Thursday, December 26, 2024

ਵੱਡੀ ਗਿਣਤੀ ‘ਚ ਬੁੱਧੀਜੀਵੀ, ਲੇਖਕਾਂ ਅਤੇ ਕਵੀਆਂ ਨੇ ਕੀਤੀ ਸ਼ਿਰਕਤ

Date:


ਚੰਡੀਗੜ੍ਹ, 16 ਸਤੰਬਰ

Unseen eyes’ public offering ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਪਦਮ ਸ੍ਰੀ ਡਾ. ਸੁਰਜੀਤ ਪਾਤਰ ਵੱਲੋਂ ਮਾਧਵੀ ਕਟਾਰੀਆ ਦਾ ਕਾਵਿ ਸੰਗ੍ਰਹਿ ‘ਅਣਦੇਖਤੀ ਆਂਖੇ’ ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਦੇ ਪੰਜਾਬ ਕਲਾ ਭਵਨ ਵਿਖੇ ਲੋਕ ਅਰਪਣ ਕੀਤਾ ਗਿਆ। 

ਇਸ ਮੌਕੇ ਸਮਾਗਮ ਦੀ ਸ਼ੁਰੂਆਤ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਪੁਸਤਕ ਨੂੰ ਲੋਕ ਅਰਪਣ ਕੀਤੇ ਜਾਣ ਦੀਆਂ ਰਸਮਾਂ ਅਦਾ ਕੀਤੀਆਂ ਗਈਆਂ।

 ਡਾ. ਬਲਜੀਤ ਕੌਰ ਨੇ ਕਿਹਾ ਕਿ ਚੰਗੀ ਕਵਿਤਾ ਤੁਹਾਡੇ ਹਿਰਦੇ ਤੱਕ ਅਸਰ ਕਰਨ ਦੇ ਕਾਬਿਲ ਹੁੰਦੀ ਹੈ ਅਤੇ ਸਾਡੇ ਮਨ ਦੇ ਵਲਵਲਿਆਂ ਵਿੱਚੋਂ ਨਿਕਲੇ ਗਹਿਰੇ ਵਿਚਾਰਾਂ ਦਾ ਪ੍ਰਗਟਾਵਾ ਹੁੰਦੀ ਹੈ। ਉਨ੍ਹਾਂ ਮਾਧਵੀ ਕਟਾਰੀਆ ਨੂੰ ਵਧਾਈ ਦਿੰਦਿਆ ਕਿਹਾ ਕਿ ਇਸ ਕਾਵਿ ਸੰਗ੍ਰਹਿ ਨੇ ਸਾਹਿਤ ਜਗਤ ਨੂੰ ਹੋਰ ਅਮੀਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਕਾਵਿ ਸੰਗ੍ਰਹਿ ਰੌਚਕਤਾ ਭਰਪੂਰ ਅਤੇ ਵਿਲੱਖਣ ਸ਼ੈਲੀ ਵਿੱਚ ਲਿਖਿਆ ਗਿਆ ਹੈ ਜੋ ਲੋਕਾਂ ਦੇ ਜੀਵਨ ਤੇ ਗਹਿਰਾ ਪ੍ਰਭਾਵ ਪਾਵੇਗਾ। 

READ ALSO: ਕੇਰਲ ਵਿੱਚ 1008 ਲੋਕ ਆਏ ਨਿਪਾਹ ਸੰਕਰਮਿਤ ਲੋਕਾਂ ਦੇ ਸੰਪਰਕ ‘ਚ,

ਕੈਬਨਿਟ ਮੰਤਰੀ ਨੇ ਕਵਿਤਰੀ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਇਹ ਉਪਰਾਲਾ ਪ੍ਰਸ਼ੰਸਾਯੋਗ ਹੈ ਅਤੇ ਪਾਠਕਾਂ ਨੂੰ ਇਹ ਕਿਤਾਬ ਸਾਕਾਰਾਤਮਕ ਊਰਜਾ ਨਾਲ ਭਰਨ ਦੀ ਸਮਰੱਥਾ ਰੱਖਦੀ ਹੈ। ਉਨ੍ਹਾਂ ਕਿਹਾ ਕਿ ਇਹ ਵਿਭਾਗੀ ਕੰਮਾਂ ਵਿੱਚ ਵੀ ਲੋਕਾਂ ਦੇ ਹਿੱਤਾਂ ਦੀ ਗੱਲ ਕਰਦੇ ਹਨ ਤੇ ਇਹ ਲੋਕ ਪੱਖੀ ਆਵਾਜ਼ ਇਹਨਾਂ ਦੀਆਂ ਕਵਿਤਾਵਾਂ ਵਿੱਚ ਵੀ ਸਾਫ਼ ਤੌਰ ਤੇ ਉਭਰਦੀ ਹੈ।  ਉਨ੍ਹਾਂ ਕਿਹਾ ਕਿ ਅੱਜ ਦੇ ਸੋਸ਼ਲ ਮੀਡੀਆ ਦੌਰ ਵਿੱਚ ਵੀ ਕਿਤਾਬਾਂ ਦੀ ਸਾਰਥਕਤਾ ਬਣੀ ਹੋਈ ਹੈ ਅਤੇ ਜਿਹੜੀਆਂ ਕਿਤਾਬਾਂ ਹਰ ਉਮਰ ਵਰਗ ਨੂੰ ਧਿਆਨ ਵਿੱਚ ਰੱਖ ਕੇ ਲਿਖੀਆਂ ਜਾਂਦੀਆਂ ਹਨ, ਉਹ ਪਾਠਕਾਂ ਦੀ ਕਸਵੱਟੀ ਉੱਪਰ ਖਰੀਆਂ ਉੱਤਰਨ ਦੇ ਨਾਲ-ਨਾਲ ਲੋਕਾਂ ਵਿਚ ਵਧੇਰੇ ਮਕਬੂਲ ਵੀ ਹੁੰਦੀਆਂ ਹਨ।

ਜ਼ਿਕਰਯੋਗ ਹੈ ਕਿ ਮਾਧਵੀ ਕਟਾਰੀਆ, ਆਈ.ਏ.ਐਸ.  ਪੰਜਾਬ ਸਰਕਾਰ ਵਿਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਹਨ। Unseen eyes’ public offering 

ਇਸ ਮੌਕੇ ਵੱਡੀ ਗਿਣਤੀ ‘ਚ ਬੁੱਧੀਜੀਵੀ, ਲੇਖਕਾਂ, ਕਵੀਆਂ  ਨੇ ਸ਼ਿਰਕਤ ਕੀਤੀ।Unseen eyes’ public offering

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...