ਚੰਡੀਗੜ੍ਹ, 6 ਜੁਲਾਈ:
US Ambassador meet speaker ਭਾਰਤ ਵਿੱਚ ਸੰਯੁਕਤ ਰਾਜ ਅਮਰੀਕਾ (ਯੂ.ਐਸ.) ਦੇ ਰਾਜਦੂਤ ਸ੍ਰੀ ਐਰਿਕ ਗਾਰਸੇਟੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਭਾਰਤ ਅਤੇ ਯੂ.ਐਸ. ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ।
ਪੰਜਾਬ ਵਿਧਾਨ ਸਭਾ ਵਿੱਚ ਹੋਈ ਮੁਲਾਕਾਤ ਦੌਰਾਨ ਸ. ਸੰਧਵਾਂ ਨੇ ਭਾਰਤ ਅਤੇ ਯੂ.ਐਸ. ਦਰਮਿਆਨ ਖੇਤੀਬਾੜੀ, ਇੰਡਸਟਰੀ, ਤਕਨਾਲੋਜੀ ਅਤੇ ਹੋਰਨਾਂ ਖੇਤਰਾਂ ਵਿੱਚ ਠੋਸ ਸਹਿਯੋਗ ‘ਤੇ ਜ਼ੋਰ ਦਿੱਤਾ।ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਦੋਵੇਂ ਦੇਸ਼ ਵੱਖ-ਵੱਖ ਖੇਤਰਾਂ ‘ਚ ਗਿਆਨ ਅਤੇ ਤਕਨਾਲੋਜੀ ਦੇ ਆਪਸੀ ਅਦਾਨ-ਪ੍ਰਦਾਨ ਤੋਂ ਲਾਭ ਉਠਾ ਸਕਦੇ ਹਨ। US Ambassador meet speaker
ਸ. ਸੰਧਵਾਂ ਨੇ ਸ੍ਰੀ ਐਰਿਕ ਗਾਰਸੇਟੀ ਨੂੰ ਯੂ.ਐਸ. ਦੀਆਂ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਹਿੱਤ ਪ੍ਰੇਰਿਤ ਕਰਨ ਲਈ ਵੀ ਕਿਹਾ।
ਮੀਟਿੰਗ ਦੌਰਾਨ ਸ੍ਰੀ ਐਰਿਕ ਗਾਰਸੇਟੀ ਨੇ ਯੂ.ਐਸ. ਅਤੇ ਭਾਰਤ ਦੇ ਇਤਿਹਾਸਕ ਸਬੰਧਾਂ ਬਾਰੇ ਗੱਲ ਕੀਤੀ ਅਤੇ ਦੋਵਾਂ ਦੇਸ਼ਾਂ ਦੇ ਇਤਿਹਾਸਕ ਸਬੰਧਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਪੰਜਾਬੀਆਂ ਦੇ ਮਿਹਨਤ ਕਰਨ ਵਾਲੇ ਜਜ਼ਬੇ ਦੀ ਵੀ ਸ਼ਲਾਘਾ ਕੀਤੀ।ਸ੍ਰੀ ਐਰਿਕ ਗਾਰਸੇਟੀ ਨੇ ਦੱਸਿਆ ਕਿ ਸੰਯੁਕਤ ਰਾਜ ਅਮਰੀਕਾ, ਭਾਰਤ ਨਾਲ ਮਜ਼ਬੂਤ ਦੁਵੱਲੇ ਸਹਿਯੋਗ ਨੂੰ ਲਗਾਤਾਰ ਹੋਰ ਅੱਗੇ ਵਧਾਉਂਦਾ ਆ ਰਿਹਾ ਹੈ, ਜਿਸ ਨਾਲ ਦੋਵਾਂ ਦੇਸ਼ਾਂ ਦੇ ਆਪਸੀ ਸਬੰਧ ਹੋਰ ਮਜ਼ਬੂਤ ਹੋਣਗੇ। US Ambassador meet speaker