Friday, December 27, 2024

ਸਰਕਾਰੀ ਆਈ.ਟੀ.ਆਈ., ਰੂਪਨਗਰ ਨੇ ਕਲਾਸ ਇੰਡੀਆ ਪ੍ਰਾਈਵੇਟ ਲਿਮਟਿਡ ਨਾਲ ਸਮਝੌਤਾ ਸਹੀਬੱਧ ਕੀਤਾ: ਹਰਜੋਤ ਸਿੰਘ ਬੈਂਸ

Date:

uplift Technical education quality ਸੂਬੇ ਵਿੱਚ ਤਕਨੀਕੀ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਰੂਪਨਗਰ ਨੇ ਕਲਾਸ ਇੰਡੀਆ ਪ੍ਰਾਈਵੇਟ ਲਿਮਟਿਡ ਨਾਲ ਇੱਕ ਸਮਝੌਤਾ ਸਹੀਬੱਧ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਵਿਭਾਗ ਪੰਜਾਬ ਵਿੱਚ ਤਕਨੀਕੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ।
ਸ. ਬੈਂਸ ਨੇ ਦੱਸਿਆ ਕਿ ਕਲਾਸ ਇੰਡੀਆ ਪ੍ਰਾਈਵੇਟ ਲਿਮਟਿਡ ਨਾਲ ਸਮਝੌਤਾ ਸਹੀਬੱਧ ਕਰਨ ਨਾਲ ਇਹ ਪਹਿਲਕਦਮੀ ਸਰਕਾਰੀ ਆਈ.ਟੀ.ਆਈ., ਰੂਪਨਗਰ ਵਿੱਚ ਸ਼ੁਰੂ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਸਰਕਾਰੀ ਆਈ.ਟੀ.ਆਈ. ਰੂਪਨਗਰ ਨੂੰ ਮਜ਼ਬੂਤ ਅਤੇ ਅਪਗ੍ਰੇਡ ਕਰਨ ਲਈ ਪੰਜਾਬ ਸਰਕਾਰ ਦੀ ਤਰਫੋਂ ਸ੍ਰੀਮਤੀ ਸੀਮਾ ਜੈਨ, ਆਈ.ਏ.ਐਸ., ਏ.ਸੀ.ਐਸ., ਟੀ.ਈ. ਐਂਡ ਆਈ.ਟੀ. ਅਤੇ ਸ. ਡੀ.ਪੀ.ਐਸ. ਖਰਬੰਦਾ, ਆਈ.ਏ.ਐਸ., ਡਾਇਰੈਕਟਰ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਨੇ ਕਲਾਸ ਇੰਡੀਆ ਪ੍ਰਾਈਵੇਟ ਲਿਮਟਿਡ, ਮੋਰਿੰਡਾ ਨਾਲ ਇਹ ਸਮਝੌਤਾ ਸਹੀਬੱਧ ਕੀਤਾ ਹੈ।
ਕਲਾਸ ਇੰਡੀਆ, ਜਰਮਨੀ ਦੇ ਕਲਾਸ ਸਮੂਹ ਦੀ ਪੂਰੀ ਮਲਕੀਅਤ ਵਾਲੀ ਸਹਾਇਕ ਕੰਪਨੀ ਹੈ ਜਿਸਦਾ ਮੁੱਖ ਦਫਤਰ ਵੈਸਟਫਾਲੀਆ ਸੂਬੇ ਵਿੱਚ ਹਰਸੇਵਿੰਕਲ ਵਿਖੇ ਸਥਿਤ ਹੈ। ਸਾਲ 1991 ਵਿੱਚ ਸ਼ੁਰੂਆਤ ਤੋਂ ਲੈ ਕੇ, ਕਲਾਸ ਇੰਡੀਆ ਵਿਖੇ ਕੰਬਾਈਨ ਹਾਰਵੈਸਟਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜੋ ਵਾਢੀ ਦੀਆਂ ਸਥਾਨਕ ਸਥਿਤੀਆਂ ਲਈ ਢੁਕਵੀਂਆਂ ਹਨ। ਕਲਾਸ ਇੰਡੀਆ ਹਾਰਵੈਸਟਿੰਗ ਕੰਬਾਈਨ ਵਰਕਸ਼ਾਪ, ਉਪਕਰਨ, ਕੰਪਿਊਟਰ ਲੈਬ, ਪਲੇਸਮੈਂਟ ਲੈਬ, ਸਮਾਰਟ ਕਲਾਸਰੂਮ ਸ਼ੁਰੂ ਕਰਨ, ਆਰ.ਓ. ਸਿਸਟਮ ਲਗਾਉਣ, ਸਿਵਲ ਬੁਨਿਆਦੀ ਢਾਂਚੇ ਨੂੰ ਤਿਆਰ ਕਰਨ ਅਤੇ ਹੁਨਰਮੰਦ ਸਿਖਿਆਰਥੀਆਂ ਦੀ ਨਿਯੁਕਤੀ ਲਈ ਪਹਿਲਕਦਮੀਆਂ ਸ਼ੁਰੂ ਕਰੇਗਾ। uplift Technical education quality
ਸ. ਬੈਂਸ ਨੇ ਦੱਸਿਆ ਕਿ ਇਸ ਨਾਲ ਸਰਕਾਰੀ ਆਈ.ਟੀ.ਆਈ., ਰੂਪਨਗਰ ਦੇ ਸਿਖਿਆਰਥੀਆਂ ਨੂੰ ਆਪਣੇ ਹੁਨਰ ਨਿਖਾਰਨ, ਸਵੈ-ਉੱਦਮਤਾ ਨੂੰ ਉਤਸ਼ਾਹਿਤ ਕਰਨ ਅਤੇ ਬਿਹਤਰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਿੱਚ ਸਹਾਇਤਾ ਕਰੇਗਾ। ਇਸ ਸਬੰਧੀ ਦੋਵਾਂ ਧਿਰਾਂ ਨੇ 28.02.2023 ਨੂੰ ਸਮਝੌਤਾ ਸਹੀਬੱਧ ਕੀਤਾ। ਇਸ ਉਪਰੰਤ ਪ੍ਰੋਗਰਾਮ ਨੂੰ ਲਾਗੂ ਕਰਨ ਦੀ ਸ਼ੁਰੂਆਤ ਹੋਵੇਗੀ।

ਸੂਬੇ ਵਿੱਚ ਤਕਨੀਕੀ ਸਿੱਖਿਆ ਦਾ ਮਿਆਰ ਉੱਚਾ ਚੁੱਕਣ

Also Read :ਕੁੰਡਲੀ ਅੱਜ: 1 ਮਾਰਚ, 2023 ਲਈ ਜੋਤਸ਼ੀ ਭਵਿੱਖਬਾਣੀ

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...