Sunday, January 19, 2025

ਵਿਜੀਲੈਂਸ ਬਿਊਰੋ ਨੇ ਜ਼ਮੀਨ ਐਕਵਾਇਰ ਕਰਨ ਦੌਰਾਨ ਇੱਕ ਕਰੋੜ ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਪਟਵਾਰੀ ਨੂੰ ਕੀਤਾ ਗ੍ਰਿਫਤਾਰ

Date:

Vigilance arrests Patwari ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਮੰਗਲਵਾਰ ਨੂੰ ਫਿਰੋਜ਼ਪੁਰ ਜ਼ਿਲੇ ਦੇ ਪਿੰਡ ਪੱਲਾ ਮੇਘਾ ਮਾਲ ਹਲਕੇ ਦੇ ਇੱਕ ਮਾਲ ਪਟਵਾਰੀ ਬਲਕਾਰ ਸਿੰਘ ਨੂੰ ਜ਼ਮੀਨ ਐਕਵਾਇਰ ਕਰਨ ਦੌਰਾਨ ਦੋ ਪ੍ਰਾਈਵੇਟ ਵਿਅਕਤੀਆਂ ਦੀ ਮਿਲੀਭੁਗਤ ਨਾਲ 1,11,08,236 ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇੱਕ ਵਿਜੀਲੈਂਸ ਜਾਂਚ ਦੀ ਤਫ਼ਤੀਸ਼ ਦੌਰਾਨ ਵਿਜੀਲੈਂਸ ਨੇ ਪਾਇਆ ਕਿ ਪੰਜਾਬ ਸਰਕਾਰ ਨੇ ਬੀ.ਐਸ.ਐਫ ਲਈ ਸਾਲ 2002 – 2012 ਦੌਰਾਨ ਪਿੰਡ ਪੱਲਾ ਮੇਘਾ ਨੇੜੇ ਨਿਊ ਮੁਹੰਮਦੀ ਵਾਲਾ ਸਰਹੱਦੀ ਚੌਕੀ ਬਣਾਉਣ ਕਰਨ ਲਈ 46 ਕਨਾਲ ਜ਼ਮੀਨ ਐਕੁਆਇਰ ਕੀਤੀ ਸੀ। Vigilance arrests Patwari
ਉਨਾਂ ਅੱਗੇ ਦੱਸਿਆ ਕਿ ਉਕਤ ਦੋਸ਼ੀ ਪਟਵਾਰੀ, ਜੋ ਕਾਨੂੰਗੋ ਵਜੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ, ਨੇ ਦੋ ਹੋਰ ਦੋਸ਼ੀਆਂ ਬਿੱਲੂ ਸਿੰਘ ਵਾਸੀ ਪੱਲਾ ਮੇਘਾ, ਜ਼ਿਲਾ ਫਿਰੋਜਪੁਰ ਅਤੇ ਅੰਮ੍ਰਿਤਬੀਰ ਸਿੰਘ ਵਾਸੀ ਪਿੰਡ ਆਸਲ ਉਤਾੜ, ਜ਼ਿਲਾ ਤਰਨਤਾਰਨ ਨਾਲ ਮਿਲੀਭੁਗਤ ਕਰਕੇ 1,11,08,236 ਰੁਪਏ ਦਾ ਗਬਨ ਕੀਤਾ ਸੀ। ਦੋਸ਼ੀ ਪਟਵਾਰੀ ਨੇ ਜਮੀਨ ਦੇ ਮਾਲ ਰਿਕਾਰਡ ਵਿੱਚ ਫੇਰ ਬਦਲ ਕਰਕੇ ਉਕਤ ਸਹਿ- ਦੋਸ਼ੀਆਂ ਦੇ ਨਾਂ ਜ਼ਮੀਨ ਦੇ ਮਾਲਕਾਂ ਵਜੋਂ ਦਰਜ ਕਰ ਦਿਤੇ ਸਨ। ਇਸ ਉਪਰੰਤ ਉਸ ਨੇ 07-11-2012 ਨੂੰ ਦੋਵਾਂ ਸਹਿ-ਦੋਸ਼ੀਆਂ ਨੂੰ ਫਰਜ਼ੀ ਰਿਕਾਰਡ ਦੇ ਅਧਾਰ ‘ਤੇ ਮੁਆਵਜ਼ੇ ਵਜੋਂ 55,54,118 ਰੁਪਏ ਦੇ ਦੋ ਚੈੱਕ ਵੀ ਜਾਰੀ ਕਰਵਾ ਦਿੱਤੇ। ਇਸ ਦੇ ਨਾਲ ਹੀ ਦੋਸ਼ੀ ਪਟਵਾਰੀ ਨੇ ਸਹਿ-ਦੋਸ਼ੀਆਂ ਨੂੰ ਆਰਥਿਕ ਲਾਭ ਪਹੁੰਚਾਉਣ ਦੇ ਇਰਾਦੇ ਨਾਲ ਸਰਕਾਰੀ ਜ਼ਮੀਨ ਦੀ ਥਾਂ ਨਾਲ ਲਗਦੀ 16 ਕਨਾਲ ਅਤੇ 16 ਮਰਲੇ ਪ੍ਰਾਈਵੇਟ ਜ਼ਮੀਨ ਐਕਵਾਇਰ ਕਰਵਾ ਦਿੱਤੀ ਸੀ।Vigilance arrests Patwari
ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੇ ਆਧਾਰ ‘ਤੇ ਉਕਤ ਤਿੰਨਾਂ ਦੋਸ਼ੀਆਂ ਵਿਰੁੱਧ ਭਾਰਤੀ ਦੰਡਾਵਲੀ ਦੀ ਧਾਰਾ 218, 409, 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)(ਏ), 13(2) ਤਹਿਤ ਮੁਕੱਦਮਾ ਨੰਬਰ 05, ਮਿਤੀ 21-02-2023 ਨੂੰ ਵਿਜੀਲੈਂਸ ਥਾਣਾ ਫਿਰੋਜ਼ਪੁਰ ਵਿਖੇ ਕੀਤਾ ਗਿਆ ਹੈ। ਉਨਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਨ ਲਈ ਟੀਮਾਂ ਬਣਾਈਆਂ ਗਈਆਂ ਹਨ।Vigilance arrests Patwari

 ਉਨਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਨ ਲਈ ਟੀਮਾਂ ਬਣਾਈਆਂ ਗਈਆਂ ਹਨ।

Also Read : ਕੁਲਦੀਪ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸਬੰਧੀ ਸੂਬੇ ਦੇ ਸਮੂਹ ਡੀ.ਸੀਜ, ਪੁਲੀਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ ਨਾਲ ਆਨਲਾਈਨ ਮੀਟਿੰਗ ਕਰਕੇ ਜਾਇਜ਼ਾ ਲਿਆ

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...