US Canada 51st State Offer
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅਮਰੀਕਾ ਵਿੱਚ ਕੈਨੇਡਾ ਦੇ ਰਲੇਵੇਂ ਦੀ ਸੰਭਾਵਨਾ ਨੂੰ ਸਪੱਸ਼ਟ ਰੂਪ ਵਿੱਚ ਰੱਦ ਕਰ ਦਿੱਤਾ ਹੈ। ਟਰੂਡੋ ਨੇ ਕਿਹਾ ਕਿ ਅਜਿਹਾ ਕੋਈ ਕਦਮ ਚੁੱਕੇ ਜਾਣ ਦੀ ਸੰਭਾਵਨਾ ਨਹੀਂ ਹੈ। ਹਾਲ ਹੀ ਵਿੱਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਅਤੇ ਲਿਬਰਲ ਪਾਰਟੀ ਦੇ ਨੇਤਾ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਬਾਅਦ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦਾ ਪ੍ਰਸਤਾਵ ਰੱਖਿਆ ਸੀ।
ਟਰੂਡੋ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਲਿਖਿਆ, “ਕੈਨੇਡਾ ਦੇ ਅਮਰੀਕਾ ਦਾ ਹਿੱਸਾ ਬਣਨ ਦੀ ਬਿਲਕੁਲ ਵੀ ਸੰਭਾਵਨਾ ਨਹੀਂ ਹੈ।” ਉਸਨੇ ਇਹ ਵੀ ਕਿਹਾ, “ਸਾਡੇ ਦੋਵਾਂ ਦੇਸ਼ਾਂ ਵਿੱਚ ਮਜ਼ਦੂਰਾਂ ਅਤੇ ਭਾਈਚਾਰਿਆਂ ਨੂੰ ਇੱਕ ਦੂਜੇ ਦੇ ਸਭ ਤੋਂ ਵੱਡੇ ਵਪਾਰਕ ਅਤੇ ਸੁਰੱਖਿਆ ਭਾਈਵਾਲ ਹੋਣ ਦਾ ਲਾਭ ਹੋ ਰਿਹਾ ਹੈ।”
ਸੋਮਵਾਰ ਨੂੰ ਟਰੰਪ ਨੇ ਇਕ ਵਾਰ ਫਿਰ ਟਰੂਡੋ ਨੂੰ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦਾ ਪ੍ਰਸਤਾਵ ਦਿੱਤਾ। ਟਰੰਪ ਨੇ 5 ਨਵੰਬਰ ਨੂੰ ਆਪਣੀ ਚੋਣ ਜਿੱਤਣ ਤੋਂ ਬਾਅਦ ਮਾਰ-ਏ-ਲਾਗੋ ਵਿਖੇ ਟਰੂਡੋ ਨਾਲ ਮੁਲਾਕਾਤ ਕੀਤੀ ਅਤੇ ਉਸ ਤੋਂ ਬਾਅਦ ਵਾਰ-ਵਾਰ ਇਸ ਵਿਚਾਰ ਦਾ ਪ੍ਰਗਟਾਵਾ ਕੀਤਾ ਹੈ। ਟਰੰਪ ਨੇ ਵੀ ਕਈ ਵਾਰ ਆਪਣੀ ਸੋਸ਼ਲ ਮੀਡੀਆ ਪੋਸਟ ‘ਚ ਇਸ ਗੱਲ ਦਾ ਜ਼ਿਕਰ ਕੀਤਾ ਹੈ।
