ਵਿਜੀਲੈਂਸ ਵੱਲੋਂ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ‘ਚ ਪੀ.ਆਰ.ਟੀ.ਸੀ. ਦਾ ਇੰਸਪੈਕਟਰ ਕਾਬੂ

Date:

ਚੰਡੀਗੜ੍ਹ, 31 ਅਗਸਤ

VIGILANCE BUREAU ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਆਰ.ਟੀ.ਸੀ. ਡਿੱਪੂ, ਬਠਿੰਡਾ ਵਿਖੇ ਤਾਇਨਾਤ ਇੰਸਪੈਕਟਰ ਦਵਿੰਦਰ ਸਿੰਘ ਨੂੰ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਮੁਲਜ਼ਮ ਪੀ.ਆਰ.ਟੀ.ਸੀ. ਦੇ ਇੰਸਪੈਕਟਰ ਨੂੰ ਹਰਦੇਵ ਸਿੰਘ ਵਾਸੀ ਪਿੰਡ ਰੱਲਾ, ਜ਼ਿਲ੍ਹਾ ਮਾਨਸਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਹਰਦੇਵ ਸਿੰਘ ਨੇ ਭ੍ਰਿਸ਼ਟਾਚਾਰ ਰੋਕੂ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕੀਤੀ ਸੀ ਕਿ ਉਹ ਪੀ.ਆਰ.ਟੀ.ਸੀ.VIGILANCE BUREAU ਡਿੱਪੂ, ਬਠਿੰਡਾ ਵਿਖੇ ਡਰਾਈਵਰ ਵਜੋਂ ਤਾਇਨਾਤ ਸੀ ਅਤੇ ਉਸ ਨੂੰ ਪੰਜ ਲੀਟਰ ਡੀਜ਼ਲ ਚੋਰੀ ਦੇ ਮਾਮਲੇ ਵਿੱਚ ਦੋਸ਼ੀ ਪਾਏ ਜਾਣ ‘ਤੇ 16 ਮਾਰਚ, 2023 ਨੂੰ ਸੇਵਾਵਾਂ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮ ਇੰਸਪੈਕਟਰ ਨੇ ਉਸਨੂੰ ਬਹਾਲ ਕਰਵਾਉਣ ਬਦਲੇ 2 ਲੱਖ ਰੁਪਏ ਰਿਸ਼ਵਤ ਮੰਗੀ ਸੀ। ਉਸ ਨੇ ਇੰਸਪੈਕਟਰ ਵੱਲੋਂ ਰਿਸ਼ਵਤ ਮੰਗਣ ਦੀ ਆਡੀਓ ਰਿਕਾਰਡਿੰਗ ਵੀ ਪੇਸ਼ ਕੀਤੀ ਹੈ। VIGILANCE BUREAU

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਇੰਸਪੈਕਟਰ ਦਵਿੰਦਰ ਸਿੰਘ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਬਠਿੰਡਾ ਵਿਖੇ ਐਫ.ਆਈ.ਆਰ ਨੰਬਰ 14 ਮਿਤੀ 1-08-2023 ਦਰਜ ਕੀਤੀ ਗਈ ਹੈ। ਸਬੰਧਤ ਮਾਮਲੇ ‘ਚ ਹੋਰ ਮੁਲਾਜ਼ਮਾਂ ਦੀ ਭੂਮਿਕਾ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।VIGILANCE BUREAU

Share post:

Subscribe

spot_imgspot_img

Popular

More like this
Related

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 20 ਦਸੰਬਰ 2024

Hukamnama Sri Harmandir Sahib Ji ਧਨਾਸਰੀ ਭਗਤ ਰਵਿਦਾਸ ਜੀ ਕੀ ੴ...

ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ 19 ਨਵੰਬਰ 2024- ਹਾਲ ਹੀ ਵਿੱਚ ਸਿੰਗਾਪੁਰ ਵਿਖੇ ਹੋਈ ਸ਼ਤਰੰਜ ਦੀ ਵਿਸ਼ਵ...

ਬਾਲ ਭਿੱਖਿਆ ਨੂੰ ਰੋਕਣ ਲਈ ਟੀਮਾਂ ਵੱਲੋਂ ਗਿੱਦੜਬਾਹਾ ਵਿਖੇ ਕੀਤੀ ਗਈ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ...