ਮੁਲਜ਼ਮ ਨੇ ਐਫ.ਆਈ.ਆਰ. ਵਿੱਚੋਂ ਨਾਮ ਕੱਢਣ ਬਦਲੇ ਮੰਗੇ ਸਨ 50,000 ਰੁਪਏ 

ਚੰਡੀਗੜ੍ਹ, 9 ਅਗਸਤ:

Vigilance Bureau ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਿਟੀ-1 ਮਾਲੇਰਕੋਟਲਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਹਿਮਤਾਣਾ ਵਾਸੀ ਜਗਤਾਰ ਸਿੰਘ ਤੋਂ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਗਤਾਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਮੁਲਜ਼ਮ ਏ.ਐਸ.ਆਈ. ਨੇ ਆਈ.ਪੀ.ਸੀ. ਦੀ ਧਾਰਾ 420, 406, 120-ਬੀ, 506 ਤਹਿਤ ਥਾਣਾ ਸਿਟੀ -1, ਮਾਲੇਰਕੋਟਲਾ ਵਿਖੇ ਦਰਜ ਐਫ.ਆਈ.ਆਰ ਨੰਬਰ 123 ਮਿਤੀ 19-05-2022 ‘ਚੋਂ ਉਸ (ਸ਼ਿਕਾਇਤਕਰਤਾ) ਦੇ ਲੜਕੇ ਪਵਨਪ੍ਰੀਤ ਸਿੰਘ ਦਾ ਨਾਮ ਕਢਵਾਉਣ ਬਦਲੇ ਰਿਸ਼ਵਤ ਵਜੋਂ 50,000 ਰੁਪਏ ਮੰਗੇ ਸਨ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਪਹਿਲਾਂ ਹੀ ਉਸ ਤੋਂ 10 ਹਜ਼ਾਰ ਰੁਪਏ ਲੈ ਚੁੱਕਾ ਹੈ।

READ ASLSO : ਡੀਜੀਪੀ ਗੌਰਵ ਯਾਦਵ ਨੇ ਖੰਨਾ ਵਿੱਚ ਪੁਲਿਸ ਥਾਣੇ ਵਿਖੇ ਕਾਨਫਰੰਸ ਹਾਲ ਦਾ ਕੀਤਾ ਉਦਘਾਟਨ

ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਏ.ਐਸ.ਆਈ. ਨੂੰ ਫੜਨ ਲਈ ਟਰੈਪ ਲਗਾਇਆ ਪਰ ਮੁਲਜ਼ਮ ਵਿਜੀਲੈਂਸ ਦੀ ਟੀਮ ਨੂੰ ਦੇਖ ਕੇ ਸ਼ਿਕਾਇਤਕਰਤਾ ਤੋਂ ਪ੍ਰਾਪਤ ਕੀਤੀ 10,000 ਰੁਪਏ ਰਿਸ਼ਵਤ ਸਮੇਤ ਆਪਣੀ ਸਵਿਫਟ ਕਾਰ ਵਿੱਚ ਮੌਕੇ ਤੋਂ ਫਰਾਰ ਹੋ ਗਿਆ। ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸ ਦਾ ਪਿੱਛਾ ਕੀਤਾ ਤਾਂ ਬਾਲਦ ਕੈਂਚੀਆਂ (ਭਵਾਨੀਗੜ੍ਹ) ਨੇੜੇ ਉਸ ਦੀ ਕਾਰ ਬਰਾਮਦ ਹੋਈ। ਕਾਰ ਦੀ ਚੈਕਿੰਗ ਦੌਰਾਨ ਉਸ ਵਿੱਚੋਂ 460 ਗ੍ਰਾਮ ਭੁੱਕੀ ਅਤੇ 9 ਗ੍ਰਾਮ ਅਫ਼ੀਮ ਤੋਂ ਇਲਾਵਾ ਰਿਸ਼ਵਤ ਦੇ 10,000 ਰੁਪਏ ਬਰਾਮਦ ਹੋਏ।Vigilance Bureau

ਇਸ ਸਬੰਧੀ ਬੁਲਾਰੇ ਨੇ ਦੱਸਿਆ ਕਿ ਏ.ਐਸ.ਆਈ. ਮਾਲਵਿੰਦਰ ਸਿੰਘ ਖਿਲਾਫ਼ ਵਿਜੀਲੈਂਸ ਬਿਊਰੋ ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰਬਰ 11 ਦਰਜ ਕੀਤੀ ਗਈ ਹੈ।Vigilance Bureau

[wpadcenter_ad id='4448' align='none']