‘ਟਰੂਥ ਸੋਸ਼ਲ’ ‘ਤੇ ਪੋਸਟ ਕਰਦੇ ਹੋਏ ਟਰੰਪ ਨੇ ਕਿਹਾ, ”ਕੈਨੇਡਾ ‘ਚ ਵੀ ਬਹੁਤ ਸਾਰੇ ਲੋਕ ਚਾਹੁੰਦੇ ਹਨ ਕਿ ਉਨ੍ਹਾਂ ਦਾ ਦੇਸ਼ ਅਮਰੀਕਾ ਦਾ 51ਵਾਂ ਰਾਜ ਬਣੇ। ਅਮਰੀਕਾ ਹੁਣ ਵੱਡੇ ਵਪਾਰਕ ਘਾਟੇ ਅਤੇ ਸਬਸਿਡੀਆਂ ਨੂੰ ਬਰਦਾਸ਼ਤ ਨਹੀਂ ਕਰ ਸਕਦਾ ਹੈ ਜਿਸਦੀ ਕੈਨੇਡਾ ਨੂੰ ਆਪਣੇ ਬਚਾਅ ਲਈ ਲੋੜ ਹੈ। ਜਸਟਿਨ ਟਰੂਡੋ ਨੂੰ ਇਸ ਗੱਲ ਦੀ ਸਮਝ ਸੀ, ਇਸ ਲਈ ਉਨ੍ਹਾਂ ਅਸਤੀਫਾ ਦੇ ਦਿੱਤਾ।
US Canada 51st State Offer
ਸੋਮਵਾਰ ਨੂੰ ਟਰੰਪ ਨੇ ਕਿਹਾ ਕਿ ਜੇਕਰ ਕੈਨੇਡਾ ਅਮਰੀਕਾ ਦਾ ਹਿੱਸਾ ਬਣ ਜਾਂਦਾ ਹੈ ਤਾਂ ਉੱਥੇ ਕੋਈ ਟੈਕਸ ਨਹੀਂ ਲੱਗੇਗਾ, ਟੈਕਸ ਬਹੁਤ ਘੱਟ ਹੋ ਜਾਣਗੇ ਅਤੇ ਉਹ ਰੂਸੀ ਅਤੇ ਚੀਨੀ ਜਹਾਜ਼ਾਂ ਦੇ ਖਤਰੇ ਤੋਂ ਪੂਰੀ ਤਰ੍ਹਾਂ ਸੁਰੱਖਿਅਤ ਹੋ ਜਾਣਗੇ। “ਇਕੱਠੇ, ਇਹ ਕਿੰਨਾ ਮਹਾਨ ਦੇਸ਼ ਹੋਵੇਗਾ,” ਉਸਨੇ ਕਿਹਾ। ਟਰੰਪ ਨੇ ਚਿਤਾਵਨੀ ਦਿੱਤੀ ਕਿ ਜੇਕਰ ਕੈਨੇਡਾ ਨੇ ਆਪਣੀ ਦੱਖਣੀ ਸਰਹੱਦ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਪ੍ਰਵਾਸ ਨੂੰ ਬੰਦ ਨਾ ਕੀਤਾ ਤਾਂ ਕੈਨੇਡੀਅਨ ਦਰਾਮਦ ‘ਤੇ 25 ਫੀਸਦੀ ਟੈਕਸ ਲਗਾਇਆ ਜਾਵੇਗਾ।
ਟਰੰਪ ਕਈ ਵਾਰ ਆਪਣੀ ਸੋਸ਼ਲ ਮੀਡੀਆ ਪੋਸਟ ਵਿਚ ਵੀ ਇਸ ਪੇਸ਼ਕਸ਼ ਦਾ ਜ਼ਿਕਰ ਕਰ ਚੁੱਕੇ ਹਨ। ਟਰੰਪ ਦੇ ਪਿਛਲੇ ਕਾਰਜਕਾਲ ਦੌਰਾਨ ਵੀ ਉਨ੍ਹਾਂ ਦੇ ਟਰੂਡੋ ਨਾਲ ਸਬੰਧ ਕੋਈ ਬਹੁਤੇ ਚੰਗੇ ਨਹੀਂ ਰਹੇ ਸਨ। ਉਧਰ ਕੈਨੇਡਾ ਨੇ ਟਰੰਪ ਦੀ ਇਸ ਤਜਵੀਜ਼ ’ਤੇ ਕੋਈ ਤਵੱਜੋ ਨਹੀਂ ਦਿੱਤੀ ਹੈ।
