ਵਿਜੀਲੈਂਸ ਵੱਲੋਂ 75 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਫ਼ਰੀਦਕੋਟ ਤੋਂ ਮਹਿਲਾ ਏ.ਐਸ.ਆਈ. ਗ੍ਰਿਫ਼ਤਾਰ

Date:

ਚੰਡੀਗੜ੍ਹ, 3 ਅਗਸਤ:

Vigilance Bureau ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਵੂਮੈਨ ਸੈੱਲ, ਫ਼ਰੀਦਕੋਟ ਵਿਖੇ ਤਾਇਨਾਤ ਇੱਕ ਮਹਿਲਾ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਜਿੰਦਰ ਕੌਰ ਨੂੰ 75,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਮਹਿਲਾ ਏ.ਐਸ.ਆਈ. ਨੂੰ ਮਨਜੀਤ ਕੌਰ ਵਾਸੀ ਪਿੰਡ ਝੱਖੜਵਾਲਾ ਤਹਿਸੀਲ ਜੈਤੋ (ਫ਼ਰੀਦਕੋਟ) ਦੀ ਸ਼ਿਕਾਇਤ ਉਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

READ ALSO : ਵਿਜੀਲੈਂਸ ਵੱਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਮੁਨਸ਼ੀ ਕਾਬੂ; ਐਸ.ਐਚ.ਓ. ਤੇ
ਉਨ੍ਹਾਂ ਦੱਸਿਆ ਕਿ ਮਨਜੀਤ ਕੌਰ ਨੇ 31-07-2030 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਵਿਆਹ 3 ਫਰਵਰੀ, 2016 ਨੂੰ ਗੁਰਸਿਮਰਤ ਸਿੰਘ ਨਾਲ ਹੋਇਆ ਸੀ, ਜੋ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੁਹਾਰਾ ਦਾ ਰਹਿਣ ਵਾਲਾ ਹੈ ਅਤੇ ਕੈਨੇਡਾ ਦਾ ਨਾਗਰਿਕ ਹੈ। ਉਸਨੇ ਆਪਣੇ ਐਨ.ਆਰ.ਆਈ. ਪਤੀ ਖ਼ਿਲਾਫ਼ ਐਸ.ਐਸ.ਪੀ. ਦਫ਼ਤਰ ਫ਼ਰੀਦਕੋਟ ਵਿਖੇ ਧੋਖਾਧੜੀ ਅਤੇ 60 ਲੱਖ ਰੁਪਏ ਦੀ ਠੱਗੀ ਮਾਰਨ ਦੀ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਇਸ ਮਾਮਲੇ ਦੀ ਜਾਂਚ ਏ.ਐਸ.ਆਈ. ਹਰਜਿੰਦਰ ਕੌਰ ਨੂੰ ਸੌਂਪੀ ਗਈ ਸੀ।
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਮਹਿਲਾ ਏ.ਐਸ.ਆਈ. ਮੁਲਜ਼ਮ ਧਿਰ ਖ਼ਿਲਾਫ਼ ਕਾਰਵਾਈ ਕਰਨ ਲਈ ਉਸ ਕੋਲੋਂ ਰਿਸ਼ਵਤ ਵਜੋਂ 75 ਹਜ਼ਾਰ ਰੁਪਏ ਪਹਿਲਾਂ ਹੀ ਲੈ ਚੁੱਕੀ ਹੈ ਅਤੇ ਹੁਣ ਉਸ ਦੇ ਪਤੀ ਤੇ ਸਹੁਰੇ ਪਰਿਵਾਰ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਨ ਬਦਲੇ 1 ਲੱਖ ਰੁਪਏ ਹੋਰ ਮੰਗ ਰਹੀ ਹੈ। ਉਸ ਨੇ ਸ਼ਿਕਾਇਤ ਨਾਲ ਵਿਜੀਲੈਂਸ ਬਿਊਰੋ ਨੂੰ ਮੁਲਜ਼ਮ ਏ.ਐਸ.ਆਈ. ਦੀਆਂ ਕਾਲ ਰਿਕਾਰਡਿੰਗਾਂ ਵੀ ਸੌਂਪੀਆਂ ਹਨ।Vigilance Bureau

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਥਾਣਾ ਵਿਜੀਲੈਂਸ ਬਿਊਰੋ, ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰਬਰ 19 ਮਿਤੀ 03-08-2023 ਦਰਜ ਕਰਨ ਬਾਅਦ ਅੱਜ ਮਹਿਲਾ ਏ.ਐਸ.ਆਈ. ਹਰਜਿੰਦਰ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।Vigilance Bureau

Share post:

Subscribe

spot_imgspot_img

Popular

More like this
Related

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

ਚੰਡੀਗੜ੍ਹ, 20 ਦਸੰਬਰ, 2024 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...

ਕਿੰਨੂ ਮੁਕਤਸਰ ਦੇ; ਚਾਰ ਬੂਟਿਆਂ ਤੋਂ 7700 ਏਕੜ ਵਿੱਚ ਫੈਲੇ ਬੂਟੇ

·         ਜ਼ਿਲ੍ਹੇ ਵਿੱਚ ਕਿੰਨੂ ਦੀ ਫ਼ਸਲ ਹੇਠ ਰਕਬੇ ਵਿੱਚ ਹੋਇਆ...

ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਚੋਣਾਂ ਦੇ ਮੱਦੇਨਜ਼ਰ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ

ਬਠਿੰਡਾ, 20 ਦਸੰਬਰ : ਜ਼ਿਲ੍ਹੇ ਅੰਦਰ ਨਗਰ ਨਿਗਮ, ਨਗਰ ਕੌਂਸਲਾਂ ਅਤੇ...

ਜ਼ਿਲ੍ਹੇ ਅੰਦਰ 51244 ਮੀਟਰਕ ਟਨ ਯੂਰੀਆ ਖਾਦ ਮੌਜੂਦ

ਮਾਨਸਾ, 20 ਦਸੰਬਰ :ਮੁੱਖ ਖੇਤੀਬਾੜੀ ਅਫਸਰ ਡਾ. ਹਰਪ੍ਰੀਤ ਪਾਲ...