ਵਿਜੀਲੈਂਸ ਵੱਲੋਂ ਰਿਸ਼ਵਤ ਦੇ ਮਾਮਲੇ ਵਿੱਚ ਫਰਾਰ ਏ.ਐਸ.ਆਈ. ਗ੍ਰਿਫ਼ਤਾਰ

VIGILANCE BUREAU
VIGILANCE BUREAU

ਚੰਡੀਗੜ੍ਹ, 21 ਅਗਸਤ:

Vigilance Bureau ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਸੁਧਾਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੁਖਦੇਵ ਸਿੰਘ ਨੂੰ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ।
ਜ਼ਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਮਿਤੀ 18.06.2023 ਨੂੰ ਥਾਣਾ ਸੁਧਾਰ ਵਿਖੇ ਐਫ.ਆਈ.ਆਰ ਨੰਬਰ 48 ਦਰਜ ਕੀਤੀ ਗਈ ਸੀ ਅਤੇ ਬਾਅਦ ਵਿੱਚ ਇਸ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਨੂੰ ਸੌਂਪ ਦਿੱਤੀ ਗਈ ਸੀ।

READ ALSO :ਬਠਿੰਡਾ ਦੀ ਤਾਜ਼ਾ ਖ਼ਬਰ : ਪੀ.ਆਰ.ਟੀ.ਸੀ ਦੀ ਬੱਸ ਹੋਈ ਲੁੱਟ ਦਾ ਸ਼ਿਕਾਰ !

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਏ.ਐਸ.ਆਈ. ਸੁਖਦੇਵ ਸਿੰਘ ਨੇ ਉਸ ਦਾ ਜ਼ਬਤ ਕੀਤਾ ਆਟੋ ਰਿਕਸ਼ਾ ਛੱਡਣ ਬਦਲੇ 1500 ਰੁਪਏ ਰਿਸ਼ਵਤ ਲਈ ਸੀ ਅਤੇ ਮੁਲਜ਼ਮ ਏ.ਐਸ.ਆਈ. ਨੇ ਇਸ ਤੋਂ ਪਹਿਲਾਂ ਵੀ ਉਸ ਕੋਲੋਂ 2500 ਰੁਪਏ ਰਿਸ਼ਵਤ ਲਈ ਸੀ। ਸ਼ਿਕਾਇਤਕਰਤਾ ਨੇ ਉਕਤ ਏ.ਐਸ.ਆਈ. ਦੀ ਉਸ ਕੋਲੋਂ 1500 ਰੁਪਏ ਰਿਸ਼ਵਤ ਲੈਂਦੇ ਹੋਏ ਦੀ ਵੀਡੀਓ ਵੀ ਪੇਸ਼ ਕੀਤੀ ਸੀ।Vigilance Bureau

ਉਨ੍ਹਾਂ ਦੱਸਿਆ ਕਿ ਉਕਤ ਏ.ਐਸ.ਆਈ. ਫਰਾਰ ਸੀ ਅਤੇ ਉਸਦੀ ਅਗਾਊਂ ਜ਼ਮਾਨਤ ਵਧੀਕ ਸੈਸ਼ਨ ਜੱਜ, ਲੁਧਿਆਣਾ ਦੀ ਅਦਾਲਤ ਨੇ ਖਾਰਜ਼ ਕਰ ਦਿੱਤੀ ਸੀ।
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਦੀ ਟੀਮ ਨੇ ਅੱਜ ਏ.ਐਸ.ਆਈ. ਸੁਖਦੇਵ ਸਿੰਘ ਨੂੰ ਬਰਨਾਲਾ ਜ਼ਿਲ੍ਹੇ ਦੇ ਪਿੰਡ ਗਾਗੇਵਾਲ ਤੋਂ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।Vigilance Bureau

[wpadcenter_ad id='4448' align='none']