Friday, December 27, 2024

ਵਿਜੀਲੈਂਸ ਬਿਊਰੋ ਵੱਲੋਂ ਖਨੌਰੀ ਵਿੱਚ ਜ਼ਮੀਨ ਦੀ ਫਰਜ਼ੀ ਵਸੀਅਤ ਤਿਆਰ ਕਰਨ ਦੇ ਦੋਸ਼ ਵਿੱਚ ਨਾਇਬ ਤਹਿਸੀਲਦਾਰ ਤੇ ਪਟਵਾਰੀ  ਗ੍ਰਿਫ਼ਤਾਰ

Date:


ਚੰਡੀਗੜ੍ਹ, 24 ਅਗਸਤ:

 VIGILANCE BUREAU ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਖਨੌਰੀ ਵਿਖੇ ਸਥਿਤ 14 ਕਨਾਲ 11 ਮਰਲੇ ਜ਼ਮੀਨ ਦੇ ਫ਼ਰਜ਼ੀ ਦਸਤਾਵੇਜ਼ ਅਤੇ ਖਾਨਗੀ ਵਸੀਅਤ ਤਿਆਰ ਕਰਨ ਦੇ ਦੋਸ਼ ਵਿੱਚ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਨੂੰ ਗ੍ਰਿਫਤਾਰ ਕੀਤਾ ਹੈ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਨਾਇਬ ਤਹਿਸੀਲਦਾਰ ਦਰਸ਼ਨ ਸਿੰਘ ਵਜੋਂ ਹੋਈ ਹੈ, ਜੋ ਮੌਜੂਦਾ ਸਮੇਂ ਜ਼ਿਲ੍ਹਾ ਮਾਨਸਾ ਦੇ ਬਰੇਟਾ ਵਿਖੇ ਤਾਇਨਾਤ ਹੈ ਅਤੇ ਮੁਲਜ਼ਮ ਪਟਵਾਰੀ ਦੀ ਪਛਾਣ ਬਲਕਾਰ ਸਿੰਘ ਵਜੋਂ ਹੋਈ ਹੈ।

ਇਸ ਸਬੰਧੀ ਆਈ.ਪੀ.ਸੀ. ਦੀ ਧਾਰਾ 409, 465, 467, 468, 471 ਅਤੇ 120 ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ 13(1)(ਏ) ਅਤੇ 13(2) ਤਹਿਤ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਐਫਆਈਆਰ ਨੰ. 29 ਮਿਤੀ 23.8.23 ਨੂੰ ਦਰਜ ਕੀਤੀ ਗਈ ਹੈ ।

READ ALSO :ਪੰਜਾਬ ਦੀ ਧੀ ਨੇ ਵਧਾਇਆ ਮਾਣ : ਅਮਰੀਕਾ ‘ਚ ਬਣੀ ਪਾਇਲਟ !

 ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਤਕਾਲੀ ਕਾਨੂੰਨਗੋ ਦਰਸ਼ਨ ਸਿੰਘ, ਜੋ ਹੁਣ ਬਰੇਟਾ ਵਿਖੇ ਨਾਇਬ ਤਹਿਸੀਲਦਾਰ ਹੈ, ਪਟਵਾਰੀ ਬਲਕਾਰ ਸਿੰਘ ਅਤੇ ਤਹਿਸੀਲਦਾਰ ਵਿਪਨ ਭੰਡਾਰੀ ਨੇ ਖਨੌਰੀ ਕਲਾਂ ਦੇ ਦੀਪਕ ਰਾਜ ਨਾਲ ਮਿਲੀਭੁਗਤ ਕਰਕੇ ਖਨੌਰੀ ਵਿਖੇ 14 ਕਨਾਲ 11 ਮਰਲੇ ਜ਼ਮੀਨ ਦੇ ਜਾਅਲੀ ਦਸਤਾਵੇਜ਼ ਅਤੇ ਫਰਜ਼ੀ ਖਾਨਗੀ ਵਸੀਅਤ ਤਿਆਰ ਕੀਤੀ ਸੀ।VIGILANCE BUREAU

ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਪਟਿਆਲਾ ਦੀਆਂ ਟੀਮਾਂ ਵੱਲੋਂ ਪਟਵਾਰੀ ਬਲਕਾਰ ਸਿੰਘ ਅਤੇ ਨਾਇਬ ਤਹਿਸੀਲਦਾਰ ਦਰਸ਼ਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦੋਂ ਕਿ ਤੀਜੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।VIGILANCE BUREAU

Share post:

Subscribe

spot_imgspot_img

Popular

More like this
Related

ਮੋਹਾਲੀ ‘ਚ ਅੰਗੀਠੀ ਬਾਲ ਕੇ ਸੁੱਤੇ ਹੋਏ ਮਾਂ-ਪੁੱਤ ਦੀ ਮੌਤ, ਪਿਤਾ ਦੀ ਹਾਲਤ ਗੰਭੀਰ

 Sleeping Mother Son Death ਮੋਹਾਲੀ 'ਚ ਅੰਗੀਠੀ ਬਾਲ ਕੇ ਬੰਦ...

PM ਮੋਦੀ ਨੇ ਡਾ. ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ , ਜਾਣੋ ਕਦੋਂ ਹੋਵੇਗਾ ਅੰਤਿਮ ਸਸਕਾਰ

Manmohan Singh Death ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ...

ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ ‘ਚ ਲਏ ਆਖਰੀ ਸਾਹ

Manmohan Singh Death  ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਵੀਰਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 27 ਦਸੰਬਰ 2024

Hukamnama Sri Harmandir Sahib Ji ਸਲੋਕੁ ਮਃ ੩ ॥ ਸਤਿਗੁਰ ਤੇ...