Sunday, December 29, 2024

ਵਿਜੀਲੈਂਸ ਬਿਊਰੋ ਨੇ ਪਾਵਰਕੌਮ ਦੇ ਲਾਈਨਮੈਨ ਨੂੰ ਬਿਜਲੀ ਕੁਨੈਕਸ਼ਨ ਬਹਾਲ ਕਰਨ ਬਦਲੇ 35,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

Date:

ਚੰਡੀਗੜ, 22 ਸਤੰਬਰ :

VIGILANCE BUREAU ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫਤਰ ਗੋਨਿਆਣਾ, ਬਠਿੰਡਾ ਵਿਖੇ ਤਾਇਨਾਤ ਲਾਈਨਮੈਨ ਰਣਜੀਤ ਕੁਮਾਰ ਨੂੰ 35,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਰਮਚਾਰੀ ਨੂੰ ਜਸਵਿੰਦਰ ਸਿੰਘ ਵਾਸੀ ਪਿੰਡ ਅਬਲੂ, ਜ਼ਿਲ੍ਹਾ ਬਠਿੰਡਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਨੇ ਇਸ ਸਬੰਧੀ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਸੀ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਬਿਜਲੀ ਮੁਲਾਜ਼ਮ ਨੇ ਉਸਦੇ ਟਿਊਬਵੈੱਲ ਦਾ ਬਿਜਲੀ ਕੁਨੈਕਸ਼ਨ ਬਹਾਲ ਕਰਨ ਬਦਲੇ 35,000 ਰੁਪਏ ਬਤੌਰ ਰਿਸ਼ਵਤ ਲਏ ਸਨ ਕਿਉਂਕਿ ਅਪ੍ਰੈਲ ਮਹੀਨੇ ਵਿੱਚ ਆਏ ਹਨੇਰੀ ਕਾਰਨ ਅੱਠ ਖੰਭੇ ਟੁੱਟ ਗਏ ਸਨ। ਸ਼ਿਕਾਇਤਕਰਤਾ ਨੇ ਉਕਤ ਮੁਲਾਜ਼ਮ ਨਾਲ ਰਿਸ਼ਵਤ ਦੀ ਰਕਮ ਦੀ ਅਦਾਇਗੀ ਸਬੰਧੀ ਗੱਲਬਾਤ ਰਿਕਾਰਡ ਕੀਤੀ ਹੈ ਜੋ ਕਿ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਸੀ।

READ ALSO : ਕੈਨੇਡਾ ‘ਚ ਗੈਂਗਸਟਰ ਸੁੱਖਾ ਦੁੱਨੇਕੇ ਦੀ ਗੋਲੀ ਮਾਰ ਕੇ ਹੱਤਿਆ

ਬੁਲਾਰੇ ਨੇ ਦੱਸਿਆ ਕਿ ਬਿਉਰੋ ਦੀ ਰੇਂਜ ਬਠਿੰਡਾ ਵੱਲੋਂ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਸਬੰਧੀ ਸਬੰਧਤ ਪੀ.ਐਸ.ਪੀ.ਸੀ.ਐਲ. ਦਫ਼ਤਰ ਵੱਲੋਂ ਕੋਈ  ਵੀ ਪੂਰਵ ਅਨੁਮਾਨ ਤਿਆਰ ਨਹੀਂ ਕੀਤਾ ਗਿਆ ਸੀ ਪਰ ਲਾਈਨਮੈਨ ਨੇ ਖੁਦ ਹੀ ਬਿਜਲੀ ਕੁਨੈਕਸ਼ਨ ਬਹਾਲ ਕਰਨ ਲਈ ਖੰਭੇ ਲਗਾ ਦਿੱਤੇ ਸਨ। ਵਿਜੀਲੈਂਸ ਬਿਊਰੋ ਬਠਿੰਡਾ ਯੂਨਿਟ ਨੇ ਦੋਸ਼ੀ ਕਰਮਚਾਰੀ ਨੂੰ ਸ਼ਿਕਾਇਤਕਰਤਾ ਤੋਂ 35,000 ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ੀ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ।VIGILANCE BUREAU

ਇਸ ਸਬੰਧੀ ਕਥਿਤ ਦੋਸ਼ੀ ਬਿਜਲੀ ਮੁਲਾਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।VIGILANCE BUREAU

Share post:

Subscribe

spot_imgspot_img

Popular

More like this
Related

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ...

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫਾਜ਼ਿਲਕਾ, 28 ਦਸੰਬਰ           ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ।                 ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ...

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

Dr Manmohan Singh Memorial  ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ (27...