ਬੇ ਮੌਸਮੀ ਤੇਜ ਬਰਸਾਤ ਹੋਣ ਕਾਰਨ ਕਣਕ ਦੀ ਫ਼ਸਲ ਦਾ ਹੋਇਆ ਭਾਰੀ ਨੁਕਸਾਨ।
Unseasonal torrential rain ਪੰਜਾਬ ਦੇ ਵੱਖ-ਵੱਖ ਖੇਤਰਾਂ ’ਚ ਭਾਰੀ ਬਰਸਾਤ, ਕਣਕਾਂ ਦਾ ਨੁਕਸਾਨ ਹੋਣ ਦਾ ਖਦਸ਼ਾ
ਚੰਡੀਗੜ੍ਹ/ਪਟਿਆਲਾ, 18 ਮਾਰਚ, 2023: ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਅੱਜ ਤੜਕੇ 2.30 ਵਜੇ ਭਾਰੀ ਬਰਸਾਤ ਸ਼ੁਰੂ ਹੋਈ ਤੇ ਸਵੇਰ 5.30 ਵਜੇ ਤੱਕ ਲਗਾਤਾਰ ਭਾਰੀ ਮੀਂਹ ਪਿਆ।
ਇਸ ਉਪਰੰਤ ਵੀ ਸਾਢੇ ਅੱਠ ਵਜੇ ਸਵੇਰ ਤੱਕ ਰੁਕ ਰੁਕ ਕੇ ਮੀਂਹ ਪੈਣਾ ਜਾਰੀ ਹੈ। Unseasonal torrential rain
ਕਿਸਾਨਾਂ ਨੇ ਖਦਸ਼ਾ ਜ਼ਾਹਰ ਕੀਤਾ ਹੈ ਕਿ ਇਸ ਮੀਂਹ ਨਾਲ ਕਣਕ ਦੀ ਫਸਲ ਤੇ ਸਬਜ਼ੀਆਂ ਦਾ ਬਹੁਤ ਨੁਕਸਾਨ ਹੋਵੇਗਾ
ਲੰਘੀ ਰਾਤ ਬੇਮੌਸਮੀ ਮੀਂਹ ਅਤੇ ਝੱਖੜ ਨੇ ਪੰਜਾਬ ’ਚ ਕਣਕ ਦੀ ਫ਼ਸਲ ਹੋਈ ਬਰਬਾਦ…Unseasonal torrential rain
ਪੰਜਾਬ ਵਿੱਚ ਲੰਘੀ ਰਾਤ ਤੇਜ਼ ਹਵਾ ਨਾਲ ਪਏ ਮੀਂਹ ਨੇ ਕਿਸਾਨਾਂ ਨੂੰ ਨਿਰਾਸ਼ ਕੀਤਾ ਹੈ। ਕਈ ਇਲਾਕਿਆਂ ਵਿੱਚ ਪੱਕਣ ਲਈ ਤਿਆਰ ਖੜ੍ਹੀ ਖੇਤਾਂ ਵਿੱਚ ਕਣਕ ਦੀ ਫਸਲ ਵਿਛ ਗਈ ਹੈ। ਕਣਕ ਦੀ ਫਸਲ ਨੂੰ ਨੁਕਸਾਨ ਹੋਣ ਤੋਂ ਪਰੇਸ਼ਾਨ ਕਿਸਾਨ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਇੰਨਾ ਹੀ ਨਹੀਂ ਬੇਮੌਸਮੀ ਮੀਂਹ ਵਾਢੀ ਲਈ ਤਿਆਰ ਖੜ੍ਹੀ ਸਰੋਂ ਦੀ ਫ਼ਸਲ ਲਈ ਨੁਕਸਾਨਦਾਇਕ ਹੈ। ਕਣਕ ਦੀ ਫਸਲ ਖੇਤਾਂ ਵਿਚ ਖੜ੍ਹੀ ਹੋਣ ਕਾਰਨ ਚੰਗੀ ਪੈਦਾਵਾਰ ਹੋਣ ਦੀ ਉਮੀਦ ਸੀ ਪਰ ਰਾਤ ਮੀਂਹ ਅਤੇ ਹਨੇਰੀ ਦੀ ਆਫ਼ਤ ਕਾਰਨ ਕਿਸਾਨਾਂ ਵੱਲੋਂ ਪੁੱਤਾਂ ਵਾਂਗੂ ਪਾਲੀ ਕਣਕ ਦੀ ਫਸਲ ਖੇਤਾਂ ਵਿਚ ਲੰਮੇ ਪੈਣ ਕਾਰਨ ਉਮੀਦਾਂ ਤੇ ਪਾਣੀ ਫਿਰ ਗਿਆ ਹੈ।
also read: ਭਾਰਤ ‘ਚ ਹੈ ਦੁਨੀਆ ਦਾ ਸਭ ਤੋਂ ਰਹੱਸਮਈ ਪਿੰਡ! ਇੱਥੇ ਸਿਰਫ਼ ਜੁੜਵਾਂ ਬੱਚੇ ਹੀ ਪੈਦਾ ਹੁੰਦੇ ਹਨ