Friday, December 27, 2024

ਵਿਜੀਲੈਂਸ ਨੇ ਜ਼ਮੀਨ ਐਕਵਾਇਰ ਕਰਨ ਦੌਰਾਨ 55 ਲੱਖ ਰੁਪਏ ਦੇ ਗਬਨ ਦੇ ਮਾਮਲੇ ‘ਚ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਨੂੰ ਕੀਤਾ ਗ੍ਰਿਫਤਾਰ

Date:

Vigilance arrests ex-chairman ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਾਰਕੀਟ ਕਮੇਟੀ ਖੇਮਕਰਨ ਦੇ ਸਾਬਕਾ ਚੇਅਰਮੈਨ ਅੰਮ੍ਰਿਤਬੀਰ ਸਿੰਘ, ਵਾਸੀ ਪਿੰਡ ਆਸਲ ਉਤਾੜ, ਜ਼ਿਲ੍ਹਾ ਤਰਨਤਾਰਨ ਨੂੰ ਮਾਲ ਹਲਕਾ ਪੱਲਾ ਮੇਘਾ ਦੇ ਪਟਵਾਰੀ ਬਲਕਾਰ ਸਿੰਘ ਅਤੇ ਪਿੰਡ ਪੱਲਾ ਮੇਘਾ, ਫਿਰੋਜਪੁਰ ਦੇ ਇੱਕ ਪ੍ਰਾਈਵੇਟ ਵਿਅਕਤੀ ਬਿੱਲੂ ਸਿੰਘ ਦੀ ਮਿਲੀਭੁਗਤ ਨਾਲ ਜ਼ਮੀਨ ਐਕਵਾਇਰ ਕਰਨ ਦੌਰਾਨ 55,54,118 ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। Vigilance arrests ex-chairman
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਜਾਂਚ ਦੌਰਾਨ ਪਤਾ ਲੱਗਾ ਕਿ ਪੰਜਾਬ ਸਰਕਾਰ ਨੇ ਬੀ.ਐਸ.ਐਫ. ਲਈ ਪਿੰਡ ਪੱਲਾ ਮੇਘਾ ਨੇੜੇ ਨਿਊ ਮੁਹੰਮਦੀ ਵਾਲਾ ਵਿਖੇ ਇੱਕ ਨਵੀਂ ਸਰਹੱਦੀ ਚੌਕੀ ਸਥਾਪਤ ਕਰਨ ਲਈ ਸਾਲ 2002 ਤੋਂ 2012 ਦੌਰਾਨ 46 ਕਨਾਲ ਜ਼ਮੀਨ ਐਕੁਆਇਰ ਕੀਤੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਪਟਵਾਰੀ, ਜਿਸ ਨੂੰ ਕਾਨੂੰਗੋ ਵਜੋਂ ਬਰਖਾਸਤ ਕੀਤਾ ਗਿਆ ਹੈ, ਨੇ ਹੋਰ ਦੋ ਵਿਅਕਤੀਆਂ ਬਿੱਲੂ ਸਿੰਘ ਵਾਸੀ ਪੱਲਾ ਮੇਘਾ ਅਤੇ ਅੰਮ੍ਰਿਤਬੀਰ ਸਿੰਘ ਵਾਸੀ ਪਿੰਡ ਆਸਲ ਉਤਾੜ ਨਾਲ ਮਿਲੀਭੁਗਤ ਕਰਕੇ ਉਕਤ ਜ਼ਮੀਨ ਪ੍ਰਾਪਤੀ ਮਾਮਲੇ ਦੌਰਾਨ  1,11,08,236 ਰੁਪਏ ਦਾ ਗਬਨ ਕੀਤਾ ਸੀ। ਮੁਲਜ਼ਮ ਪਟਵਾਰੀ ਨੇ ਉਕਤ ਮੁਲਜ਼ਮਾਂ ਨਾਲ ਮਿਲੀਭੁਗਤ ਕਰਕੇ ਮਾਲ ਰਿਕਾਰਡ ਵਿੱਚ ਹੇਰਾਫੇਰੀ ਕਰਦਿਆਂ ਅਕਵਾਇਰ ਕਰਨ ਵਾਲੀ ਜ਼ਮੀਨ ਦੇ ਮਾਲਕਾਂ ਵਜੋਂ ਉਕਤ ਸਹਿ-ਮੁਲਜਮਾਂ ਦੇ ਨਾਂ ਦਰਜ ਕਰ ਦਿੱਤੇ।  