ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Date:

ਚੰਡੀਗੜ੍ਹ, 30 ਅਗਸਤ, 2024:

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ ਸੋਹਨ ਗਿਰ, ਮਾਲ ਹਲਕਾ ਅਮਾਮ ਨਗਰ, ਪਿੰਡ ਕਰਹਾਲੀ ਜ਼ਿਲ੍ਹਾ ਪਟਿਆਲਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਗੁਰਦੇਵ ਸਿੰਘ ਵਾਸੀ ਅਮਾਮ ਨਗਰ, ਪਿੰਡ ਕਰਹਾਲੀ, ਜ਼ਿਲ੍ਹਾ ਪਟਿਆਲਾ ਦੀ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਉਸ ਦੇ ਦਾਦੇ ਦੀ ਜ਼ਮੀਨ ਦਾ ਇੰਤਕਾਲ ਉਸ ਦੇ ਨਾਂ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਮੰਗ ਰਿਹਾ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਮੁੱਢਲੀ ਪੜਤਾਲ ਉਪਰੰਤ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਪਟਵਾਰੀ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Share post:

Subscribe

spot_imgspot_img

Popular

More like this
Related

ਸੁਸ਼ਾਸ਼ਨ ਹਫ਼ਤੇ ਦੇ ਜਸ਼ਨ ਤਹਿਤ ਸ਼ਿਕਾਇਤ ਨਿਵਾਰਨ ਕੈਂਪ ਦਾ ਆਯੋਜਨ

ਮੋਗਾ, 19 ਦਸੰਬਰ –           ਭਾਰਤ ਸਰਕਾਰ ਦੇ ਪ੍ਰਸ਼ਾਸ਼ਨਿਕ ਸੁਧਾਰਾਂ ਅਤੇ ਜਨਤਕ ਸ਼ਿਕਾਇਤਾਂ...

48 ਘੰਟਿਆਂ ਦੀ ਮਿਆਦ ਦੌਰਾਨ ਕੋਈ ਵੀ ਜਨਤਕ ਮੀਟਿੰਗ ਕਰਨ ਦੀ ਇਜਾਜ਼ਤ ਨਹੀਂ ਹੈ

ਲੁਧਿਆਣਾ, 19 ਦਸੰਬਰ (000) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ...

ਯੋਗਾ ਸਰੀਰ ਤੋਂ ਆਲਸ ਨੂੰ ਦੂਰ ਕਰਕੇ ਤਰੋ-ਤਾਜ਼ਾ ਰੱਖਣ ਵਿਚ ਮਦਦ ਕਰਦਾ ਹੈ- ਐਸ.ਡੀ.ਐਮ. ਖਰੜ ਗੁਰਮੰਦਰ ਸਿੰਘ

ਐੱਸ.ਏ.ਐੱਸ. ਨਗਰ 19 ਦਸੰਬਰ, 2024: ਐਸ.ਡੀ.ਐਮ ਖਰੜ ਗੁਰਮੰਦਰ ਸਿੰਘ ਨੇ...

ਸੜਕ ਦੁਰਘਟਨਾ ਵਿੱਚ ਵਿਦਿਆਰਥਣ ਦੀ ਮੌਤ ਤੇ ਸਪੀਕਰ ਸੰਧਵਾਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਫ਼ਰੀਦਕੋਟ 19 ਦਸੰਬਰ,2024 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...