕਿਹਾ ਕਿ ਦੇਸ਼ (ਪਾਕਿਸਤਾਨ) ਭਾਰਤ ‘ਚ ਇੱਜ਼ਤ ਅਤੇ ਆਰਾਮ ਨਾਲ ਰਹਿ ਰਹੀਆਂ ਘੱਟ ਗਿਣਤੀਆਂ ਦੀ ਹਾਲਤ ਨੂੰ ਲੈ ਕੇ ਪ੍ਰਚਾਰ ਕਰ ਰਿਹਾ ਹੈ, ਜਿੱਥੇ ਘੱਟ ਗਿਣਤੀਆਂ ‘ਤੇ ਹਰ ਪੱਧਰ ‘ਤੇ ਯੋਜਨਾਬੱਧ ਤਰੀਕੇ ਨਾਲ ਜ਼ੁਲਮ ਕੀਤੇ ਜਾ ਰਹੇ ਹਨ।

ਜਵਾਬ ਦੇ ਅਧਿਕਾਰ ਦੀ ਵਰਤੋਂ ਕਰਦੇ ਹੋਏ ਭਾਰਤ ਦੀ ਪਹਿਲੀ ਸਕੱਤਰ ਅਨੁਪਮਾ ਸਿੰਘ ਨੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ ਵਿੱਚ ਇਹ ਗੱਲ ਕਹੀ ਹੈ। ਉਨ੍ਹਾਂ ਕਿਹਾ, ਜਿਸ ਤਰ੍ਹਾਂ ਪਾਕਿਸਤਾਨ ਨੇ ਆਪਣੇ ਪ੍ਰਚਾਰ ਦਾ ਸਮਰਥਨ ਕਰਨ ਲਈ ਝੂਠ ਦੀ ਵਰਤੋਂ ਕੀਤੀ ਹੈ, ਉਹ ਮੰਦਭਾਗਾ ਅਤੇ ਨਿੰਦਣਯੋਗ ਹੈ। ਇਹ ਵੀ ਅੰਤਰਰਾਸ਼ਟਰੀ ਮੰਚ ਦੀ ਦੁਰਵਰਤੋਂ ਹੈ।

READ ALSO: ਮੁੱਖ ਮੰਤਰੀ ਵੱਲੋਂ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਜ਼ ਦਾ ਉਦਘਾਟਨ

ਪਹਿਲੇ ਸਕੱਤਰ ਨੇ ਕਿਹਾ, ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਕੇਂਦਰ ਸ਼ਾਸਿਤ ਪ੍ਰਦੇਸ਼ ਭਾਰਤ ਦੇ ਅਟੁੱਟ ਅੰਗ ਹਨ। ਉੱਥੇ ਭਾਰਤੀ ਸੰਵਿਧਾਨ ਦੇ ਅਨੁਸਾਰ ਸਮਾਜਿਕ ਅਤੇ ਆਰਥਿਕ ਵਿਕਾਸ ਦੇ ਪ੍ਰੋਗਰਾਮ ਚਲਾਏ ਜਾ ਰਹੇ ਹਨ। ਹਾਲ ਹੀ ਦੇ ਸਾਲਾਂ ਵਿੱਚ ਉੱਥੋਂ ਦੇ ਲੋਕਾਂ ਨੂੰ ਇਨ੍ਹਾਂ ਪ੍ਰੋਗਰਾਮਾਂ ਤੋਂ ਲਾਭ ਹੋਇਆ ਹੈ ਅਤੇ ਉਨ੍ਹਾਂ ਦੀ ਜ਼ਿੰਦਗੀ ਖੁਸ਼ਹਾਲ ਹੋ ਗਈ ਹੈ। ਪਾਕਿਸਤਾਨ ਨੂੰ ਭਾਰਤ ਬਾਰੇ ਪ੍ਰਚਾਰ ਕਰਨਾ ਬੰਦ ਕਰਨਾ ਚਾਹੀਦਾ ਹੈ ਅਤੇ ਆਪਣੇ ਨਾਗਰਿਕ ਘੱਟ ਗਿਣਤੀਆਂ ਦੀ ਹਾਲਤ ਸੁਧਾਰਨ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਅਸਲ ਹੱਕ ਦਿਵਾਉਣ ਲਈ ਕੰਮ ਕਰਨਾ ਚਾਹੀਦਾ ਹੈ।

United Nations

[wpadcenter_ad id='4448' align='none']