Sunday, January 19, 2025

ਕਣਕ ਦੇ ਸਟਾਕ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦਾ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Date:

ਚੰਡੀਗੜ੍ਹ, 20 ਮਾਰਚ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਪਠਾਨਕੋਟ ਵਿਖੇ ਤਾਇਨਾਤ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇੰਸਪੈਕਟਰ ਸੁਸ਼ੀਲ ਕੁਮਾਰ ਨੂੰ ਵੱਖ-ਵੱਖ ਭਲਾਈ ਸਕੀਮਾਂ ਤਹਿਤ ਸਰਕਾਰ ਵੱਲੋਂ ਅਲਾਟ ਕੀਤੇ ਕਣਕ ਦੇ ਸਟਾਕ ਨੂੰ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ।ਇਹ ਜਾਣਕਾਰੀ ਦਿੰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਮੁਲਜ਼ਮਾਂ ਨੇ ਕੁੱਲ 2079 ਕੁਇੰਟਲ ਤੋਂ ਵੱਧ ਕਣਕ ਦੇ ਸਟਾਕ ਦੀ ਦੁਰਵਰਤੋਂ ਕੀਤੀ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਵਿੱਤੀ ਨੁਕਸਾਨ ਹੋਇਆ। ਉਹਨਾਂ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1), 13(2) ਅਤੇ ਆਈ.ਪੀ.ਸੀ ਦੀ ਧਾਰਾ 409 ਤਹਿਤ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਐਫ਼.ਆਈ.ਨੰਬਰ 14 ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਪੁੱਛਗਿੱਛ ਜਾਰੀ ਹੈ।

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...