ਜਸਟਿਨ ਟਰੂਡੋ ਦੇ ਅਸਤੀਫੇ ਤੋਂ ਥੋੜ੍ਹੀ ਦੇਰ ਬਾਅਦ ਟਰੰਪ ਨੇ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੇ ਆਪਣੇ ਪ੍ਰਸਤਾਵ ਨੂੰ ਇੱਕ ਵਾਰ ਫਿਰ ਦੁਹਰਾਇਆ। ਜਸਟਿਨ ਟਰੂਡੋ ਨੇ ਆਪਣੀ ਲੀਡਰਸ਼ਿਪ ਪ੍ਰਤੀ ਵਧਦੀ ਅਸੰਤੁਸ਼ਟੀ ਦੇ ਮੱਦੇਨਜ਼ਰ ਸੋਮਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਕੈਨੇਡਾ ਵਿਚ ਇਸ ਸਾਲ ਆਮ ਚੋਣਾਂ ਹੋਣੀਆਂ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਉਦੋਂ ਤੱਕ ਪ੍ਰਧਾਨ ਬਣੇ ਰਹਿਣਗੇ ਜਦੋਂ ਤੱਕ ਪਾਰਟੀ ਕੋਈ ਨਵਾਂ ਆਗੂ ਨਹੀਂ ਚੁਣਦੀ।
ਟਰੰਪ ਨੇ ਸੋਸ਼ਲ ਮੀਡੀਆ ਮੰਚ ‘ਟਰੁਥ ਸੋਸ਼ਲ’ ਉਤੇ ਇਕ ਪੋਸਟ ਵਿਚ ਕਿਹਾ, ‘‘ਕੈਨੇਡਾ ਵਿਚ ਬਹੁਤ ਸਾਰੇ ਲੋਕ ਆਪਣੇ ਦੇਸ਼ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਦੇ ਇੱਛੁਕ ਹਨ। ਅਮਰੀਕਾ ਵੱਡੇ ਵਪਾਰਕ ਘਾਟੇ ਤੇ ਸਬਸਿਡੀ ਨੂੰ ਸਹਿਣ ਨਹੀਂ ਕਰ ਸਕਦਾ, ਜਿਸ ਦੀ ਕੈਨੇਡਾ (canada join usa) ਨੂੰ ਆਪਣਾ ਵੱਕਾਰ ਬਚਾ ਕੇ ਰੱਖਣ ਲਈ ਲੋੜ ਹੈ। ਜਸਟਿਨ ਟਰੂਡੋ ਨੂੰ ਇਹ ਪਤਾ ਸੀ ਤੇ ਉਨ੍ਹਾਂ ਅਸਤੀਫ਼ਾ ਦੇ ਦਿੱਤਾ।’’ ਟਰੰਪ ਨੇ ਕਿਹਾ, ‘‘ਜੇ ਕੈਨੇਡਾ ਅਮਰੀਕਾ ਦਾ ਹਿੱਸਾ ਬਣ ਜਾਂਦਾ ਹੈ ਤਾਂ ਨਾ ਕੋਈ ਟੈਕਸ ਹੋਵੇਗਾ। ਟੈਕਸ ਬਹੁਤ ਘੱਟ ਹੋ ਜਾਣਗੇ ਤੇ ਉਹ ਰੂਸੀ ਤੇ ਚੀਨੀ ਜਹਾਜ਼ਾਂ ਦੇ ਖਤਰੇ ਤੋਂ ਪੂਰੀ ਤਰ੍ਹਾਂ ਸੁਰੱਖਿਅਤ ਰਹਿਣਗੇ, ਜੋ ਲਗਾਤਾਰ ਉਨ੍ਹਾਂ ਨੂੰ ਘੇਰੀ ਰੱਖਦੇ ਹਨ। ਨਾਲ ਮਿਲ ਕੇ ਇਹ ਕਿੰਨਾ ਮਹਾਨ ਦੇਸ਼ ਬਣੇਗਾ।’’
US Canada 51st State Offer