ਇਸ ਤੋਂ ਬਾਅਦ, ਪਟਵਾਰੀ ਨੇ 07-11-2012 ਨੂੰ ਉਪਰੋਕਤ ਦੋਵਾਂ ਸਹਿ-ਮੁਲਜ਼ਮਾਂ ਨੂੰ ਜਾਅਲੀ ਮਾਲ ਰਿਕਾਰਡ ਦੇ ਅਧਾਰ ‘ਤੇ 55,54,118 ਰੁਪਏ ਦੇ ਮੁਆਵਜ਼ੇ ਦੇ ਦੋ ਬੈਂਕ ਚੈੱਕ ਜਾਰੀ ਕਰਵਾ ਦਿੱਤੇ। ਇਸ ਤੋਂ ਇਲਾਵਾ ਮੁਲਜ਼ਮ ਪਟਵਾਰੀ ਨੇ ਦੂਜੇ ਮੁਲਜ਼ਮਾਂ ਅਤੇ ਆਪਣੇ ਆਪ ਨੂੰ ਆਰਥਿਕ ਲਾਭ ਪਹੁੰਚਾਉਣ ਲਈ ਨਾਲ ਲੱਗਦੀ ਸਰਕਾਰੀ ਜ਼ਮੀਨ ਐਕੁਆਇਰ ਕਰਨ ਦੀ ਬਜਾਏ 16 ਕਨਾਲ 16 ਮਰਲੇ ਦੀ ਨਿੱਜੀ ਜ਼ਮੀਨ ਐਕੁਆਇਰ ਕਰਵਾ ਦਿੱਤੀ ਸੀ। Vigilance arrests ex-chairman
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਵਿਜੀਲੈਂਸ ਜਾਂਚ ਦੇ ਆਧਾਰ ‘ਤੇ ਆਈ.ਪੀ.ਸੀ. ਦੀਆਂ ਧਾਰਾਵਾਂ 218, 409, 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1)(ਏ), 13(2) ਤਹਿਤ ਮਿਤੀ 21-02-2023 ਨੂੰ ਮੁਕੱਦਮਾ ਨੰਬਰ 05 ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਦਰਜ ਕੀਤਾ ਗਿਆ ਹੈ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਸੀ। ਉਨ੍ਹਾਂ ਕਿਹਾ ਕਿ ਇਸ ਜ਼ਮੀਨ ਪ੍ਰਾਪਤੀ ਪ੍ਰਕਿਰਿਆ ਨਾਲ ਸਬੰਧਤ ਹੋਰ ਅਧਿਕਾਰੀਆਂ/ਕਰਮਚਾਰੀਆਂ ਦੀਆਂ ਭੂਮਿਕਾਵਾਂ ਦੀ ਵੀ ਜਾਂਚ ਕੀਤੀ ਜਾਵੇਗੀ ਅਤੇ ਬਾਕੀ ਮੁਲਜ਼ਮਾਂ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਜਿਸ ਲਈ ਟੀਮਾਂ ਦਾ ਗਠਨ ਕੀਤਾ ਜਾ ਚੁੱਕਾ ਹੈ। Vigilance arrests ex-chairman

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਾਰਕੀਟ ਕਮੇਟੀ ਖੇਮਕਰਨ

Also Read : ਵਿਜੀਲੈਂਸ ਬਿਊਰੋ ਨੇ ਜ਼ਮੀਨ ਐਕਵਾਇਰ ਕਰਨ ਦੌਰਾਨ ਇੱਕ ਕਰੋੜ ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਪਟਵਾਰੀ ਨੂੰ ਕੀਤਾ ਗ੍ਰਿਫਤਾਰ

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...