ਉੱਤਰ-ਪੂਰਬੀ ਰਾਜਾਂ ਦੇ ਇਨ੍ਹਾਂ ਹਿੱਸਿਆਂ ਵਿਚ ਅੱਜ ਭਾਰੀ ਤੋਂ ਬਹੁਤ ਭਾਰੀ ਮੀਂਹ ਦਾ ਅਲਰਟ

Very heavy rain alert

 Very heavy rain alert
ਦੇਸ਼ ਦੇ ਜ਼ਿਆਦਾਤਰ ਹਿੱਸੇ ਇਨ੍ਹੀਂ ਦਿਨੀਂ ਅੱਤ ਦੀ ਗਰਮੀ ਦੀ ਲਪੇਟ ਵਿਚ ਹਨ। ਪੱਛਮੀ ਬੰਗਾਲ ਤੋਂ ਲੈ ਕੇ ਉੜੀਸਾ, ਬਿਹਾਰ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਤੋਂ ਲੈ ਕੇ ਤੇਲੰਗਾਨਾ, ਤਾਮਿਲਨਾਡੂ ਅਤੇ ਕਰਨਾਟਕ ਤੱਕ ਗਰਮੀ ਦਾ ਕਹਿਰ ਜਾਰੀ ਹੈ। ਲੋਕ ਘਰੋਂ ਬਾਹਰ ਨਿਕਲਣ ਤੋਂ ਗੁਰੇਜ਼ ਕਰ ਰਹੇ ਹਨ।

ਕਹਿਰ ਦੀ ਗਰਮੀ ਦੇ ਮੱਦੇਨਜ਼ਰ ਕੇਰਲ ‘ਚ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਫੀਲਡ ਵਿਚ ਕੰਮ ਕਰਨ ਵਾਲਿਆਂ ਲਈ ਵਿਸ਼ੇਸ਼ ਐਡਵਾਈਜ਼ਰੀ (heavy to very heavy rain alert ) ਜਾਰੀ ਕੀਤੀ ਗਈ ਹੈ। ਸਿਹਤ ਵਿਭਾਗ ਨੇ ਬੱਚਿਆਂ ਅਤੇ ਬਜ਼ੁਰਗਾਂ ਦਾ ਖਾਸ ਖਿਆਲ ਰੱਖਣ ਦੀ ਅਪੀਲ ਕੀਤੀ ਹੈ। ਦੂਜੇ ਪਾਸੇ ਉੱਤਰ-ਪੂਰਬੀ ਭਾਰਤ ਦੇ ਜ਼ਿਆਦਾਤਰ ਰਾਜਾਂ ਵਿੱਚ ਤੇਜ਼ ਬਾਰਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ (IMD) ਨੇ ਅਰੁਣਾਚਲ ਪ੍ਰਦੇਸ਼ ਅਤੇ ਹੋਰ ਰਾਜਾਂ ਲਈ ਓਂਰਜ ਅਲਰਟ ਜਾਰੀ ਕੀਤਾ ਹੈ।

ਬਿਹਾਰ ‘ਚ ਲੋਕ ਪਿਛਲੇ ਕੁਝ ਹਫਤਿਆਂ ਤੋਂ ਲਗਾਤਾਰ ਭਿਆਨਕ ਗਰਮੀ ਦਾ ਸਾਹਮਣਾ ਕਰ ਰਹੇ ਹਨ। ਮੌਸਮ ਵਿਗਿਆਨੀਆਂ ਮੁਤਾਬਕ ਬਿਹਾਰ ‘ਚ ਐਤਵਾਰ ਨੂੰ ਤਾਪਮਾਨ 43 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ। ਇਸ ਕਾਰਨ ਸੂਬੇ ਦੇ ਕਈ ਹਿੱਸਿਆਂ ਵਿੱਚ ਗਰਮੀ ਦਾ ਕਹਿਰ ਬਣਿਆ ਰਹੇਗਾ।

ਪੱਛਮੀ ਬੰਗਾਲ ਅਤੇ ਉੜੀਸਾ ਵਿਚ ਗਰਮੀ ਨੇ ਕਹਿਰ ਮਚਾਇਆ ਹੋਇਆ ਹੈ। ਤਾਪਮਾਨ ਬਹੁਤ ਜ਼ਿਆਦਾ ਹੋਣ ਕਾਰਨ ਲੋਕ ਘਰਾਂ ਤੋਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨ ਲੱਗੇ ਹਨ। ਬੱਚੇ ਘੱਟ ਹੀ ਬਾਹਰ ਨਜ਼ਰ ਆਉਂਦੇ ਹਨ। ਮੌਸਮ ਵਿਭਾਗ ਨੇ ਫਿਲਹਾਲ ਇਸੇ ਤਰ੍ਹਾਂ ਦੇ ਹਾਲਾਤ ਜਾਰੀ ਰਹਿਣ ਦੀ ਸੰਭਾਵਨਾ ਜਤਾਈ ਹੈ।Very heavy rain alert

also read :- ਲੋਕਾਂ ਨੂੰ ਸਵੀਪ ਗਤੀਵਿਧੀਆਂ ਤਹਿਤ ਮੋਬਾਇਲ ਵਿੱਚ ਵੋਟਰ ਹੈਲਪਲਾਈਨ ਐਪ ਬਾਰੇ ਕੀਤਾ ਜਾਗਰੂਕ

ਮੌਸਮ ਵਿਭਾਗ ਨੇ ਉੱਤਰ-ਪੂਰਬੀ ਰਾਜਾਂ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਸਬੰਧੀ ਆਈਐਮਡੀ ਵੱਲੋਂ ਆਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ 5 ਮਈ 2024 ਨੂੰ ਅਰੁਣਾਚਲ ਪ੍ਰਦੇਸ਼ ‘ਚ ਭਿਆਨਕ ਬਾਰਿਸ਼ ਹੋ ਸਕਦੀ ਹੈ।

ਇਸ ਸਬੰਧੀ ਅਲਰਟ ਜਾਰੀ ਕੀਤਾ ਗਿਆ ਹੈ, ਤਾਂ ਜੋ ਸਥਾਨਕ ਪ੍ਰਸ਼ਾਸਨ ਦੇ ਨਾਲ-ਨਾਲ ਆਮ ਲੋਕ ਵੀ ਚੌਕਸ ਅਤੇ ਸੁਚੇਤ ਰਹਿਣ। ਇਸ ਤੋਂ ਇਲਾਵਾ ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਵੀ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਹੈ। ਦੱਸ ਦਈਏ ਕਿ ਅਰੁਣਾਚਲ ਪ੍ਰਦੇਸ਼ ‘ਚ ਹਾਲ ਹੀ ‘ਚ ਭਾਰੀ ਬਾਰਿਸ਼ ਕਾਰਨ ਜ਼ਮੀਨ ਖਿਸਕ ਗਈ ਸੀ, ਜਿਸ ‘ਚ ਹਾਈਵੇਅ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਸੀ।Very heavy rain alert

[wpadcenter_ad id='4448' align='none']