ਕਾਊਂਟਿੰਗ ਦੀ ਪ੍ਰਕਿਰਿਆ ਦੌਰਾਨ ਵੀਡੀ‌ਓਗ੍ਰਾਫੀ ਕਰਨੀ ਬਣਾਈ ਜਾਵੇ ਯਕੀਨੀ : ਡਿਪਟੀ ਕਮਿਸ਼ਨਰ

ਬਠਿੰਡਾ, 13 ਅਕਤੂਬਰ : ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪੰਚਾਇਤੀ ਚੋਣਾਂ-2024 ਦੇ ਮੱਦੇਨਜ਼ਰ ਰਿਟਰਨਿੰਗ ਅਫਸਰਾਂ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਦੇ ਨਾਲ ਵਿਸ਼ੇਸ਼ ਮੀਟਿੰਗ ਕਰਦਿਆਂ ਕੀਤੇ ਗਏ ਚੋਣ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਮੌਕੇ ਉਨਾਂ ਅਧਿਕਾਰੀਆਂ ਨੂੰ ਲੋੜੀਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਚੋਣ ਅਫਸਰ ਨੇ ਅਧਿਕਾਰੀਆਂ ਨੂੰ ਕਿਹਾ ਕਿ 15 ਅਕਤੂਬਰ 2024 ਨੂੰ ਵੋਟਿੰਗ ਦੀ ਪ੍ਰਕਿਰਿਆ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਹੋਵੇਗੀ। ਇਸ ਮੌਕੇ ਉਹਨਾਂ ਕਿਹਾ ਕਿ ਚੋਣ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ

ਕਾਊਂਟਿੰਗ ਦੀ ਪ੍ਰਕਿਰਿਆ ਦੌਰਾਨ ਵੀਡੀਓਗ੍ਰਾਫੀ ਕਰਨੀ ਲਾਜ਼ਮੀ ਬਣਾਈ ਜਾਵੇ।

ਇਸ ਮੌਕੇ ਜ਼ਿਲਾ ਚੋਣ ਅਫਸਰ ਨੇ ਅਧਿਕਾਰੀਆਂ ਨੂੰ ਸਖਤ ਲੋੜੀਦੇ ਦਿਸ਼ਾ ਨਿਰਦੇਸ਼ ਦਿੰਦਿਆਂ ਕਿਹਾ ਕਿ ਚੋਣ ਡਿਊਟੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਇਹ ਵੀ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਆਪਣੀ ਡਿਊਟੀ ਪ੍ਰਤੀ ਕੁਤਾਹੀ ਵਰਤੇਗਾ ਤਾਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਰਨਲ) ਮੈਡਮ ਪੂਨਮ ਸਿੰਘ, ਐਸ.ਪੀ. ਸਿਟੀ ਸ੍ਰੀ ਨਰਿੰਦਰ ਸਿੰਘ, ਐਸਡੀਐਮ ਬਠਿੰਡਾ ਬਲਕਰਨ ਸਿੰਘ ਮਾਹਲ, ਐਸਡੀਐਮ ਤਲਵੰਡੀ ਸਾਬੋ ਹਰਜਿੰਦਰ ਸਿੰਘ ਜੱਸਲ, ਐਸਡੀਐਮ ਰਾਮਪੁਰਾ ਗਗਨਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਹਨਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

[wpadcenter_ad id='4448' align='none']