ਮੁਲਜ਼ਮ ਸੁਪਰਵਾਈਜ਼ਰ ਸਫ਼ਾਈ ਸੇਵਕ ਦੀ ਤਨਖ਼ਾਹ ਜਾਰੀ ਕਰਨ ਬਦਲੇ ਮੰਗ ਰਿਹਾ ਸੀ ਰਿਸ਼ਵਤ 

VIGILANCE BUREAU


ਚੰਡੀਗੜ੍ਹ, 7 ਸਤੰਬਰ:

VIGILANCE BUREAU ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ੋਨ-ਡੀ ਨਗਰ ਨਿਗਮ ਲੁਧਿਆਣਾ ਵਿਖੇ ਤਾਇਨਾਤ ਸੁਪਰਵਾਈਜ਼ਰ ਦਰਸ਼ਨ ਲਾਲ ਨੂੰ ਇੱਕ ਸਫ਼ਾਈ ਸੇਵਕ ਦੀ ਤਨਖ਼ਾਹ ਜਾਰੀ ਕਰਨ ਬਦਲੇ 6000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਅਰੁਣ ਕੁਮਾਰ, ਜੋ ਕਿ ਨਗਰ ਨਿਗਮ ਲੁਧਿਆਣਾ ਵਿਖੇ 2014 ਤੋਂ ਠੇਕੇ ‘ਤੇ ਸਫ਼ਾਈ ਸੇਵਕ ਵਜੋਂ ਕੰਮ ਕਰ ਰਿਹਾ ਸੀ ਅਤੇ ਉਹ ਨਵੰਬਰ 2022 ਵਿਚ ਰੈਗੂਲਰ ਹੋਇਆ ਸੀ, ਨੇ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਦਫ਼ਤਰ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਸੁਪਰਵਾਈਜ਼ਰ ਦਰਸ਼ਨ ਲਾਲ ਸਾਰੇ ਸਫ਼ਾਈ ਸੇਵਕਾਂ ਤੋਂ ਉਨ੍ਹਾਂ ਦੀ ਗ਼ੈਰ-ਹਾਜ਼ਰੀ ਮਾਰਕ ਕਰਨ ਦਾ ਡਰਾਵਾ ਦੇ ਕੇ ਉਨ੍ਹਾਂ ਤੋਂ 1000 ਰੁਪਏ ਪ੍ਰਤੀ ਮਹੀਨਾ ਲੈ ਰਿਹਾ ਹੈ।

READ ALSO :ਅੱਜ ‘ਇਕ ਰਾਸ਼ਟਰ-ਇਕ ਚੋਣ’ ਕਮੇਟੀ ਦੀ ਪਹਿਲੀ ਬੈਠਕ

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਰੈਗੂਲਰ ਹੋਣ ਤੋਂ ਬਾਅਦ ਉਸ ਨੂੰ 6 ਮਹੀਨਿਆਂ ਦੀ ਤਨਖਾਹ ਮਿਲੀ ਸੀ ਅਤੇ ਮੁਲਜ਼ਮ ਸੁਪਰਵਾਈਜ਼ਰ ਤਨਖਾਹ ਜਾਰੀ ਕਰਨ ਬਦਲੇ ਉਸ ਤੋਂ 6000 ਰੁਪਏ (1000 ਰੁਪਏ ਪ੍ਰਤੀ ਮਹੀਨਾ) ਦੀ ਮੰਗ ਕਰ ਰਿਹਾ ਸੀ ਅਤੇ ਰਿਸ਼ਵਤ ਨਾ ਦੇਣ ਦੀ ਸੂਰਤ ਵਿੱਚ ਉਹ ਭਵਿੱਖ ਵਿਚ ਉਸ ਦੀ ਗੈਰ-ਹਾਜ਼ਰੀ ਲਗਾ ਕੇ ਉਸ ਨੂੰ ਤੰਗ ਪ੍ਰੇਸ਼ਾਨ ਕਰੇਗਾ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਬਿਆਨ ਅਨੁਸਾਰ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਮਿਤੀ 07.09.2023 ਨੂੰ ਐਫ.ਆਈ.ਆਰ. ਨੰ. 21 ਦਰਜ ਕੀਤੀ ਗਈ ਹੈ। VIGILANCE BUREAU

ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਲੁਧਿਆਣਾ ਦੀਆਂ ਪੁਲਿਸ ਟੀਮਾਂ ਨੇ ਟਰੈਪ ਲਗਾ ਕੇ ਹੈਬੋਵਾਲ ਇਲਾਕੇ ਤੋਂ ਸੁਪਰਵਾਈਜ਼ਰ ਦਰਸ਼ਨ ਲਾਲ ਨੂੰ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 6000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।VIGILANCE BUREAU

Advertisement

Latest

ਨਸ਼ਿਆਂ ਵਿਰੁਧ ਲੜਾਈ ਜਾਰੀ: 'ਯੁੱਧ ਨਸ਼ਿਆਂ ਵਿਰੁਧ' ਕਮਿਸ਼ਨਰੇਟ ਪੁਲਿਸ ਜਲੰਧਰ ਨੇ ਡਰੱਗ ਨੈੱਟਵਰਕ ਨੂੰ ਨਿਸ਼ਾਨਾ ਬਣਾਇਆ
ਪੰਜਾਬ ਸਰਕਾਰ ਵੱਲੋਂ ਗੈਰ-ਮਿਆਰੀ ਖੇਤੀਬਾੜੀ ਵਸਤਾਂ ਖ਼ਿਲਾਫ਼ ਸਖਤ ਕਰਵਾਈ: ਫਾਜ਼ਿਲਕਾ 'ਚ ਮਿਆਦ ਪੁੱਗ ਚੁੱਕੀ ਖਾਦ ਜ਼ਬਤ, ਮਲੇਰਕੋਟਲਾ 'ਚ ਗੈਰ-ਲਾਇਸੈਂਸੀ ਬੀਜ ਡੀਲਰ ਵਿਰੁੱਧ ਸ਼ਿਕਾਇਤ ਦਰਜ
15000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਵਸੀਕਾ ਨਵੀਸ ਗ੍ਰਿਫ਼ਤਾਰ
'ਯੁੱਧ ਨਸ਼ਿਆਂ ਵਿਰੁੱਧ' ਦੇ 13ਵੇਂ ਦਿਨ ਪੰਜਾਬ ਪੁਲਿਸ ਵੱਲੋਂ 578 ਥਾਵਾਂ 'ਤੇ ਛਾਪੇਮਾਰੀ ਕਤੀ; 147 ਨਸ਼ਾ ਤਸਕਰ ਗ੍ਰਿਫ਼ਤਾਰ
ਸਿਹਤ ਮੰਤਰੀ ਨੇ ਡਿਊਟੀ 'ਚ ਕੁਤਾਹੀ ਵਿਰੁੱਧ ਅਪਣਾਇਆ ਸਖ਼ਤ ਰਵੱਈਆ: ਸਿਵਲ ਸਰਜਨ ਅਤੇ ਐਸ.ਐਮ.ਓ. ਫਤਿਹਗੜ੍ਹ ਸਾਹਿਬ ਨੂੰ ਕਾਰਨ ਦੱਸੋ ਨੋਟਿਸ ਜਾਰੀ