Unseasonal rain angered farmers ਪੰਜਾਬ ਵਿੱਚ ਬੀਤੇ ਦਿਨੀ ਹੋਈ ਬੇਮੌਸਮੀ ਬਰਸਾਤ ਨਾਲ ਪੂਰੇ ਪੰਜਾਬ ਦੇ ਵੱਖ ਵੱਖ ਥਾਵਾਂ ‘ਤੇ ਕਿਸਾਨਾਂ ਦੀ ਖੜ੍ਹੀ ਫ਼ਸਲ ਨੂੰ ਕਾਫੀ ਨੁਕਸਾਨ ਹੋਇਆ । ਉਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਸਮੇਤ ਪੰਜਾਬ ਦੇ ਵੱਖ ਵੱਖ ਕੈਬਨਿਟ ਮੰਤਰੀ ਅਤੇ ਕਈ ਵਿਧਾਇਕ ਹਲਕਿਆਂ ਵਿੱਚ ਪਹੁੰਚ ਕੇ ਕਿਸਾਨਾਂ ਦੀ ਫ਼ਸਲਾਂ ਦਾ ਜਾਇਜ਼ਾ ਵੀ ਲੈ ਰਹੇ ਸਨ ।
ਉੱਥੇ ਹੀ ਆਪਣੀਆਂ ਮੰਗਾਂ ਨੂੰ ਮੁੱਖ ਰੱਖਦੇ ਹੋਏ ਕਿਸਾਨ ਆਗੂਆਂ ਦੇ ਵੱਲੋਂ ਡੀ. ਸੀ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ । ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਅਤੇ ਆਪਣੀ ਮੰਗਾਂ ਨੂੰ ਮੁੱਖ ਰੱਖਦੇ ਹੋਏ ਡੀ.ਸੀ ਦਫ਼ਤਰ ਵਿਖੇ ਮੰਗ ਪੱਤਰ ਵੀ ਸੌਂਪਿਆ ।Unseasonal rain angered farmers
also read : ਇੰਸਟਾਗ੍ਰਾਮ Influencer ਜਸਨੀਤ ਕੌਰ ਗ੍ਰਿਫਤਾਰ ,ਜਾਣੋ ਕੀ ਲੱਗੇ ਨੇ ਜਸਨੀਤ ਤੇ ਵੱਡੇ ਇਲਜ਼ਾਮ
ਇਸ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਪ੍ਰਤੀ ਏਕੜ 50 ਹਜ਼ਾਰ ਮੁਆਵਜ਼ਾ ਦੇਵੇ । ਗੱਲਬਾਤ ਕਰਦਿਆਂ ਕਿਸਾਨ ਆਗੂ ਨੇ ਦੱਸਿਆ ਕਿ ਸਰਕਾਰ ਦੇ ਵੱਲੋਂ 12 ਤੋਂ 14 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾ ਰਿਹਾ ਹੈ ਜੋ ਕਿ ਬਹੁਤ ਘੱਟ ਹੈ ਅਤੇ ਅਸੀਂ ਆਸ ਕਰਦੇ ਹਾਂ ਕਿ ਸਰਕਾਰ ਸਾਡੀਆਂ ਮੰਗਾਂ ਕਬੂਲ ਕਰੇਗੀ । ਉਨ੍ਹਾਂ ਕਿਹਾ ਕਿ ਜੇ ਮੰਗਾਂ ਕਬੂਲ ਨਹੀਂ ਹੁੰਦੀਆਂ ਤਾਂ ਸਾਡੇ ਵੱਲੋਂ ਤਿੱਖਾ ਸੰਘਰਸ਼ ਵੀ ਕੀਤਾ ਜਾ ਸਕਦਾ ਹੈ ।Unseasonal rain angered farmers