ਵਿਜੀਲੈਂਸ ਵੱਲੋਂ 70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਕਾਬੂ 

ਵਿਜੀਲੈਂਸ ਵੱਲੋਂ 70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਕਾਬੂ 

VIGILANCE BUREAU

VIGILANCE BUREAU ਵਿਜੀਲੈਂਸ ਵੱਲੋਂ 70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਕਾਬੂ ਚੰਡੀਗੜ੍ਹ, 31 ਜੁਲਾਈ:

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਲੁਧਿਆਣਾ ਜ਼ਿਲ੍ਹੇ ਦੇ ਸਿੱਧਵਾਂ ਬੇਟ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ (ਜੇ.ਈ.) ਜਸਮੇਲ ਸਿੰਘ ਨੂੰ 70,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਕਤ ਪੀ.ਐਸ.ਪੀ.ਸੀ.ਐਲ ਮੁਲਾਜ਼ਮ ਨੂੰ ਸੁਰਿੰਦਰ ਸਿੰਘ ਵਾਸੀ ਪਿੰਡ ਖੁਰਸ਼ੇਦਪੁਰ ਤਹਿਸੀਲ ਜਗਰਾਉਂ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

READ ALSO : ਹੜ੍ਹਾਂ ਨਾਲ ਹੋਏ ਨੁਕਸਾਨ ਦੀ 15 ਅਗਸਤ ਤਕ ਗਿਰਦਾਵਰੀ ਦੇ ਹੁਕਮ,ਪੰਜਾਬ ਦੀ ਨਵੀਂ ਖੇਡ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੁਰਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਘਰ ਲਈ ਵੱਖਰਾ ਟਰਾਂਸਫਾਰਮਰ ਲਗਾਉਣ ਬਦਲੇ ਉਕਤ ਜੇ.ਈ. ਨੇ ਉਸ ਕੋਲੋਂ 70,000 ਰੁਪਏ ਰਿਸ਼ਵਤ ਲਈ ਹੈ। VIGILANCE BUREAU

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਉਪਰੰਤ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਐਫ.ਆਈ.ਆਰ. ਨੰਬਰ 09, ਮਿਤੀ 30-07-2023 ਨੂੰ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਦੇ ਆਰਥਿਕ ਅਪਰਾਧ ਵਿੰਗ (ਈ.ਓ.ਡਬਲਿਊ.) ਵਿਖੇ ਕੇਸ ਦਰਜ ਕਰਕੇ ਜੇ.ਈ. ਜਸਮੇਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। VIGILANCE BUREAU

Tags: news punjab

Advertisement

Latest

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ
ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ
ਮੰਤਰੀ ਸੰਜੀਵ ਅਰੋੜਾ ਨੇ ਸ਼ਹਿਰੀ ਸੜਕਾਂ ਨੂੰ ਵਿਸ਼ਵ ਪੱਧਰੀ ਮਿਆਰਾਂ 'ਤੇ ਅਪਗ੍ਰੇਡ ਕਰਨ ਲਈ ਸ਼ਹਿਰ-ਪੱਧਰੀ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ
ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ 'ਚ ਵੱਡੇ ਬਦਲਾਅ ਲਈ ਰੋਡਮੈਪ ਤਿਆਰ ਕਰਨ ਵਾਸਤੇ ਸੈਕਟਰ-ਵਿਸ਼ੇਸ਼ ਕਮੇਟੀ ਗਠਤ
ਮੋਹਿੰਦਰ ਭਗਤ ਵੱਲੋਂ ਪੈਸਕੋ ਦੇ 47ਵੇਂ ਸਥਾਪਨਾ ਦਿਵਸ ਮੌਕੇ ਸ਼ਾਨਦਾਰ ਸੇਵਾਵਾਂ ਲਈ ਸ਼ਾਲਾਘਾ