Saturday, December 28, 2024

ਪੀ.ਪੀ.ਐਸ.ਸੀ.ਐਲ. ਦਾ ਸੀਨੀਅਰ ਐਕਸੀਅਨ 45000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Date:

ਚੰਡੀਗੜ, 30 ਸਤੰਬਰ:

VIGILANCE BUREA ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਪੀ.ਪੀ.ਐਸ.ਸੀ.ਐਲ. ਦਫਤਰ ਲਹਿਰਾ, ਸੰਗਰੂਰ ਵਿਖੇ ਤਾਇਨਾਤ ਸੀਨੀਅਰ ਕਾਰਜਕਾਰੀ ਇੰਜੀਨੀਅਰ (ਐਕਸ.ਈ.ਐਨ.) ਮੁਨੀਸ਼ ਕੁਮਾਰ ਜਿੰਦਲ ਨੂੰ 45,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਲਹਿਰਾ ਬਲਾਕ ਦੇ ਪਿੰਡ ਹਰਿਆਉ ਦੇ ਰਹਿਣ ਵਾਲੇ ਸੁਖਚੈਨ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸ ਦਾ ਰਿਸ਼ਤੇਦਾਰ ਮੇਜਰ ਸਿੰਘ ਵਾਸੀ ਪਿੰਡ ਢੀਂਡਸਾ, ਬਲਾਕ ਲਹਿਰਾ ਆਪਣਾ ਟਿਊਬਵੈੱਲ ਕੁਨੈਕਸ਼ਨ ਪਿੰਡ ਛਾਜਲੀ ਵਿੱਚ ਤਬਦੀਲ ਕਰਨਾ ਚਾਹੁੰਦਾ ਹੈ।

READ ALSO : ਸਿਹਤ ਮੰਤਰੀ ਵੱਲੋਂ ਬਾਂਝਪਨ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਅਧਿਐਨ ਦੇ ਹੁਕਮ; ਮੈਡੀਕਲ ਕਾਲਜਾਂ ਵਿੱਚ ਏਆਰਟੀ ਕੇਂਦਰ ਸਥਾਪਤ ਕਰਨ ਦਾ ਦਿੱਤਾ ਪ੍ਰਸਤਾਵ

ਮੇਜਰ ਸਿੰਘ ਬਜੁਰਗ ਵਿਅਕਤੀ ਹੋਣ ਕਾਰਨ ਸ਼ਿਕਾਇਤਕਰਤਾ ਸੁਖਚੈਨ ਸਿੰਘ ਨੂੰ ਕੁਨੈਕਸ਼ਨ ਟਰਾਂਸਫਰ ਕਰਵਾਉਣ ਲਈ ਆਪਣੇ ਕੇਸ ਦੀ ਪੈਰਵੀ ਕਰਨ ਲਈ ਕਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਜਦੋਂ ਉਹ ਇਸ ਸਬੰਧੀ ਐਕਸੀਅਨ ਮੁਨੀਸ਼ ਕੁਮਾਰ ਜਿੰਦਲ ਨੂੰ ਮਿਲਿਆ ਤਾਂ ਉਸ ਨੇ ਇਸ ਟਿਊਬਵੈੱਲ ਕੁਨੈਕਸ਼ਨ ਨੂੰ ਤਬਦੀਲ ਕਰਨ ਲਈ 45000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।VIGILANCE BUREA

ਬੁਲਾਰੇ ਨੇ ਅੱਗੇ ਦੱਸਿਆ ਕਿ ਬਿਉਰੋ ਦੀ ਪਟਿਆਲਾ ਰੇਂਜ ਨੇ ਮੁਢਲੀ ਜਾਂਚ ਉਪਰੰਤ ਜਾਲ ਵਿਛਾਇਆ ਅਤੇ ਉਪਰੋਕਤ ਸੀਨੀਅਰ ਐਕਸੀਅਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 45,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਦੇ ਥਾਣੇ ਵਿੱਚ ਮੁਨੀਸ਼ ਕੁਮਾਰ ਜਿੰਦਲ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।VIGILANCE BUREA

Share post:

Subscribe

spot_imgspot_img

Popular

More like this
Related